31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨੌਜਵਾਨ ਲੋਕਤੰਤਰ ਦੀ ਮਜ਼ਬੂਤੀ ਦਾ ਆਧਾਰ, ਹਰ ਯੋਗ ਨਾਗਰਿਕ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਏ- ਜ਼ਿਲ੍ਹਾ ਸਵੀਪ ਨੋਡਲ ਅਫ਼ਸਰ

ਪਟਿਆਲਾ, 31 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪਟਿਆਲਾ-ਕਮ-ਪ੍ਰਿੰਸੀਪਲ ਸਰਕਾਰੀ ਗਰਲਜ਼ ਕਾਲਜ ਡਾ. ਸਵਿੰਦਰ ਸਿੰਘ ਰੇਖੀ, ਸਵੀਪ ਨੋਡਲ ਅਫ਼ਸਰ 115-ਪਟਿਆਲਾ ਰੁਪਿੰਦਰ ਸਿੰਘ ਅਤੇ ਪ੍ਰੋ.

Ad Position 21
No active advertisement
ਅਜੀਤ ਡੈਸਕ 01-11-2026
ਪਟਿਆਲਾ, 31 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪਟਿਆਲਾ-ਕਮ-ਪ੍ਰਿੰਸੀਪਲ ਸਰਕਾਰੀ ਗਰਲਜ਼ ਕਾਲਜ ਡਾ. ਸਵਿੰਦਰ ਸਿੰਘ ਰੇਖੀ, ਸਵੀਪ ਨੋਡਲ ਅਫ਼ਸਰ 115-ਪਟਿਆਲਾ ਰੁਪਿੰਦਰ ਸਿੰਘ ਅਤੇ ਪ੍ਰੋ. ਜਗਤਾਰ ਸਿੰਘ ਨੇ ਖ਼ਾਲਸਾ ਕਾਲਜ ਪਟਿਆਲਾ ਵਿਖੇ ਚੱਲ ਰਹੇ ਖੇਤਰੀ ਯੁਵਕ ਮੇਲੇ ਦੌਰਾਨ ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਵਿਚ ਸਰਗਰਮ ਭੂਮਿਕਾ ਨਿਭਾਉਣ ਤੇ ਹਰ ਯੋਗ ਨਾਗਰਿਕ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੋਣ ਦੇ ਨਾਲ-ਨਾਲ ਵਰਤਮਾਨ ਦੀ ਮਹੱਤਵਪੂਰਨ ਤਾਕਤ ਵੀ ਹਨ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੇ ਚੋਣ ਕਮਿਸ਼ਨ ਦੀਆਂ ਡਿਜ਼ੀਟਲ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਨੌਜਵਾਨਾਂ ਨੂੰ ਈ.ਸੀ.ਆਈ. ਵੋਟਰ ਹੈਲਪਲਾਈਨ ਐਪ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਵੋਟਰ ਰਜਿਸਟ੍ਰੇਸ਼ਨ, ਵੋਟਰ ਸੂਚੀ ਵਿਚ ਆਪਣਾ ਨਾਮ ਚੈੱਕ ਕਰਨ ਅਤੇ ਚੋਣਾਂ ਨਾਲ ਸੰਬੰਧਿਤ ਵੱਖ-ਵੱਖ ਸੇਵਾਵਾਂ ਦੀ ਜਾਣਕਾਰੀ ਪ੍ਰਾਪਤ ਕਰਨ ਵਿਚ ਸਹਾਇਤਾ ਮਿਲਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਈਲ ਫ਼ੋਨਾਂ ਵਿਚ ਚੋਣ ਕਮਿਸ਼ਨ ਦੀ ਅਧਿਕਾਰਤ ਐਪ ਇੰਸਟਾਲ ਕਰਨ ਤੇ ਇਸ ਬਾਰੇ ਆਪਣੇ ਸਾਥੀਆਂ ਨੂੰ ਵੀ ਜਾਗਰੂਕ ਕਰਨ, ਤਾਂ ਜੋ ਕੋਈ ਵੀ ਯੋਗ ਨਾਗਰਿਕ ਜਾਣਕਾਰੀ ਦੀ ਘਾਟ ਕਾਰਨ ਰਜਿਸਟ੍ਰੇਸ਼ਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਵਿਦਿਆਰਥੀਆਂ ਨੂੰ ਕਾਲਜਾਂ ਵਿਚ ਸਥਾਪਿਤ ਈ.ਐਲ.ਸੀ. ਚੋਣ ਸਾਖਰਤਾ ਕਲੱਬ ਦੇ ਮੈਂਬਰ ਅਤੇ ਵਲੰਟੀਅਰ ਬਣਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਈ. ਐਲ. ਸੀ. ਰਾਹੀਂ ਵਿਦਿਆਰਥੀ ਵੋਟਰ ਜਾਗਰੂਕਤਾ ਗਤੀਵਿਧੀਆਂ, ਪੋਸਟਰ ਮੇਕਿੰਗ, ਨਾਅਰੇ ਲਿਖਣ, ਰੈਲੀਆਂ, ਨੁੱਕੜ ਨਾਟਕਾਂ ਅਤੇ ਸੋਸ਼ਲ ਮੀਡੀਆ ਮੁਹਿੰਮਾਂ ਵਿਚ ਹਿੱਸਾ ਲੈ ਕੇ ਲੋਕਾਂ ਨੂੰ ਵੋਟ ਦੇ ਅਧਿਕਾਰ ਅਤੇ ਵੋਟਰ ਰਜਿਸਟ੍ਰੇਸ਼ਨ ਦੀ ਮਹੱਤਤਾ ਬਾਰੇ ਜਾਗਰੂਕ ਕਰ ਸਕਦੇ ਹਨ। ਅੰਤ ਵਿਚ ਪ੍ਰੋ. ਰੇਖੀ ਨੇ ਕਿਹਾ ਕਿ ਜਾਗਰੂਕ ਵੋਟਰ, ਮਜ਼ਬੂਤ ਲੋਕਤੰਤਰ ਦੀ ਨੀਂਹ ਹਨ। ਹਰ ਯੋਗ ਨਾਗਰਿਕ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਤੇ ਚੋਣ ਪ੍ਰਕਿਰਿਆ ਵਿਚ ਜ਼ਿੰਮੇਵਾਰ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਨੌਜਵਾਨਾਂ ਦੀ ਸਰਗਰਮ ਭੂਮਿਕਾ ਬੇਹੱਦ ਮਹੱਤਵਪੂਰਨ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਮਨਾਇਆ ਜਨਮ ਦਿਨ, ਵੱਖ-ਵੱਖ ਕਲਾਕਾਰਾਂ ਨੇ ਲਗਾਈਆਂ ਰੌਣਕਾਂ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਰਾਟੇ ‘ਚ ਪਟਿਆਲੇ ਦੇ ਸੂਰਜ ਤੇ ਅਭੀਜੀਤ ਕੁਮਾਰ ਨੇ ਜਿੱਤੇ ਸੋਨ ਤਗਮੇ
Ad Position 24