02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਹਡਾਣਾ ਵਲੋਂ ਸਨੌਰ ਦੇ ਵੱਖ - ਵੱਖ ਪਿੰਡਾਂ ’ ਚ ਮਹਿਲਾਵਾਂ ਨਾਲ ਮੀਟਿੰਗ

ਸਨੌਰ, 2 ਨਵੰਬਰ (ਸੋਖਲ)-ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ ਵਿਚ ਮਹਿਲਾਵਾਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਔਰਤਾਂ ਦੀ ਵੱਧ-ਚੜ੍ਹ ਕੇ ਭਾਗੀਦਾਰੀ ਯਕੀਨੀ ਬਣਾਉਣ ਅਤੇ ਇਲਾਕੇ ਦੀ ਤਰੱਕੀ ਵਿਚ ਤੇਜ਼ੀ ਲਿਆਉਣ ਲਈ ਉਨ੍ਹਾਂ ਨੂੰ ਲਾਮਬੰਦ ਕੀਤਾ।

Ad Position 21
No active advertisement
ਅਜੀਤ ਡੈਸਕ 03-11-2026
ਸਨੌਰ, 2 ਨਵੰਬਰ (ਸੋਖਲ)-ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ ਵਿਚ ਮਹਿਲਾਵਾਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਔਰਤਾਂ ਦੀ ਵੱਧ-ਚੜ੍ਹ ਕੇ ਭਾਗੀਦਾਰੀ ਯਕੀਨੀ ਬਣਾਉਣ ਅਤੇ ਇਲਾਕੇ ਦੀ ਤਰੱਕੀ ਵਿਚ ਤੇਜ਼ੀ ਲਿਆਉਣ ਲਈ ਉਨ੍ਹਾਂ ਨੂੰ ਲਾਮਬੰਦ ਕੀਤਾ। ਮੀਟਿੰਗਾਂ ਦੌਰਾਨ ਪਿੰਡਾਂ ਦੀਆਂ ਬੀਬੀਆਂ ਵਲੋਂ ਹਲਕਾ ਇੰਚਾਰਜ ਦਾ ਨਿੱਘਾ ਸਵਾਗਤ ਕੀਤਾ ਅਤੇ ਖੁਲ੍ਹ ਕੇ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਆਪਸੀ ਵਿਚਾਰ-ਵਟਾਂਦਰਾ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਸ. ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਔਰਤਾਂ ਦੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੀ ਸਰਗਰਮ ਸ਼ਮੂਲੀਅਤ ਤੋਂ ਬਿਨਾਂ ਕਿਸੇ ਵੀ ਸਮਾਜ ਜਾਂ ਪਿੰਡ ਦਾ ਸੰਪੂਰਨ ਵਿਕਾਸ ਸੰਭਵ ਨਹੀਂ ਹੈ। ਹਡਾਣਾ ਨੇ ਔਰਤਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ ਅਤੇ ਭਰੋਸਾ ਦਿਵਾਇਆ ਕਿ ਪਿੰਡਾਂ ਵਿਚ ਪੀਣ ਵਾਲੇ ਪਾਣੀ, ਸਫ਼ਾਈ, ਸਿੱਖਿਆ ਤੇ ਸਿਹਤ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਮੌਕੇ ਹਾਜ਼ਰ ਮਹਿਲਾਵਾਂ ਨੇ ਆਪੋ-ਆਪਣੇ ਪਿੰਡਾਂ ਦੀਆਂ ਜ਼ਰੂਰਤਾਂ ਅਤੇ ਮੁਸ਼ਕਲਾਂ ਬਾਰੇ ਹਲਕਾ ਇੰਚਾਰਜ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ, ਜਿਨ੍ਹਾਂ ਦਾ ਹਡਾਣਾ ਨੇ ਮੌਕੇ ‘ਤੇ ਹੀ ਢੁਕਵਾਂ ਹੱਲ ਕੱਢਣ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਿੰਗ ਆਗੂ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿਚ ਪਿੰਡਾਂ ਦੀਆਂ ਔਰਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਧਰਮ ਸਿੰਘ ਧਾਰੋਂਕੀ ਤੇ ਜਗਦੀਪ ਸਿੰਘ ਗਲਵੱਟੀ ਹੋਏ ਅਕਾਲੀ ਦਲ ਬਾਦਲ ’ਚ ਸ਼ਾਮਿਲ ਅਗਲੀ ਖ਼ਬਰ ਗੌਰਵ ਸੰਧੂ ਵਲੋਂ ਕੱਲ੍ਹ ਦੀ ਸੰਗਰੂਰ ਇਨਸਾਫ਼ ਰੈਲੀ ’ਚ ਹਲਕਾ ਸਨੌਰ ਤੋਂ ਵੱਡੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਅਹਿਮ ਮੀਟਿੰਗ
Ad Position 24