ਚੇਅਰਮੈਨ ਢਿੱਲੋਂ ਦੀ ਅਗਵਾਈ ਹੇਠ ‘ਮਾਵਾਂ ਧੀਆਂ ਸਨਮਾਨ ਯੋਜਨਾ’ ਤਹਿਤ ਔਰਤਾਂ ਨਾਲ ਵਿਸ਼ੇਸ਼ ਲੋਕ ਮਿਲਣੀ
ਸਨੌਰ, 30 ਅਕਤੂਬਰ (ਸੋਖਲ)-ਹਲਕਾ ਸਨੌਰ ਦੇ ਜੋੜੀਆ ਸੜਕਾਂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਔਰਤਾਂ ਅਤੇ ਬੱਚੀਆਂ ਦੇ ਸਰਬਪੱਖੀ ਵਿਕਾਸ ਅਤੇ ਭਲਾਈ ਲਈ ਆਰੰਭੀ ਗਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਹਲਕੇ ਦੇ ਘਰ-ਘਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਵੱਲੋਂ ਹਲਕਾ ਸਨੌਰ ਦੀਆਂ ਮਹਿਲਾ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਮਾਵਾਂ ਅਤੇ ਧੀਆਂ ਨੂੰ ਸਮਰਪਿਤ ‘ਮਾਵਾਂ ਧੀਆਂ ਸਨਮਾਨ ਯੋਜਨਾ’ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।
ਸਨੌਰ, 30 ਅਕਤੂਬਰ (ਸੋਖਲ)-ਹਲਕਾ ਸਨੌਰ ਦੇ ਜੋੜੀਆ ਸੜਕਾਂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਔਰਤਾਂ ਅਤੇ ਬੱਚੀਆਂ ਦੇ ਸਰਬਪੱਖੀ ਵਿਕਾਸ ਅਤੇ ਭਲਾਈ ਲਈ ਆਰੰਭੀ ਗਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਹਲਕੇ ਦੇ ਘਰ-ਘਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਵੱਲੋਂ ਹਲਕਾ ਸਨੌਰ ਦੀਆਂ ਮਹਿਲਾ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਮਾਵਾਂ ਅਤੇ ਧੀਆਂ ਨੂੰ ਸਮਰਪਿਤ ‘ਮਾਵਾਂ ਧੀਆਂ ਸਨਮਾਨ ਯੋਜਨਾ’ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮਾਣ-ਸਤਿਕਾਰ, ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਸਮਾਜ ਵਿਚ ਬਣਦਾ ਮਾਣ ਦੇਣ ਲਈ ਇਹ ਇਕ ਇਤਿਹਾਸਕ ਤੇ ਅਤਿ-ਲਾਹੇਵੰਦ ਕਦਮ ਚੁੱਕਿਆ ਗਿਆ ਹੈ। ਸਰਕਾਰ ਦੀਆਂ ਇਨ੍ਹਾਂ ਲੋਕ-ਪੱਖੀ ਨੀਤੀਆਂ ਕਾਰਨ ਅੱਜ ਸੂਬੇ ਦੀਆਂ ਧੀਆਂ ਅਤੇ ਮਾਵਾਂ ਆਪਣੇ ਆਪ ਨੂੰ ਵਧੇਰੇ ਸੁਰੱਖਿਅਤ ਅਤੇ ਆਤਮ-ਨਿਰਭਰ ਮਹਿਸੂਸ ਕਰ ਰਹੀਆਂ ਹਨ। ਇਸ ਲੋਕ ਮਿਲਣੀ ਦੌਰਾਨ ਇਲਾਕੇ ਭਰ ਤੋਂ ਪਹੁੰਚੇ ਪਤਵੰਤੇ ਸੱਜਣਾਂ, ਮਾਵਾਂ-ਧੀਆਂ ਅਤੇ ਪਾਰਟੀ ਵਰਕਰਾਂ ਨੇ ਸਰਕਾਰ ਦੀ ਇਸ ਭਲਾਈ ਸਕੀਮ ਦਾ ਤਹਿ ਦਿਲੋਂ ਸਵਾਗਤ ਕੀਤਾ ਅਤੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਆਈਆਂ ਹੋਇਆ ਮਹਿਲਾਵਾਂ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਜਨ-ਕਲਿਆਣ ਕਾਰਜਾਂ ਦੀ ਪ੍ਰਸ਼ੰਸਾ ਕੀਤੀ। ਸਮਾਗਮ ਦੇ ਅੰਤ ਵਿੱਚ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਵੱਲੋਂ ਹਾਜ਼ਰ ਸਮੂਹ ਸੰਗਤਾਂ ਤੇ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਔਰਤਾਂ ਨੇ ਸ੍ਮੁਹ੍ਲੀਅਤ ਕੀਤੀ।