02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ’ ਚ ਭਾਜਪਾ ਦੀ ਸਰਕਾਰ ਬਣੇਗੀ : ਵਿਸ਼ਾਲ ਸ਼ਰਮਾ

ਨਾਭਾ, 2 ਨਵੰਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਅੰਦਰ ਹੋ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਵਿਸ਼ਾਲ ਸ਼ਰਮਾ ਉਪ ਪ੍ਰਧਾਨ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਚੋਣਾਂ ਉਪਰੰਤ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ ਕਿਉਂ ਜੋ ਦੇਸ਼ ਦੇ ਨਾਲ ਨਾਲ ਪੰਜਾਬ ਦੇ ਲੋਕ ਵੀ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹਨ।

Ad Position 21
No active advertisement
ਅਜੀਤ ਡੈਸਕ 03-11-2026
ਨਾਭਾ, 2 ਨਵੰਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਅੰਦਰ ਹੋ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਵਿਸ਼ਾਲ ਸ਼ਰਮਾ ਉਪ ਪ੍ਰਧਾਨ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਚੋਣਾਂ ਉਪਰੰਤ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ ਕਿਉਂ ਜੋ ਦੇਸ਼ ਦੇ ਨਾਲ ਨਾਲ ਪੰਜਾਬ ਦੇ ਲੋਕ ਵੀ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਬੀ.ਜੇ.ਪੀ. ਵੱਲ ਉਮੀਦ ਨਾਲ ਦੇਖ ਰਹੇ ਹਨ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੇ ਅਮਨ-ਕਾਨੂੰਨ, ਬੇਰੁਜ਼ਗਾਰੀ ਤੇ ਕਿਸਾਨੀ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਭਾਜਪਾ ਆਗੂ ਸ਼ਰਮਾ ਨੇ ਕਿਹਾ ਕਿ ਹਲਕੇ ਦੇ ਹਰ ਇਕ ਪਿੰਡ ਅਤੇ ਸ਼ਹਿਰ ਦੇ ਵਾਰਡ ਵਿਚ ਪਾਰਟੀ ਵਰਕਰਾਂ ਵਲੋਂ ਚੋਣ ਮੁਹਿੰਮ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਵਿਸ਼ਾਲ ਸ਼ਰਮਾ ਨੇ ਦਾਅਵਾ ਕੀਤਾ ਕਿ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ ਨੂੰ ਨਕਾਰ ਕੇ ਪੰਜਾਬ ਦੇ ਸੂਝਵਾਨ ਵੋਟਰ ਇਸ ਵਾਰ ਬੀ.ਜੇ.ਪੀ. ਨੂੰ ਇਤਿਹਾਸਕ ਬਹੁਮਤ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਗੌਰਵ ਸੰਧੂ ਵਲੋਂ ਕੱਲ੍ਹ ਦੀ ਸੰਗਰੂਰ ਇਨਸਾਫ਼ ਰੈਲੀ ’ਚ ਹਲਕਾ ਸਨੌਰ ਤੋਂ ਵੱਡੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਅਹਿਮ ਮੀਟਿੰਗ ਅਗਲੀ ਖ਼ਬਰ ਬਿੱਟੂ ਚੱਠਾ ਦੀ ਅਗਵਾਈ ’ ਚ ਪਟਿਆਲਾ ਦਿਹਾਤੀ ਹਲਕੇ ਦੇ 150 ਤੋਂ ਵੱਧ ਸਾਥੀ ਸ਼੍ਰੋਮਣੀ ਅਕਾਲੀ ਦਲ ਪਾਰਟੀ ’ ਚ ਹੋਏ ਸ਼ਾਮਿ...
Ad Position 24