ਸੰਦੀਪ ਸਿੰਘ ਨੇ ਮੁੱਖ ਮੰਤਰੀ ਦੇ ਓ. ਐੱਸ. ਡੀ. ਘੁੰਮਣ ਨਾਲ ਕੀਤੀ ਮੁਲਾਕਾਤ
ਡਕਾਲਾ, 30 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਹਲਕਾ ਸਮਾਣਾ ਦੇ ਯੂਥ ਪ੍ਰਧਾਨ ਤੇ ਪਿੰਡ ਝੰਡੀ ਭੈਣੀ ਦੇ ਸਰਪੰਚ ਸੰਦੀਪ ਸਿੰਘ ਨੇ ਦੱਸਿਆ ਕਿ ਹਲਕਾ ਇੰਚਾਰਜ ਸਮਾਣਾ ਸੁਰਜੀਤ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਓ. ਐਸ.
ਡਕਾਲਾ, 30 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਹਲਕਾ ਸਮਾਣਾ ਦੇ ਯੂਥ ਪ੍ਰਧਾਨ ਤੇ ਪਿੰਡ ਝੰਡੀ ਭੈਣੀ ਦੇ ਸਰਪੰਚ ਸੰਦੀਪ ਸਿੰਘ ਨੇ ਦੱਸਿਆ ਕਿ ਹਲਕਾ ਇੰਚਾਰਜ ਸਮਾਣਾ ਸੁਰਜੀਤ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਓ. ਐਸ. ਡੀ. ਰਾਜਬੀਰ ਸਿੰਘ ਘੁੰਮਣ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਨਵਲਦੀਪ ਅਤੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਟਾਊਨ ਪਲੈਨਿੰਗ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸੰਦੀਪ ਸਿੰਘ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਦੀ ਬਿਹਤਰੀ, ਨੌਜਵਾਨਾਂ ਦੇ ਭਵਿੱਖ ਤੇ ਸੂਬੇ ਦੇ ਨਾਲ-ਨਾਲ ਹਲਕਾ ਸਮਾਣਾ ਦੇ ਸਰਬਪੱਖੀ ਵਿਕਾਸ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਤੇ ਤਰੱਕੀ ਦੇ ਬਿਹਤਰ ਮੌਕੇ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਸੰਦੀਪ ਸਿੰਘ ਨੇ ਕਿਹਾ ਕਿ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਪੰਜਾਬ ਦੀ ਖੁਸ਼ਹਾਲੀ, ਨੌਜਵਾਨਾਂ ਦੇ ਸੁਨਹਿਰੀ ਭਵਿੱਖ ਤੇ ਪਿੰਡਾਂ ਦੇ ਵਿਕਾਸ ਨੂੰ ਪਹਿਲ ਦੇ ਆਧਾਰ ’ਤੇ ਲੈ ਕੇ ਚੱਲਣਾ ਜ਼ਰੂਰੀ ਹੈ।