ਪੰਜਾਬ ਅੰਦਰ ਕਾਨੂੰਨ ਵਿਵਸਥਾ ਦਾ ਮੰਦਾ ਹਾਲ- ਸੁਖਬੀਰ ਸਿੰਘ ਬਾਦਲ
ਪਾਤੜਾਂ, 30 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਦੇ ਗ੍ਰਹਿ ਵਿਖੇ ਪਹੁੰਚ ਕੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਦਾ ਮਾੜਾ ਹਾਲ ਹੈ ਤੇ ਪੰਜਾਬ ਦੇ ਲੋਕਾਂ ਅੰਦਰ ਸਹਿਮ ਦਾ ਮਾਹੌਲ ਹੈ।
ਪਾਤੜਾਂ, 30 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਦੇ ਗ੍ਰਹਿ ਵਿਖੇ ਪਹੁੰਚ ਕੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਦਾ ਮਾੜਾ ਹਾਲ ਹੈ ਤੇ ਪੰਜਾਬ ਦੇ ਲੋਕਾਂ ਅੰਦਰ ਸਹਿਮ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਘਰੋਂ ਬਾਹਰ ਨਿਕਲਣ ਲੱਗਿਆ ਡਰ ਦੇ ਮਾਹੌਲ ਵਿਚ ਬਾਹਰ ਨਿਕਲਦੇ ਹਨ ਜਦੋਂ ਕਿ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਕਾਨੂੰਨ ਵਿਵਸਥਾ ਉੱਪਰ ਸਰਕਾਰ ਦਾ ਪੂਰਾ ਕੰਟਰੋਲ ਸੀ। ਬਾਦਲ ਨੇ ਕਿਹਾ ਕਿ ਸੂਬੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਪਾਉਣ ਲਈ ਤੇ ਸੂਬੇ ਅੰਦਰ ਕਾਨੂੰਨ ਵਿਵਸਥਾ ਨੂੰ ਚੰਗੀ ਤਰ੍ਹਾਂ ਚਲਾਉਣ ਲਈ ਹਮੇਸ਼ਾ ਇਕ ਚੰਗੇ ਮੁੱਖ ਮੰਤਰੀ ਦੀ ਲੋੜ ਹੁੰਦੀ ਹੈ ਇਸ ਲਈ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਮਸਲਿਆਂ ਪ੍ਰਤੀ ਗੰਭੀਰ ਅਤੇ ਪੰਜਾਬ ਨਾਲ ਜੁੜੇ ਹੋਏ ਵਿਅਕਤੀ ਨੂੰ ਹੀ ਮੁੱਖ ਮੰਤਰੀ ਚੁਣੋ ਤਾਂ ਜੋ ਪੰਜਾਬ ਅੰਦਰ ਕਾਨੂੰਨ ਵਿਵਸਥਾ ਨੂੰ ਦੁਬਾਰਾ ਸਹੀ ਢੰਗ ਨਾਲ ਲਾਗੂ ਕਰਕੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਤੋਰਿਆ ਜਾ ਸਕੇ। ਇਸ ਮੌਕੇ ਇੱਥੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਹਲਕਾ ਅਬਜਰਵਰ ਅਮਰਜੀਤ ਸਿੰਘ ਪੰਜਰਥ, ਹਲਕਾ ਇੰਚਾਰਜ ਬਾਬੂ ਕਬੀਰ ਦਾਸ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਜੋਗਾ ਸਿੰਘ ਸਿੱਧੂ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵਰਿੰਦਰ ਸਿੰਘ ਲਾਲਵਾ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਬਾਵਾ ਸ਼ੇਰਗੜ੍ਹ, ਸਰਕਲ ਠਰੂਆ ਦੇ ਪ੍ਰਧਾਨ ਜੋਗਿੰਦਰ ਸਿੰਘ ਬਾਵਾ ਸਮੇਤ ਵੱਖ-ਵੱਖ ਅਕਾਲੀ ਵਰਕਰ ਹਾਜ਼ਰ ਸਨ।