31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਧਾਇਕ ਦੇਵ ਮਾਨ ਵਲੋਂ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ ’ਚ ਲੈਬ ਦਾ ਉਦਘਾਟਨ

ਭਾਦਸੋਂ, 31 ਅਕਤੂਬਰ (ਪ੍ਰਦੀਪ ਦੰਦਰਾਲਾ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਸ਼ੁਰੂ ਕੀਤੀ ਗਈ ਮੁਹਿੰਮ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਬਦਲਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਨਾਭਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ ਵਿਖੇ ਗੁਰਦੇਵ ਸਿੰਘ ਦੇਵ ਮਾਨ ਵਿਧਾਇਕ ਹਲਕਾ ਨਾਭਾ ਵਲੋਂ ਸਕੂਲ ’ਚ 13 ਲੱਖ ਰੁਪਏ ਦੀ ਗਰਾਂਟ ਨਾਲ ਨਵੀਂ ਬਣੀ ਐਨ.

Ad Position 21
No active advertisement
ਅਜੀਤ ਡੈਸਕ 01-11-2026
ਭਾਦਸੋਂ, 31 ਅਕਤੂਬਰ (ਪ੍ਰਦੀਪ ਦੰਦਰਾਲਾ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਸ਼ੁਰੂ ਕੀਤੀ ਗਈ ਮੁਹਿੰਮ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਬਦਲਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਨਾਭਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ ਵਿਖੇ ਗੁਰਦੇਵ ਸਿੰਘ ਦੇਵ ਮਾਨ ਵਿਧਾਇਕ ਹਲਕਾ ਨਾਭਾ ਵਲੋਂ ਸਕੂਲ ’ਚ 13 ਲੱਖ ਰੁਪਏ ਦੀ ਗਰਾਂਟ ਨਾਲ ਨਵੀਂ ਬਣੀ ਐਨ. ਐਸ. ਕਿਊ. ਐਫ. ਲੈਬ ਦਾ ਉਦਘਾਟਨ ਕੀਤਾ। ਇਸ ਸਮੇਂ ਸਮੂਹ ਸਟਾਫ਼, ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਵਿਧਾਇਕ ਮਾਨ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਨੇ ਰੰਗਾ ਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ, ਜਿਸ ਵਿਚ ਗੀਤ, ਕੋਰੀਓਗਰਾਫੀ ਤੇ ਨਸ਼ਿਆਂ ਦੇ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨਾਲ ਸੰਬੰਧਿਤ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਾ ਨਾਟਕ ਪੇਸ਼ ਕੀਤਾ। ਇਸ ਮੌਕੇ ਦੇਵ ਮਾਨ ਵਲੋਂ ਜਿਥੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਉਥੇ ਵਿਦਿਆਰਥੀਆਂ ਨੂੰ ਲਗਨ ਨਾਲ ਪੜ੍ਹਾਈ ਕਰਨ, ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ, ਜ਼ਿੰਦਗੀ ਵਿਚ ਆਪਣੇ ਪੈਰਾਂ ’ਤੇ ਖੜ੍ਹੇ ਹੋਣ, ਨੈਤਿਕ ਕਦਰਾਂ ਕੀਮਤਾਂ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਇੰਚਾਰਜ ਦਲਜੀਤ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਰਮਨਦੀਪ, ਸਕੂਲ ਦਾ ਸਮੁੱਚਾ ਸਟਾਫ਼ ਜਸਪ੍ਰੀਤ ਸਿੰਘ ਚੇਅਰਮੈਨ ਐਸ. ਐਮ. ਸੀ. ਕਮੇਟੀ ਅਤੇ ਮੈਂਬਰ, ਸਰਪੰਚ ਸੰਦੀਪ ਸਿੰਘ ਤੇ ਪੰਚਾਇਤ ਮੈਂਬਰ, ਵਿਦਿਆਰਥੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ 2 ਨੂੰ ਹਲਕਾ ਘਨੌਰ ਦੇ ਪਿੰਡ ਮੰਡੋਲੀ ਵਿਖੇ ਕਰਨਗੇ ਮੈਗਾ ਵਾਟਰ ਟ੍ਰੀਟਮੈਂਟ ਪਲਾਂਟਾਂ ਦਾ ਉਦਘਾਟਨ... ਅਗਲੀ ਖ਼ਬਰ ਬਲਾਕ ਪੱਧਰੀ ਯੋਗਾ ’ਚ ਕਲੱਸਟਰ ਬਖਸ਼ੀਵਾਲਾ ਦੇ ਨੰਨ੍ਹੇ ਖਿਡਾਰੀਆਂ ਨੇ ਮਾਰੀਆਂ ਮੱਲਾਂ
Ad Position 24