03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਝੋਟਾ ਕਤਲ ਮਾਮਲੇ ’ ਚ ਇਨਸਾਫ਼ ਕਮੇਟੀ ਵਲੋਂ ਐਲਾਨੇ ਸੰਗਰੂਰ ਮੋਰਚੇ ਨੂੰ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਪੂਰਨ ਸਮਰਥਨ - ਮਹਿਮੂਦਪੁਰ

ਡਕਾਲਾ, 2 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਹਲਕਾ ਸਨੌਰ ਦੇ ਸੇਵਾਦਾਰ ਪਰਮਜੀਤ ਸਿੰਘ ਮਹਿਮੂਦਪੁਰ ਨੇ ਕਿਹਾ ਕਿ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਬਣੀ ਇਨਸਾਫ਼ ਕਮੇਟੀ ਵਲੋਂ 5 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਦਾ ਜੋ ਪ੍ਰੋਗਰਾਮ ਉਲੀਕਿਆ ਗਿਆ ਹੈ, ਉਸ ਨੂੰ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਪੂਰਨ ਸਮਰਥਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੋਰਚੇ ਨਾਲ ਸੰਬੰਧਿਤ ਮਾਮਲਿਆਂ ਵਿਚ ਦਰਜ ਕੀਤੇ ਗਏ ਕਥਿਤ ਝੂਠੇ ਪੁਲਿਸ ਕੇਸਾਂ ਤਹਿਤ ਗ੍ਰਿਫ਼ਤਾਰ ਨੌਜਵਾਨਾਂ ਲੱਖਾ ਸਿਧਾਣਾ, ਮੋਹਨਜੀਤ ਸ਼ੇਰੋਂ ਅਤੇ ਹੋਰਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਇਨਸਾਫ਼ ਕਮੇਟੀ ਵਲੋਂ ਇਹ ਸੰਘਰਸ਼ ਵਿੱਢਿਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 03-11-2026
ਡਕਾਲਾ, 2 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਹਲਕਾ ਸਨੌਰ ਦੇ ਸੇਵਾਦਾਰ ਪਰਮਜੀਤ ਸਿੰਘ ਮਹਿਮੂਦਪੁਰ ਨੇ ਕਿਹਾ ਕਿ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਬਣੀ ਇਨਸਾਫ਼ ਕਮੇਟੀ ਵਲੋਂ 5 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਦਾ ਜੋ ਪ੍ਰੋਗਰਾਮ ਉਲੀਕਿਆ ਗਿਆ ਹੈ, ਉਸ ਨੂੰ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਪੂਰਨ ਸਮਰਥਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੋਰਚੇ ਨਾਲ ਸੰਬੰਧਿਤ ਮਾਮਲਿਆਂ ਵਿਚ ਦਰਜ ਕੀਤੇ ਗਏ ਕਥਿਤ ਝੂਠੇ ਪੁਲਿਸ ਕੇਸਾਂ ਤਹਿਤ ਗ੍ਰਿਫ਼ਤਾਰ ਨੌਜਵਾਨਾਂ ਲੱਖਾ ਸਿਧਾਣਾ, ਮੋਹਨਜੀਤ ਸ਼ੇਰੋਂ ਅਤੇ ਹੋਰਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਇਨਸਾਫ਼ ਕਮੇਟੀ ਵਲੋਂ ਇਹ ਸੰਘਰਸ਼ ਵਿੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਰਿਹਾਈ ਤੇ ਇਨਸਾਫ਼ ਦੀ ਪ੍ਰਾਪਤੀ ਲਈ ਜਥੇਬੰਦੀ ਸੰਘਰਸ਼ ਵਿਚ ਪੂਰੀ ਤਰ੍ਹਾਂ ਸਹਿਯੋਗ ਕਰੇਗੀ। ਮਹਿਮੂਦਪੁਰ ਨੇ ਹਲਕਾ ਸਨੌਰ ਸਮੇਤ ਜਥੇਬੰਦੀ ਦੇ ਸਮੂਹ ਹਲਕਾ ਇੰਚਾਰਜਾਂ, ਅਹੁਦੇਦਾਰਾਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 5 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੇ ਪ੍ਰੋਗਰਾਮ ਵਿਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਸੰਗਤਾਂ ਨਾਲ ਪਹੁੰਚ ਕੇ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕਰਨ।
Ad Position 22
No active advertisement
ਪਿਛਲੀ ਖ਼ਬਰ ਵਾਈ.ਐਸ.ਪੀ.ਏ. ਪੰਜਾਬ ਯੂਥ ਸਟੇਟ ਚੈਂਪੀਅਨਸ਼ਿਪ ’ਚ ਡਾ. ਬੀ.ਐੱਸ. ਸੰਧੂ ਸਕੂਲ ਦੀ ਹੋਈ ਸ਼ਾਨਦਾਰ ਜਿੱਤ ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਮਿਲ ਰਹੀਆਂ ਨੇ ਆਧੁਨਿਕ ਸਹੂਲਤਾਂ- ਵਿਧਾਇਕ ਦੇਵ ਮਾਨ
Ad Position 24