01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਰੋਹਟੀ ਪੁਲਿਸ ਚੌਕੀ ਦੀ ਪੁਲਿਸ ਨੇ ਬਿਨਾਂ ਪੋਸਟਮਾਰਟਮ ਕਰਵਾਏ ਹੀ ਲਾਸ਼ ਪਰਿਵਾਰ ਨੂੰ ਸੌਂਪੀ, ਕੀਤਾ ਅੰਤਿਮ ਸਸਕਾਰ

ਨਾਭਾ, 31 ਅਕਤੂਬਰ (ਵਰਿੰਦਰ ਵਰਮਾ)- ਨਾਭਾ-ਪਟਿਆਲਾ ਸੜਕ ’ਤੇ ਸਦਰ ਥਾਣੇ ਦੇ ਅਧਿਕਾਰ ਖੇਤਰ ’ਚ ਇਕ ਕਾਰ ਦੇ ਅੰਦਰ ਅਧਵਿੰਦਰ ਸਿੰਘ ਨਾਂਅ ਦਾ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ। ਉਸ ਕੋਲੋਂ ਵਰਤੀ ਹੋਈ ਇਕ ਸਰਿੰਜ ਵੀ ਬਰਾਮਦ ਹੋਈ।

Ad Position 21
No active advertisement
ਅਜੀਤ ਡੈਸਕ 01-11-2026
ਨਾਭਾ, 31 ਅਕਤੂਬਰ (ਵਰਿੰਦਰ ਵਰਮਾ)- ਨਾਭਾ-ਪਟਿਆਲਾ ਸੜਕ ’ਤੇ ਸਦਰ ਥਾਣੇ ਦੇ ਅਧਿਕਾਰ ਖੇਤਰ ’ਚ ਇਕ ਕਾਰ ਦੇ ਅੰਦਰ ਅਧਵਿੰਦਰ ਸਿੰਘ ਨਾਂਅ ਦਾ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ। ਉਸ ਕੋਲੋਂ ਵਰਤੀ ਹੋਈ ਇਕ ਸਰਿੰਜ ਵੀ ਬਰਾਮਦ ਹੋਈ। ਪਟਿਆਲਾ ਦੇ ਰਾਜਿੰਦਰਾ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਨੌਜਵਾਨ ਦੀ ਮੌਤ ਹੋ ਗਈ। ਸ਼ੁੱਕਰਵਾਰ ਨੂੰ ਮ੍ਰਿਤਕ ਦੇ ਦਾਦਾ ਜੀ ਵਲੋਂ ਦਿੱਤੇ ਗਏ ਬਿਆਨਾਂ ਦੇ ਉਲਟ, ਰੋਹਟੀ ਪੁਲਿਸ ਚੌਕੀ ਦੀ ਪੁਲਿਸ ਨੇ ਸਨਿਚਰਵਾਰ ਨੂੰ ਬਿਨਾਂ ਪੋਸਟਮਾਰਟਮ ਕਰਵਾਏ ਹੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ। ਇਸ ਤੋਂ ਬਾਅਦ ਪਰਿਵਾਰ ਨੇ ਉਸੇ ਦੁਪਹਿਰ ਨੂੰ ਬਿਨਾਂ ਪੋਸਟਮਾਰਟਮ ਦੇ ਹੀ ਅੰਤਿਮ ਸਸਕਾਰ ਕਰ ਦਿੱਤਾ। ਇਥੇ ਇਕ ਸਵਾਲ ਖੜ੍ਹਾ ਹੁੰਦਾ ਹੈ ਜੇਕਰ ਮੌਤ ਦਾ ਕਾਰਨ ਨਸ਼ੇ ਦੀ ਜ਼ਿਆਦਾ ਮਾਤਰਾ (ਓਵਰਡੋਜ਼) ਹੋਣ ਦਾ ਸ਼ੱਕ ਸੀ ਤਾਂ ਕੀ ਪੁਲਿਸ ਲਈ ਪੋਸਟਮਾਰਟਮ ਕਰਵਾਉਣਾ ਲਾਜ਼ਮੀ ਨਹੀਂ ਸੀ? ਕੀ ਪੁਲਿਸ ਨੇ ਪਰਿਵਾਰ ’ਤੇ ਕੋਈ ਦਬਾਅ ਪਾਇਆ ਸੀ, ਜਿਸ ਕਾਰਨ ਉਨ੍ਹਾਂ ਨੂੰ ਬਿਨਾਂ ਪੋਸਟਮਾਰਟਮ ਦੇ ਹੀ ਅੰਤਿਮ ਸਸਕਾਰ ਕਰਨਾ ਪਿਆ? ਇਸ ਮਾਮਲੇ ਸੰਬੰਧੀ ਮ੍ਰਿਤਕ ਦੇ ਦਾਦਾ ਸਾਗਰ ਸਿੰਘ ਨਾਲ ਸੰਪਰਕ ਕਰਨ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। ਜਦੋਂ ਇਸ ਬਾਰੇ ਟਿੱਪਣੀ ਲਈ ਰੋਹਟੀ ਪੁਲਿਸ ਚੌਕੀ ਦੇ ਇੰਚਾਰਜ ਗੁਰਵਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਪੋਸਟਮਾਰਟਮ ਨਹੀਂ ਕਰਵਾਇਆ ਗਿਆ। ਪਰਿਵਾਰ ਦਾ ਦਾਅਵਾ ਸੀ ਕਿ ਮ੍ਰਿਤਕ ਪਹਿਲਾਂ ਤੋਂ ਹੀ ਕਿਸੇ ਬਿਮਾਰੀ ਤੋਂ ਪੀੜਤ ਸੀ।
Ad Position 22
No active advertisement
ਪਿਛਲੀ ਖ਼ਬਰ ਸਮਾਣਾ-ਚੀਕਾ ਰੋਡ ’ਤੇ ਹੋਟਲਾਂ ਦੀ ਆੜ ’ਚ ਚਲ ਰਿਹੈ ਕਥਿਤ ਦੇਹ ਵਪਾਰ ਦਾ ਧੰਦਾ ਪੁਲਿਸ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਰਾਟੇ ’ਚ ਅੰਡਰ-17 ਲੜਕਿਆਂ ’ਚ ਪਟਿਆਲਾ ਜ਼ਿਲ੍ਹਾ ਬਣਿਆ ਓਵਰਆਲ ਚੈਂਪੀਅਨ
Ad Position 24