02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਲਈ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ-ਹੈਰੀਮਾਨ

ਡਕਾਲਾ, 1 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਜ਼ਿਲ੍ਹੇ ਦੇ ਫੱਗੂਵਾਲਾ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਦੀਆਂ ਤਿਆਰੀਆਂ ਸੰਬੰਧੀ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਅਗਵਾਈ ਹੇਠ ਪਿੰਡ ਬਲਬੇੜਾ, ਪੰਜੋਲਾ ਅਤੇ ਨੈਣਾ ਦੇ ਮੰਡਲ ਪ੍ਰਧਾਨਾ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 02-11-2026
ਡਕਾਲਾ, 1 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਜ਼ਿਲ੍ਹੇ ਦੇ ਫੱਗੂਵਾਲਾ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਦੀਆਂ ਤਿਆਰੀਆਂ ਸੰਬੰਧੀ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਅਗਵਾਈ ਹੇਠ ਪਿੰਡ ਬਲਬੇੜਾ, ਪੰਜੋਲਾ ਅਤੇ ਨੈਣਾ ਦੇ ਮੰਡਲ ਪ੍ਰਧਾਨਾ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਵਰਕਰਾਂ ਨੂੰ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਲਾਮਬੰਦ ਕੀਤਾ ਜਾ ਰਿਹਾ ਹੈ, ਇਸ ਦੌਰਾਨ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਹਲਕਾ ਸਨੌਰ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 4 ਨਵੰਬਰ ਨੂੰ ਫੱਗੂਵਾਲਾ ਵਿਖੇ ਹੋਣ ਵਾਲੀ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਹੋ ਰਹੀਆਂ ਮੀਟਿੰਗਾਂ ਦੌਰਾਨ ਕਾਂਗਰਸੀ ਵਰਕਰਾਂ ਵਲੋਂ ਮਿਲ ਰਿਹਾ ਹੁੰਗਾਰਾ ਪਾਰਟੀ ਲਈ ਉਤਸ਼ਾਹਜਨਕ ਹੈ। ਉਨ੍ਹਾਂ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਰੈਲੀ ਦੀ ਸਫ਼ਲਤਾ ਲਈ ਯਤਨ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਮਹਿਕ ਗਰੇਵਾਲ, ਸਾਬਕਾ ਚੇਅਰਮੈਨ ਅਸਮਨੀ ਕੁਮਾਰ ਬੱਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਲਕੀਤ ਇੰਡਸਟਰੀ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ ਬੰਦੀ ਸਿੰਘਾਂ ਦੀ ਰਿਹਾਈ... ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਨੇ ਸਖੀਆਂ ਮਿਲਣੀ ਸਮਾਗਮ ’ਚ ਕੀਤੀ ਸ਼ਮੂਲੀਅਤ
Ad Position 24