ਨਾਭਾ ਵਿਖੇ ਸੁਖਬੀਰ ਸਿੰਘ ਬਾਦਲ ਦੀ ਆਮਦ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਸਰਗਰਮ
ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਦੁਕਾਨਦਾਰਾਂ ਨਾਲ ਕੀਤੀ ਅਹਿਮ ਮੀਟਿੰਗ
ਨਾਭਾ, 1 ਨਵੰਬਰ (ਵਰਿੰਦਰ ਵਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2 ਨਵੰਬਰ ਨੂੰ ਨਾਭਾ ਹਲਕੇ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਨਾਭਾ ਵਿਖੇ ਹੋਣ ਵਾਲੀ ਇੱਕ ਵੱਡੀ ਤੇ ਅਹਿਮ ਮੀਟਿੰਗ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।
ਪ
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 2 ਨਵੰਬਰ ਦੀ ਨਾਭਾ ਫੇਰੀ ਨੂੰ ਲੈ ਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੁਕਾਨਦਾਰਾਂ ਦਾ ਮੀਟਿੰਗ ਕਰਦੇ ਹੋਏ। ਨਾਲ ਬਬਲੂ ਖੋਰਾ, ਜੱਸਾ ਖੋਖ ਤੇ ਹੋਰ। ਤਸਵੀਰ : ਵਰਿੰਦਰ ਵਰਮਾ
02-11-2026
ਨਾਭਾ, 1 ਨਵੰਬਰ (ਵਰਿੰਦਰ ਵਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2 ਨਵੰਬਰ ਨੂੰ ਨਾਭਾ ਹਲਕੇ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਨਾਭਾ ਵਿਖੇ ਹੋਣ ਵਾਲੀ ਇੱਕ ਵੱਡੀ ਤੇ ਅਹਿਮ ਮੀਟਿੰਗ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਤਿਆਰੀਆਂ ਦੇ ਸਿਲਸਿਲੇ ਵਿੱਚ ਅੱਜ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਨਾਭਾ ਸ਼ਹਿਰ ਦੇ ਸਥਾਨਕ ਦੁਕਾਨਦਾਰਾਂ ਤੇ ਕਾਰੋਬਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਦੁਕਾਨਦਾਰਾਂ ਨੂੰ ਸੰਬੋਧਨ ਕਰਦਿਆਂ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਨਾਭਾ ਫੇਰੀ ਨੂੰ ਲੈ ਕੇ ਹਲਕੇ ਦੇ ਲੋਕਾਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਵਪਾਰੀ ਵਰਗ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜਦਾ ਆਇਆ ਹੈ ਤੇ ਇਸ ਮੀਟਿੰਗ ਦੌਰਾਨ ਇਲਾਕੇ ਦੇ ਕਾਰੋਬਾਰੀਆਂ ਦੀਆਂ ਮੁਸ਼ਕਿਲਾਂ ਨੂੰ ਪਾਰਟੀ ਪ੍ਰਧਾਨ ਦੇ ਸਾਹਮਣੇ ਪ੍ਰਮੁੱਖਤਾ ਨਾਲ ਰੱਖਿਆ ਜਾਵੇਗਾ। ਮੱਖਣ ਸਿੰਘ ਲਾਲਕਾ ਨੇ ਸਮੂਹ ਦੁਕਾਨਦਾਰਾਂ ਨੂੰ ਇਸ ਆਉਣ ਵਾਲੀ ਮੀਟਿੰਗ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਦੁਕਾਨਦਾਰਾਂ ਨੇ ਵੀ ਹਲਕਾ ਇੰਚਾਰਜ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਡਵੋਕੇਟ ਬਬਲੂ ਖੋਰਾ, ਸ਼ਹਿਰੀ ਪ੍ਰਧਾਨ ਤੇ ਕੌਂਸਲਰ ਗੁਰਸੇਵਕ ਸਿੰਘ ਗੋਲੂ, ਜਨਰਲ ਕੌਂਸਲ ਮੈਂਬਰ ਜੱਸਾ ਖੋਖ, ਵਪਾਰ ਵਿੰਗ ਪ੍ਰਧਾਨ ਨਰੇਸ਼ ਕੁਮਾਰ ਗਰਗ ਤੋਂ ਇਲਾਵਾ ਸਥਾਨਕ ਆਗੂ ਤੇ ਵੱਡੀ ਗਿਣਤੀ ਵਿੱਚ ਬਜ਼ਾਰਾਂ ਦੇ ਪਤਵੰਤੇ ਦੁਕਾਨਦਾਰ ਹਾਜ਼ਰ ਸਨ।