04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪੱਤਰਕਾਰ ਰਾਜਿੰਦਰ ਸਿੰਘ ਮੌਜੀ ਨੂੰ ਸਦਮਾ . ਪਤਨੀ ਸ੍ਰੀਮਤੀ ਪਰਮਿੰਦਰ ਕੌਰ ਨੇ ਦਿੱਤਾ ਸਦੀਵੀ ਵਿਛੋੜਾ

ਸਨੌਰ, 3 ਨਵੰਬਰ (ਮੋਹਨ ਸਿੰਘ ਭੱਟੀ)-ਹਲਕਾ ਸਨੌਰ ਦੇ ਦੇਵੀਗੜ੍ਹ ਸਟੇਸ਼ਨ ਤੋਂ ਸੀਨੀਅਰ ਪੱਤਰਕਾਰ ਰਾਜਿੰਦਰ ਸਿੰਘ ਮੌਜੀ ਨੂੰ ਉਸ ਵੇਲੇ ਵੱਡਾ ਪਰਿਵਾਰਕ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਜੀਵਨ ਸਾਥਣ ਸ੍ਰੀਮਤੀ ਪਰਮਿੰਦਰ ਕੌਰ ਅਕਾਲ ਚਲਾਣਾ ਕਰ ਗਏ। ਉਹ ਆਪਣੇ ਪਿੱਛੇ ਭਰਿਆ-ਪੂਰਾ ਪਰਿਵਾਰ ਰੋਂਦਾ-ਕੁਰਲਾਉਂਦਾ ਛੱਡ ਗਏ ਹਨ।

Ad Position 21
No active advertisement
ਸਵ. ਸ੍ਰੀਮਤੀ ਪਰਮਿੰਦਰ ਕੌਰ ਦੀ ਪੁਰਾਣੀ ਤਸਵੀਰ 04-11-2026

‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੇ ਫ਼ੋਨ ’ਤੇ ਦੁੱਖ ਸਾਂਝਾ ਕੀਤਾ

ਸਨੌਰ, 3 ਨਵੰਬਰ (ਮੋਹਨ ਸਿੰਘ ਭੱਟੀ)-ਹਲਕਾ ਸਨੌਰ ਦੇ ਦੇਵੀਗੜ੍ਹ ਸਟੇਸ਼ਨ ਤੋਂ ਸੀਨੀਅਰ ਪੱਤਰਕਾਰ ਰਾਜਿੰਦਰ ਸਿੰਘ ਮੌਜੀ ਨੂੰ ਉਸ ਵੇਲੇ ਵੱਡਾ ਪਰਿਵਾਰਕ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਜੀਵਨ ਸਾਥਣ ਸ੍ਰੀਮਤੀ ਪਰਮਿੰਦਰ ਕੌਰ ਅਕਾਲ ਚਲਾਣਾ ਕਰ ਗਏ। ਉਹ ਆਪਣੇ ਪਿੱਛੇ ਭਰਿਆ-ਪੂਰਾ ਪਰਿਵਾਰ ਰੋਂਦਾ-ਕੁਰਲਾਉਂਦਾ ਛੱਡ ਗਏ ਹਨ। ਸ੍ਰੀਮਤੀ ਪਰਮਿੰਦਰ ਕੌਰ ਦੇ ਅਚਾਨਕ ਅਕਾਲ ਚਲਾਣੇ ’ਤੇ ਰੋਜ਼ਾਨਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੇ ਪੱਤਰਕਾਰ ਰਾਜਿੰਦਰ ਸਿੰਘ ਮੌਜੀ ਨਾਲ ਫ਼ੋਨ ’ਤੇ ਰਾਬਤਾ ਕਾਇਮ ਕਰਕੇ ਇਸ ਦੁੱਖ ਦੀ ਘੜੀ ਵਿਚ ਡੂੰਘੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਪ ਦਫ਼ਤਰ ਪਟਿਆਲਾ ਦੇ ਜ਼ਿਲ੍ਹਾ ਮੁਖੀ ਧਰਮਿੰਦਰ ਸਿੰਘ ਸਿੱਧੂ ਤੇ ਜ਼ਿਲ੍ਹੇ ਦੀ ਟੀਮ ਵਲੋਂ ਦੁਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵੈੱਬ ਟੀ.ਵੀ. ਪੱਤਰਕਾਰ ਅਮਨਦੀਪ ਸਿੰਘ ਵੀ ਹਾਜ਼ਰ ਰਹੇ। ਇਸੇ ਤਰ੍ਹਾਂ ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਫ਼ੋਨ ਰਾਹੀਂ ਮੌਜੀ ਪਰਿਵਾਰ ਨਾਲ ਗਹਿਰੇ ਅਫ਼ਸੋਸ ਦਾ ਇਜ਼ਹਾਰ ਕੀਤਾ। ਸ੍ਰੀਮਤੀ ਪਰਮਿੰਦਰ ਕੌਰ ਦੀ ਮਿ੍ਤਕਦੇਹ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਕਛਵਾ ਵਿਖੇ ਨਮ ਅੱਖਾਂ ਨਾਲ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਆਗੂ, ਵੱਡੀ ਗਿਣਤੀ ਪੱਤਰਕਾਰ ਭਾਈਚਾਰੇ ਅਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕਰਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਪਰਿਵਾਰਕ ਮੈਂਬਰਾਂ ਅਨੁਸਾਰ ਮਿ੍ਰਤਕਾ ਦੇ ਫ਼ੁਲ ਚੁਗਣ ਦੀ ਰਸਮ ਆਉਂਦੇ ਵੀਰਵਾਰ, 5 ਨਵੰਬਰ ਨੂੰ ਅਦਾ ਕੀਤੀ ਜਾਵੇਗੀ। ਇਸ ਦੁੱਖ ਦੀ ਘੜੀ ਵਿਚ ਸਸਕਾਰ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਭੁਪੇਸ਼ ਚੱਠਾ, ਆਲ ਇੰਡੀਆ ਪਿੰਗਲਾ ਆਸ਼ਰਮ ਦੇ ਮੁਖੀ ਸੰਤ ਬਾਬਾ ਬਲਬੀਰ ਸਿੰਘ, ਜਥੇਦਾਰ ਕਿ੍ਸ਼ਨ ਸਿੰਘ ਸਨੌਰ, ਰਾਜਿੰਦਰ ਸਿੰਘ ਵਿਰਕ, ਇੰਦਰਜੀਤ ਸਿੰਘ ਸੰਧੂ, ਭੁਪਿੰਦਰ ਸਿੰਘ ਮਸੀਂਗਣ, ਸਰਬਜੀਤ ਸਿੰਘ ਘੜਾਮ, ਹਰਦੇਵ ਸਿੰਘ ਘੜਾਮ, ਹਰਜੀਤ ਸਿੰਘ ਬਿੱਟੂ, ਹਰੀ ਚੰਦ ਭੋਲਾ, ਹਰਵਿੰਦਰ ਬੱਬੂ, ਨੰਬਰਦਾਰ ਕਰਮਜੀਤ ਸਿੰਘ, ਤਰਲੋਚਨ ਸਿੰਘ ਭੋਲਾ ਅਤੇ ਡਾ. ਹਰਿੰਦਰ ਸਿੰਘ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ਅਤੇ ਪੀੜਤ ਪਰਿਵਾਰ ਨਾਲ ਦੁੱਖ ਵੰਡਾਇਆ।

Ad Position 22
No active advertisement
ਪਿਛਲੀ ਖ਼ਬਰ ਗੋਲਡਨ ਇਰਾ ਸਕੂਲ ’ਚ ਕਰਵਾਇਆ ਪੰਜਾਬੀ ਫੈਸਟ ‘ਵਿਰਸੇ ਦੀ ਵੰਗਾਰ-2026’ ਸ਼ਾਨੋ-ਸ਼ੌਕਤ ਨਾਲ ਸੰਪੰਨ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਦੀ ਤਿਆਰੀ ਸੰਬੰਧੀ ਝੱਖੜਵਾਲਾ ਦੇ ਕਾਂਗਰਸੀਆਂ ਨੇ ਕੀਤੀ ਮੀਟਿੰਗ
Ad Position 24