ਯੂਥ ਆਗੂ ਜੱਸਾ ਖੋਖ ਦੇ ਘਰ ਪਹੁੰਚੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ
ਨਾਭਾ, 2 ਨਵੰਬਰ (ਜਗਨਾਰ ਸਿੰਘ ਦੁਲੱਦੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਨਾਭਾ ਫੇਰੀ ਦੌਰਾਨ ਪਾਰਟੀ ਦੇ ਵਫਾਦਾਰ ਪਰਿਵਾਰ ਯੂਥ ਆਗੂ ਜੱਸਾ ਖੋਖ ਦੇ ਘਰ ਪਹੁੰਚੇ, ਜਿੱਥੇ ਖੋਖ ਪਰਿਵਾਰ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜੀ ਆਇਆਂ ਆਖਿਆ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖੋਖ ਪਰਿਵਾਰ ਨੇ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ (ਬ) ਦਾ ਸਾਥ ਦਿੱਤਾ ਹੈ।
ਨਾਭਾ, 2 ਨਵੰਬਰ (ਜਗਨਾਰ ਸਿੰਘ ਦੁਲੱਦੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਨਾਭਾ ਫੇਰੀ ਦੌਰਾਨ ਪਾਰਟੀ ਦੇ ਵਫਾਦਾਰ ਪਰਿਵਾਰ ਯੂਥ ਆਗੂ ਜੱਸਾ ਖੋਖ ਦੇ ਘਰ ਪਹੁੰਚੇ, ਜਿੱਥੇ ਖੋਖ ਪਰਿਵਾਰ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜੀ ਆਇਆਂ ਆਖਿਆ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖੋਖ ਪਰਿਵਾਰ ਨੇ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ (ਬ) ਦਾ ਸਾਥ ਦਿੱਤਾ ਹੈ। ਯੂਥ ਆਗੂ ਜੱਸਾ ਖੋਖ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ (ਬ) ਦੇ ਵਫਾਦਾਰ ਸਿਪਾਹੀ ਰਹੇ ਹਨ ਤੇ ਆਉਣ ਵਾਲੇ ਸਮੇਂ ਵਿਚ ਵੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਾਲ ਹੀ ਉਨ੍ਹਾਂ ਦਾ ਪਰਿਵਾਰ ਚਟਾਨ ਵਾਂਗ ਖੜੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ, ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਐਡਵੋਕੇਟ ਖੁਸ਼ਹਾਲ ਬਬਲੂ ਖੋਰਾ, ਜਥੇਦਾਰ ਬਲਤੇਜ ਸਿੰਘ ਖੋਖ, ਜਥੇਦਾਰ ਕੁਲਦੀਪ ਸਿੰਘ ਨੱਸੂਪੁਰ ਆਦਿ ਮੌਜੂਦ ਸਨ।