ਬਜ਼ੁਰਗ ਔਰਤ ਦੀ ਸੋਨੇ ਦੀ ਵਾਲੀ ਝਪਟੀ
ਸਮਾਣਾ, 2 ਨਵੰਬਰ (ਸਾਹਿਬ ਸਿੰਘ)-ਸਮਾਣਾ ਸ਼ਹਿਰ ਦੇ ਸਤੀ ਬਾਜ਼ਾਰ ਵਿਚ ਦਿਨ-ਦਿਹਾੜੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਵਲੋਂ ਇਕ ਬਜ਼ੁਰਗ ਔਰਤ ਦੀ ਸੋਨੇ ਦੀ ਵਾਲੀ ਝਪਟ ਕੇ ਫ਼ਰਾਰ ਹੋ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਵਾਰਦਾਤ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਸਮਾਣਾ, 2 ਨਵੰਬਰ (ਸਾਹਿਬ ਸਿੰਘ)-ਸਮਾਣਾ ਸ਼ਹਿਰ ਦੇ ਸਤੀ ਬਾਜ਼ਾਰ ਵਿਚ ਦਿਨ-ਦਿਹਾੜੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਵਲੋਂ ਇਕ ਬਜ਼ੁਰਗ ਔਰਤ ਦੀ ਸੋਨੇ ਦੀ ਵਾਲੀ ਝਪਟ ਕੇ ਫ਼ਰਾਰ ਹੋ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਵਾਰਦਾਤ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਪੀੜਤ ਬਜ਼ੁਰਗ ਔਰਤ ਹਰਬੰਸ ਕੌਰ ਪਤਨੀ ਭੋਲਾ ਰਾਮ ਵਾਸੀ ਬੀਬੀਪੁਰ, ਸਤੀ ਬਾਜ਼ਾਰ ਵਿਚ ਚਾਹ ਦੀ ਦੁਕਾਨ ’ਤੇ ਆਪਣੇ ਰਿਸ਼ਤੇਦਾਰਾਂ ਨਾਲ ਮੌਜੂਦ ਸੀ ਕਿ ਇਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਉਸ ਦੀ ਵਾਲੀ ਝਪਟ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਅਚਾਨਕ ਵਾਪਰੀ ਇਸ ਘਟਨਾ ਕਾਰਨ ਔਰਤ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ। ਦਿਨ-ਦਿਹਾੜੇ ਬਾਜ਼ਾਰ ਵਿਚ ਵਾਪਰੀ ਇਸ ਘਟਨਾ ਨੇ ਬਾਜ਼ਾਰਾਂ ਵਿਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਘਟਨਾ ਸੰਬੰਧੀ ਪੁਲਿਸ ਕਾਰਵਾਈ, ਮੁਲਜ਼ਮ ਦੀ ਪਛਾਣ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਬਾਰੇ ਅਜੇ ਕੋਈ ਪੁਸ਼ਟੀ ਕੀਤੀ ਜਾਣਕਾਰੀ ਪ੍ਰਾਪਤ ਨਹੀਂ ਹੋਈ।