01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮੋਦੀ ਕਾਰਨੀਵਲ-2026 ਸੰਗੀਤਕ ਤੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਯਾਦਗਾਰੀ ਹੋ ਨਿੱਬੜਿਆ

ਪਟਿਆਲਾ, 31 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਲੋਂ ਕਰਵਾਇਆ ਸਾਲਾਨਾ ਸਮਾਗਮ ‘ਮੋਦੀ ਕਾਰਨੀਵਲ-2026’ ਸੰਗੀਤਕ, ਸੱਭਿਆਚਾਰਕ ਅਤੇ ਮਨੋਰੰਜਕ ਪੇਸ਼ਕਾਰੀਆਂ ਨਾਲ ਯਾਦਗਾਰੀ ਹੋ ਨਿੱਬੜਿਆ। ਇਸ ਮੌਕੇ ਕਾਲਜ ਕੈਂਪਸ ਵਿਚ ਲਾਈਵ ਸੰਗੀਤ, ਫੈਸ਼ਨ ਸ਼ੋਅ, ਮਨੋਰੰਜਕ ਖੇਡਾਂ, ਖਾਣ-ਪੀਣ ਦੇ ਸਟਾਲਾਂ ਤੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਨੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪੈਦਾ ਕੀਤਾ।

Ad Position 21
No active advertisement
ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਕਰਵਾਏ ਸਾਲਾਨਾ ਸਮਾਗਮ ‘ਮੋਦੀ ਕਾਰਨੀਵਲ-2026’ ਦਾ ਦ੍ਰਿਸ਼। ਅਜੀਤ ਤਸਵੀਰ 01-11-2026
ਪਟਿਆਲਾ, 31 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਲੋਂ ਕਰਵਾਇਆ ਸਾਲਾਨਾ ਸਮਾਗਮ ‘ਮੋਦੀ ਕਾਰਨੀਵਲ-2026’ ਸੰਗੀਤਕ, ਸੱਭਿਆਚਾਰਕ ਅਤੇ ਮਨੋਰੰਜਕ ਪੇਸ਼ਕਾਰੀਆਂ ਨਾਲ ਯਾਦਗਾਰੀ ਹੋ ਨਿੱਬੜਿਆ। ਇਸ ਮੌਕੇ ਕਾਲਜ ਕੈਂਪਸ ਵਿਚ ਲਾਈਵ ਸੰਗੀਤ, ਫੈਸ਼ਨ ਸ਼ੋਅ, ਮਨੋਰੰਜਕ ਖੇਡਾਂ, ਖਾਣ-ਪੀਣ ਦੇ ਸਟਾਲਾਂ ਤੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਨੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪੈਦਾ ਕੀਤਾ। ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕੀਤਾ। ਉਨ੍ਹਾਂ ਕਾਲਜ ਪ੍ਰਬੰਧਕਾਂ, ਅਧਿਆਪਕਾਂ ਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁਲਤਾਨੀ ਮੱਲ ਮੋਦੀ ਕਾਲਜ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਕਲਾਤਮਕ ਤੇ ਸੱਭਿਆਚਾਰਕ ਰੁਚੀਆਂ ਨੂੰ ਵੀ ਉਤਸ਼ਾਹਿਤ ਕਰ ਰਿਹਾ ਹੈ। ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਦਾ ਮਕਸਦ ਕੇਵਲ ਕਿਤਾਬੀ ਗਿਆਨ ਹਾਸਲ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨਾ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਦੀ ਊਰਜਾ, ਸਿਰਜਣਾਤਮਕਤਾ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਸਮਾਗਮ ਦਾ ਮੁੱਖ ਆਕਰਸ਼ਣ ਪੰਜਾਬੀ ਗਾਇਕਾ ਪ੍ਰਿਆ ਦੀ ਸੰਗੀਤਕ ਪੇਸ਼ਕਾਰੀ ਰਹੀ। ਉਸ ਨੇ ਪੰਜਾਬੀ ਲੋਕ-ਗੀਤਾਂ, ਰੂਹਾਨੀ ਗ਼ਜ਼ਲਾਂ ਅਤੇ ਪ੍ਰਸਿੱਧ ਸਮਕਾਲੀ ਗੀਤਾਂ ਰਾਹੀਂ ਸਰੋਤਿਆਂ ਦਾ ਮਨ ਮੋਹ ਲਿਆ। ਕਾਲਜ ਵਲੋਂ 20 ਨਵੰਬਰ, 2026 ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫੀਚਰ ਫਿਲਮ ‘70 ਸਿਆਲ’ ਦੀ ਪ੍ਰਚਾਰ ਮੁਹਿੰਮ ਤਹਿਤ ਵਿਸ਼ੇਸ਼ ਪ੍ਰੋਗਰਾਮ ਵੀ ਕਰਵਾਇਆ। ਡਰੀਮ ਰਿਐਲਿਟੀ ਮੂਵੀਜ਼ ਅਤੇ ਪੈਨੋਰਮਾ ਸਟੂਡੀਓਜ਼ ਵਲੋਂ ਨਿਰਮਿਤ ਇਸ ਫਿਲਮ ਦੀ ਪਟਿਆਲਾ ਪ੍ਰਚਾਰ ਮੁਹਿੰਮ ਦਾ ਇਹ ਅਹਿਮ ਪੜਾਅ ਰਿਹਾ। ਕਾਲਜ ਦੇ ਫੈਸ਼ਨ ਤਕਨਾਲੋਜੀ ਵਿਭਾਗ ਵਲੋਂ ਭਾਰਤੀ ਵਿਰਾਸਤ ਨੂੰ ਦਰਸਾਉਂਦਾ ਵਿਸ਼ੇਸ਼ ਫੈਸ਼ਨ ਸ਼ੋਅ ਪੇਸ਼ ਕੀਤਾ। ਇਸ ਤੋਂ ਇਲਾਵਾ ਸਥਾਨਕ ਵਿਕਰੇਤਾਵਾਂ ਤੇ ਕਾਰੀਗਰਾਂ ਵੱਲੋਂ ਲਗਾਏ ਸਟਾਲਾਂ ’ ਤੇ ਦਸਤਕਾਰੀ ਦੀਆਂ ਵਸਤਾਂ, ਗਹਿਣੇ ਅਤੇ ਵੱਖ-ਵੱਖ ਕਿਸਮ ਦੇ ਕੱਪੜੇ ਪ੍ਰਦਰਸ਼ਿਤ ਕੀਤੇ ਗਏ। ਵਿਦਿਆਰਥੀਆਂ ਵਲੋਂ ਤਿਆਰ ਕੀਤੇ ਫਲੇਵਰ ਫਿਊਜ਼ਨ, ਫਨ ਬਾਜ਼ਾਰ, ਪ੍ਰਾਈਜ਼ ਸਰਪ੍ਰਾਈਜ਼, ਸਕੁਇਡ ਗੇਮ ਤੇ ਪਲੇਅ ਦ ਗੇਮ ਵਰਗੇ ਖੇਡ ਖੇਤਰ ਵੀ ਖਿੱਚ ਦਾ ਕੇਂਦਰ ਰਹੇ। ਇਨ੍ਹਾਂ ਗਤੀਵਿਧੀਆਂ ਨੇ ਵਿਦਿਆਰਥੀਆਂ ਵਿਚ ਦੋਸਤਾਨਾ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ। ਕਾਲਜ ਦੇ ਫੂਡ ਐਂਡ ਨਿਊਟ੍ਰੀਸ਼ਨ ਵਿਭਾਗ ਵਲੋਂ ਪੰਜਾਬੀ ਸਟਰੀਟ ਫੂਡ, ਦੱਖਣੀ ਭਾਰਤੀ ਪਕਵਾਨ, ਆਧੁਨਿਕ ਫਿਊਜ਼ਨ ਭੋਜਨ, ਜੂਸ, ਚਾਹ ਅਤੇ ਕੌਫੀ ਦੇ ਸਟਾਲ ਲਗਾਏ ਗਏ, ਜਿਨ੍ਹਾਂ ਦਾ ਹਾਜ਼ਰੀਨ ਨੇ ਆਨੰਦ ਮਾਣਿਆ। ਸਮਾਗਮ ਦੌਰਾਨ ਮੰਚ ਸੰਚਾਲਨ ਪੰਜਾਬੀ ਵਿਭਾਗ ਦੇ ਡਾ. ਰੁਪਿੰਦਰ ਸਿੰਘ ਢਿੱਲੋਂ ਤੇ ਡਾ. ਦੀਪਕ ਕੁਮਾਰ ਨੇ ਕੀਤਾ। ਇਹ ਸਮਾਗਮ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਅਤੇ ਸਿੱਖਿਆ ਦੇ ਨਾਲ-ਨਾਲ ਕਲਾ ਤੇ ਸੱਭਿਆਚਾਰਕ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਦੇ ਕਾਲਜ ਦੇ ਯਤਨਾਂ ਦੀ ਝਲਕ ਪੇਸ਼ ਕਰਦਾ ਹੋਇਆ ਸਮਾਪਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਸਮਾਣਾ ਦੇ ਪ੍ਰੀਮੀਅਰ ਪਬਲਿਕ ਸਕੂਲ ’ਚ ਬੱਚੇ ਨੂੰ ਰਾਡ ਨਾਲ ਕੁੱਟਣ ਦੇ ਦੋਸ਼, ਹਸਪਤਾਲ ’ਚ ਦਾਖ਼ਲ ਅਗਲੀ ਖ਼ਬਰ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ
Ad Position 24