ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਕੇ ਪਾਰਟੀ ਨੇ ਚੋਣ ਤਿਆਰੀ ਦਾ ਮੁੱਢ ਬੰਨਿਆਂ-ਸੰਧੂ
ਭੁੱਨਰਹੇੜੀ, 1 ਨਵੰਬਰ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਤੇ ਲੋਕ ਭਲਾਈ ਲਈ ਲਏ ਫ਼ੈਸਲਿਆਂ ਨੂੰ ਮੁੱਖ ਚੋਣ ਮੁੱਦਾ ਬਣਾਏਗੀ। ਇਹ ਪ੍ਰਗਟਾਵਾ ‘ਆਪ’ ਦੇ ਸੀਨੀਅਰ ਆਗੂ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕਨਵੇਅਰ) ਦੇ ਉਪ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਮੀਡੀਆਂ ਨਾਲ ਸਾਝਾਂ ਕੀਤਾ।
ਇ
ਇੰਦਰਜੀਤ ਸਿੰਘ ਸੰਧੂ
02-11-2026
ਭੁੱਨਰਹੇੜੀ, 1 ਨਵੰਬਰ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਤੇ ਲੋਕ ਭਲਾਈ ਲਈ ਲਏ ਫ਼ੈਸਲਿਆਂ ਨੂੰ ਮੁੱਖ ਚੋਣ ਮੁੱਦਾ ਬਣਾਏਗੀ। ਇਹ ਪ੍ਰਗਟਾਵਾ ‘ਆਪ’ ਦੇ ਸੀਨੀਅਰ ਆਗੂ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕਨਵੇਅਰ) ਦੇ ਉਪ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਮੀਡੀਆਂ ਨਾਲ ਸਾਝਾਂ ਕੀਤਾ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਦੇ ਉਪਰਾਲੇ ਪੰਜਾਬ ਦੀ ਖੇਤੀਬਾੜੀ ਲਈ ਮਹੱਤਵਪੂਰਨ ਹਨ। ਉਨ੍ਹਾਂ ਅਨੁਸਾਰ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਦੀ ਕਾਰਗੁਜ਼ਾਰੀ ਦੇ ਨਾਲ-ਨਾਲ ਲੋਕਾਂ ਨੂੰ ਮਿਲੀਆਂ ਸਹੂਲਤਾਂ ਤੇ ਉਨ੍ਹਾਂ ਦੇ ਜੀਵਨ ’ਤੇ ਪਏ ਪ੍ਰਭਾਵ ਬਾਰੇ ਵੀ ਚਰਚਾ ਹੋਵੇਗੀ। ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਨੂੰ ਚੋਣ ਤਿਆਰੀਆਂ ਦਾ ਅਹਿਮ ਕਦਮ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਪਾਰਟੀ ਨੇ ਚੋਣ ਸਰਗਰਮੀਆਂ ਦਾ ਮੁੱਢ ਬੰਨ੍ਹ ਦਿੱਤਾ ਹੈ।