01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਹਡਾਣਾ ਵਲੋਂ ਪਿੰਡ ਬੋਸਰ ਕਲਾਂ ਵਿਖੇ 356 ਪਰਿਵਾਰਾਂ ਨੂੰ ‘ਮੇਰਾ ਘਰ ਮੇਰੇ ਨਾਮ’ ਦੇ ਵੰਡੇ ਕਾਰਡ

ਸਨੌਰ, 31 ਅਕਤੂਬਰ (ਸੋਖਲ)- ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਬੋਸਰ ਕਲਾਂ ਵਿਖੇ ਲਾਲ ਲਕੀਰ ਅੰਦਰਲੇ 356 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਪਿੰਡ ਪੁੱਜਣ ’ਤੇ ਗ੍ਰਾਮ ਪੰਚਾਇਤ ਅਤੇ ਇਲਾਕਾ ਵਾਸੀਆਂ ਵਲੋਂ ਹਡਾਣਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

Ad Position 21
No active advertisement
‘ਮੇਰਾ ਘਰ ਮੇਰੇ ਨਾਮ’ ਤਹਿਤ ਕਾਰਡ ਸੌਂਪਦੇ ਹੋਏ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਹੋਰ। ਅਜੀਤ ਤਸਵੀਰ 01-11-2026
ਸਨੌਰ, 31 ਅਕਤੂਬਰ (ਸੋਖਲ)- ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਬੋਸਰ ਕਲਾਂ ਵਿਖੇ ਲਾਲ ਲਕੀਰ ਅੰਦਰਲੇ 356 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਪਿੰਡ ਪੁੱਜਣ ’ਤੇ ਗ੍ਰਾਮ ਪੰਚਾਇਤ ਅਤੇ ਇਲਾਕਾ ਵਾਸੀਆਂ ਵਲੋਂ ਹਡਾਣਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਤਹਿਸੀਲਦਾਰ ਕਰਨਵੀਰ ਸਿੰਘ ਮਾਨ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਉਚੇਚੇ ਤੌਰ ’ਤੇ ਮੌਜੂਦ ਰਹੇ। ਇਕੱਠ ਨੂੰ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਆਖਿਆ ਕਿ ਦਹਾਕਿਆਂ ਤੋਂ ਲੋਕ ਆਪਣੇ ਹੀ ਘਰਾਂ ਦੇ ਕਾਨੂੰਨੀ ਕਾਗਜ਼ਾਤਾਂ ਤੋਂ ਵਾਂਝੇ ਚੱਲੇ ਆ ਰਹੇ ਸਨ। ਮਾਨ ਸਰਕਾਰ ਨੇ ਇਹ ਕਾਰਡ ਸੌਂਪ ਕੇ ਲੋਕਾਂ ਨੂੰ ਸਿਰਫ਼ ਛੱਤ ਦਾ ਹੱਕ ਹੀ ਨਹੀਂ ਦਿੱਤਾ, ਸਗੋਂ ਉਨ੍ਹਾਂ ਦਾ ਸਵੈਮਾਣ ਬਹਾਲ ਕੀਤਾ ਹੈ। ਹੁਣ ਇਹ ਪਰਿਵਾਰ ਆਪਣੀ ਜਾਇਦਾਦ ਸਿਰ ਬੈਂਕਾਂ ਤੋਂ ਕਰਜ਼ਾ ਲੈਣ ਦੇ ਸਮਰੱਥ ਹੋਣਗੇ ਅਤੇ ਪੁਰਾਣੇ ਜ਼ਮੀਨੀ ਵਿਵਾਦਾਂ ਦਾ ਵੀ ਸਥਾਈ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਸਰਬਪੱਖੀ ਵਿਕਾਸ ਵਿਚ ਕਿਸੇ ਤਰ੍ਹਾਂ ਦਾ ਪੱਖਪਾਤ ਨਹੀਂ ਹੋਣ ਦਿੱਤਾ ਜਾਵੇਗਾ। ਹਡਾਣਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕ-ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਖੱਜਲ-ਖ਼ੁਆਰੀ ਦੇ ਹਰ ਨਾਗਰਿਕ ਦੀ ਦਹਿਲੀਜ਼ ਤੱਕ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਅੰਦਰ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਲਕੇ ਦੇ ਹਰ ਪਿੰਡ ਨੂੰ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਸਾਡੀ ਤਰਜੀਹ ਹੈ। ਇਸ ਮੌਕੇ ਚੇਅਰਮੈਨ ਚਰਨਜੀਤ ਸਿੰਘ ਨੈਣਾ, ਸਰਪੰਚ ਸੋਨੀ ਰਾਣੀ, ਬਲਾਕ ਪ੍ਰਧਾਨ ਹਰਜੀਤ ਸਿੰਘ, ‘ਆਪ’ ਆਗੂ ਮੰਗਾ, ਪੰਚਾਇਤ ਮੈਂਬਰ ਰਣਜੀਤ ਕੌਰ, ਮੈਂਬਰ ਨਿਰਮਲ ਸਿੰਘ, ਕੁਲਦੀਪ ਸਿੰਘ, ਸੁਖਦੀਪ ਸਿੰਘ, ਪ੍ਰਗਟ ਸਿੰਘ ਤੇ ਜਸਵਿੰਦਰ ਕੌਰ ਹਾਜ਼ਰ ਸਨ। ਲਾਭਪਾਤਰੀਆਂ ਨੇ ਮਾਲਕੀ ਹੱਕ ਮਿਲਣ ’ਤੇ ਖ਼ੁਸ਼ੀ ਜ਼ਾਹਰ ਕਰਦਿਆਂ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਰਾਟੇ ’ਚ ਅੰਡਰ-17 ਲੜਕਿਆਂ ’ਚ ਪਟਿਆਲਾ ਜ਼ਿਲ੍ਹਾ ਬਣਿਆ ਓਵਰਆਲ ਚੈਂਪੀਅਨ ਅਗਲੀ ਖ਼ਬਰ ਰਾਜਪੁਰਾ-ਅੰਬਾਲਾ ਸ਼ਾਹ ਮਾਰਗ ’ਤੇ ਟਰੱਕ-ਮੋਟਰਸਾਈਕਲ ਦੀ ਟੱਕਰ ’ਚ ਦੋ ਵਿਅਕਤੀਆਂ ਦੀ ਮੌਤ
Ad Position 24