03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਦੇ ਸੀਨੀਅਰ ਆਗੂਆਂ ਦੀ ਸਾਂਝੀ ਮੀਟਿੰਗ

ਪਟਿਆਲਾ, 2 ਨਵੰਬਰ (ਅ. ਸ.

Ad Position 21
No active advertisement
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼ਿਵ ਸੈਨਾ ਦੀ ਹੋਈ ਮੀਟਿੰਗ ਦਾ ਦ੍ਰਿਸ਼। ਅਜੀਤ ਤਸਵੀਰ 03-11-2026
ਪਟਿਆਲਾ, 2 ਨਵੰਬਰ (ਅ. ਸ. ਆਹਲੂਵਾਲੀਆ)-ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਦੇ ਸੀਨੀਅਰ ਆਗੂਆਂ ਦੀ ਇਕ ਸਾਂਝੀ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਕੀਤੀ। ਮੀਟਿੰਗ ਵਿਚ ਸ਼ਾਮਿਲ ਸਾਰੇ ਸ਼ਿਵ ਸੈਨਾ ਹਿੰਦੁਸਤਾਨ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਪਾਰਟੀ ਨੇ ਪੰਜਾਬ ਦੀਆਂ ਉਨ੍ਹਾਂ ਰਾਜਨੀਤਿਕ ਪਾਰਟੀਆਂ ਤੋਂ ਸਮਰਥਨ ਲੈਣ ਦਾ ਫੈਸਲਾ ਕੀਤਾ ਜੋ ਘੱਟ ਗਿਣਤੀ ਹਿੰਦੂਆਂ ਦੇ ਹਿਤ ਲਈ ਕੰਮ ਕਰ ਰਹੀਆਂ ਹਨ, ਜਾਂ ਗੱਠਜੋੜ ਬਣਾਉਣ ’ਤੇ ਵਿਚਾਰ ਕਰ ਰਹੀਆਂ ਹਨ। ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ, ਆਪਣੀ ਸੰਗਠਨਾਤਮਕ ਤਾਕਤ ਰਾਹੀਂ , ਪੰਜਾਬ ਦੇ ਹਿੰਦੂ ਭਾਈਚਾਰੇ ਦੇ ਹਿੱਤਾਂ ਦੀ ਰੱਖਿਆ ਲਈ ਚੋਣਾਂ ਵਿਚ ਆਪਣੇ ਉਮੀਦਵਾਰ ਵੀ ਖੜ੍ਹੇ ਕਰ ਸਕਦੀਆਂ ਹਨ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ, ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਪੰਜਾਬ ਦੀਆਂ ਸਾਰੀਆਂ ਜ਼ਿਲ੍ਹਾ ਇਕਾਈਆਂ ਨੂੰ ਸੰਭਾਵਿਤ ਵਿਧਾਨ ਸਭਾ ਹਲਕਿਆਂ ਦਾ ਮੁਲਾਂਕਣ ਕਰਨ ਅਤੇ ਅਗਲੇ 15 ਦਿਨਾਂ ਦੇ ਅੰਦਰ ਸੰਭਾਵਿਤ ਉਮੀਦਵਾਰਾਂ ਦੀ ਸੂਚੀ ਪਾਰਟੀ ਦੇ ਰਾਸ਼ਟਰੀ ਦਫ਼ਤਰ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ। ਪਾਰਟੀ ਸੰਭਾਵਿਤ ਉਮੀਦਵਾਰਾਂ ਦੀ ਚੋਣ ਕਰਨ ਅਤੇ ਸਾਰੀਆਂ ਸਥਿਤੀਆਂ ‘ਤੇ ਵਿਚਾਰ ਕਰਨ ਤੋਂ ਬਾਅਦ ਉਨ੍ਹਾਂ ਦੇ ਨਾਵਾਂ ਦਾ ਐਲਾਨ ਕਰ ਸਕਦੀ ਹੈ। ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਰਾਜ ਮੀਟਿੰਗ ਵਿਚ ਮੌਜੂਦ ਸਾਰੇ ਆਗੂਆਂ ਨੇ ਸਰਬਸੰਮਤੀ ਨਾਲ ਇਕ ਮਤਾ ਪਾਸ ਕੀਤਾ, ਜਿਸ ਵਿਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੂੰ ਸ਼ਿਵ ਸੈਨਾ ਹਿੰਦੁਸਤਾਨ ਵਲੋਂ ਸਾਰੇ ਰਾਜਨੀਤਿਕ ਸਮਝੌਤਿਆਂ ’ਤੇ ਗੱਲਬਾਤ ਕਰਨ ਦਾ ਅਧਿਕਾਰ ਦਿੱਤਾ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਕੋਲ ਸ਼ਿਵ ਸੈਨਾ ਹਿੰਦੁਸਤਾਨ ਵਲੋਂ ਸਾਰੇ ਰਾਜਨੀਤਿਕ ਸਮਝੌਤਿਆਂ ’ਤੇ ਗੱਲਬਾਤ ਕਰਨ ਦਾ ਅਧਿਕਾਰ ਹੋਵੇਗਾ। ਮੀਟਿੰਗ ’ਚ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਜਨਰਲ ਸਕੱਤਰ ਕ੍ਰਿਸ਼ਨ ਸ਼ਰਮਾ, ਰਾਸ਼ਟਰੀ ਸਲਾਹਕਾਰ ਹੇਮਰਾਜ ਗੋਇਲ, ਹਿੰਦੁਸਤਾਨ ਮਜ਼ਦੂਰ ਸੈਨਾ ਦੇ ਰਾਸ਼ਟਰੀ ਪ੍ਰਧਾਨ ਨਰਿੰਦਰ ਭਾਰਦਵਾਜ, ਪੰਜਾਬ ਦੇ ਸੰਗਠਨ ਮੰਤਰੀ ਰਾਜਾ ਵਾਲੀਆ, ਪੰਜਾਬ ਦੇ ਉਪ ਪ੍ਰਧਾਨ ਰਾਮ ਬੱਚਨ, ਹਿੰਦੁਸਤਾਨ ਮਹਿਲਾ ਸੈਨਾ ਦੀ ਪੰਜਾਬ ਪ੍ਰਧਾਨ ਮਤੀ ਮਨਦੀਪ ਸ਼ਰਮਾ, ਪੰਜਾਬ ਦੇ ਸੂਬਾ ਜਨਰਲ ਸਕੱਤਰ ਵਿਕਾਸ ਕਪੂਰ, ਪੰਜਾਬ ਦੇ ਉਪ ਪ੍ਰਧਾਨ ਖੇਮ ਚੰਦ, ਹਿੰਦੁਸਤਾਨ ਵਪਾਰ ਸੈਨਾ ਦੇ ਪੰਜਾਬ ਪ੍ਰਧਾਨ ਕ੍ਰਿਸ਼ਨਾ ਗਾਬਾ, ਹਿੰਦੁਸਤਾਨ ਯੁਵਾ ਸੈਨਾ ਪੰਜਾਬ ਦੇ ਚੇਅਰਮੈਨ ਅਮਰਜੀਤ ਬੰਟੀ, ਹਿੰਦੁਸਤਾਨ ਵਪਾਰ ਸੈਨਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਨਵਦੀਪ ਮਿੱਤਲ, ਪੰਜਾਬ ਦੇ ਸੰਗਠਨ ਮੰਤਰੀ ਅਖਿਲੇਸ਼ ਕੁਮਾਰ, ਮੁਹਾਲੀ ਦੇ ਜ਼ਿਲ੍ਹਾ ਸੀਨੀਅਰ ਉਪ ਪ੍ਰਧਾਨ ਗੌਰਵ, ਹਿੰਦੁਸਤਾਨ ਆਈ.ਟੀ. ਸੈਨਾ ਦੇ ਪੰਜਾਬ ਪ੍ਰਧਾਨ ਹਿਤੇਸ਼ ਰਿੰਕੂ, ਪਟਿਆਲਾ ਦੇ ਜ਼ਿਲ੍ਹਾ ਉਪ ਪ੍ਰਧਾਨ ਨੰਦ ਲਾਲ ਅਤੇ ਹੋਰ ਆਗੂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਗਲੀ ਅਕਾਲੀ ਸਰਕਾਰ ਸਾਰੇ ਸਰਕਾਰੀ ਟੈਂਡਰਾਂ ਵਿਚ ‘ਮੇਡ ਇਨ ਪੰਜਾਬ’ ਉਤਪਾਦਾਂ ਲਈ ਵਿਸ਼ੇਸ਼ ਕੋਟਾ ਰੱਖੇਗੀ-ਸੁਖਬੀਰ ਸਿੰਘ ਬ... ਅਗਲੀ ਖ਼ਬਰ ਸੰਦਲੀ ਪੈੜਾਂ ਛੱਡ ਗਏ ਕਲੇਰ ਤੇ ਸੈਲਾਨੀ , ਮੋਨ ਰੱਖ ਕੇ ਦਿੱਤੀ ਸ਼ਰਧਾਂਜਲੀ
Ad Position 24