01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਾਇਆ

ਦੇਵੀਗੜ੍ਹ, 31 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ.

Ad Position 21
No active advertisement
ਅਜੀਤ ਡੈਸਕ 01-11-2026
ਦੇਵੀਗੜ੍ਹ, 31 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਨਰੋਏ ਸਮਾਜ ਦੀ ਸਿਰਜਣਾ ਲਈ ‘ਨਸ਼ਾ ਵਿਰੋਧੀ’ ਜਾਗਰੂਕਤਾ ਸੈਮੀਨਾਰ ਕਰਾਇਆ। ਸੈਮੀਨਾਰ ’ਚ ਪਟਿਆਲਾ ਦੇ ਪ੍ਰਸਿੱਧ ਮੋਟੀਵੇਸ਼ਨਲ ਸਪੀਕਰ ਅਤੇ ਫਿਲਾਸਫਰ ਪਰਮਜੀਤ ਸਿੰਘ ਅਗਰਵਾਲ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਸੈਮੀਨਾਰ ਦੌਰਾਨ ਪਰਮਜੀਤ ਸਿੰਘ ਅਗਰਵਾਲ ਨੇ ਆਪਣੇ ਪ੍ਰੇਰਨਾਦਾਇਕ ਵਿਚਾਰਾਂ ਰਾਹੀਂ ਬੱਚਿਆਂ ਨੂੰ ਸਮਝਾਇਆ ਕਿ ਨਸ਼ਾ ਕਿਸ ਤਰ੍ਹਾਂ ਇਨਸਾਨ ਦੇ ਸਰੀਰ, ਦਿਮਾਗ ਤੇ ਭਵਿੱਖ ਨੂੰ ਤਬਾਹ ਕਰ ਦਿੰਦਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਸਾਂਝੇ ਤੌਰ ’ਤੇ ਸੰਦੇਸ਼ ਜਾਰੀ ਕੀਤਾ। ਪਰਮਜੀਤ ਸਿੰਘ ਅਗਰਵਾਲ ਵਲੋਂ ਦਿੱਤੇ ਗਏ ਇਹ ਵਿਚਾਰ ਵਿਦਿਆਰਥੀਆਂ ਦੇ ਜੀਵਨ ਨੂੰ ਇਕ ਨਵੀਂ ਦਿਸ਼ਾ ਦੇਣਗੇ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਪਰਮਜੀਤ ਸਿੰਘ ਅਗਰਵਾਲ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਵਲੋਂ ਚੂਹੜਪੁਰ ਕਲਾਂ ਵਿਖੇ ਖੇਡ ਮੈਦਾਨ ਦਾ ਉਦਘਾਟਨ ਅਗਲੀ ਖ਼ਬਰ ਆਵਲਾ ਦੇ ਅਕਾਲੀ ਦਲ ’ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਵੱਡਾ ਫ਼ਾਇਦਾ ਹੋਵੇਗਾ : ਗੇਜੀ ਖਨੌੜਾ
Ad Position 24