04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਗੋਲਡਨ ਇਰਾ ਸਕੂਲ ’ਚ ਕਰਵਾਇਆ ਪੰਜਾਬੀ ਫੈਸਟ ‘ਵਿਰਸੇ ਦੀ ਵੰਗਾਰ-2026’ ਸ਼ਾਨੋ-ਸ਼ੌਕਤ ਨਾਲ ਸੰਪੰਨ

ਭਾਦਸੋਂ, 3 ਨਵੰਬਰ (ਗੁਰਬਖਸ਼ ਸਿੰਘ ਵੜੈਚ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੋਲਡਨ ਇਰਾ ਸਕੂਲ ਦਿੱਤੂਪੁਰ ਜੱਟਾਂ ਵਿਖੇ ਪੰਜਾਬੀ ਮਾਂ-ਬੋਲੀ, ਸੱਭਿਆਚਾਰ ਅਤੇ ਅਮੀਰ ਵਿਰਸੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਪਟਿਆਲਾ ਸਹੋਦਿਆ ਸਕੂਲ ਕੰਪਲੈਕਸ ਦੀ ਅਗਵਾਈ ਹੇਠ ਪੰਜਾਬੀ ਫੈਸਟ-2026 ਕਰਵਾਇਆ ਗਿਆ। ਇਸ ਸਮਾਗਮ ਦਾ ਨਾਮ ਵਿਰਸੇ ਦੀ ਵੰਗਾਰ ਰੱਖਿਆ ਗਿਆ।

Ad Position 21
No active advertisement
ਅਜੀਤ ਡੈਸਕ 04-11-2026
ਭਾਦਸੋਂ, 3 ਨਵੰਬਰ (ਗੁਰਬਖਸ਼ ਸਿੰਘ ਵੜੈਚ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੋਲਡਨ ਇਰਾ ਸਕੂਲ ਦਿੱਤੂਪੁਰ ਜੱਟਾਂ ਵਿਖੇ ਪੰਜਾਬੀ ਮਾਂ-ਬੋਲੀ, ਸੱਭਿਆਚਾਰ ਅਤੇ ਅਮੀਰ ਵਿਰਸੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਪਟਿਆਲਾ ਸਹੋਦਿਆ ਸਕੂਲ ਕੰਪਲੈਕਸ ਦੀ ਅਗਵਾਈ ਹੇਠ ਪੰਜਾਬੀ ਫੈਸਟ-2026 ਕਰਵਾਇਆ ਗਿਆ। ਇਸ ਸਮਾਗਮ ਦਾ ਨਾਮ ਵਿਰਸੇ ਦੀ ਵੰਗਾਰ ਰੱਖਿਆ ਗਿਆ। ਇਹ ਸਮਾਗਮ ਸਕੂਲ ਦੀ ਨਵੀਂ ਇਮਾਰਤ ਵਿਚ ਬਣੇ ਅਤਿ-ਆਧੁਨਿਕ ਆਡੀਟੋਰੀਅਮ ਟੈਗੋਰ ਹਾਲ ਵਿਖੇ ਕਰਵਾਇਆ ਗਿਆ, ਜਿਸ ਵਿਚ ਪਟਿਆਲਾ ਦੇ 26 ਸਕੂਲਾਂ ਦੇ ਲਗਭਗ 400 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਪੰਜਾਬੀ ਸੱਭਿਆਚਾਰ, ਵਿਰਾਸਤੀ ਕਦਰਾਂ-ਕੀਮਤਾਂ ਅਤੇ ਮਾਂ-ਬੋਲੀ ਦੀ ਮਹੱਤਤਾ ਨੂੰ ਉਜਾਗਰ ਕਰਨਾ ਸੀ। ਅੱਜ ਦੀ ਨਵੀਂ ਪੀੜ੍ਹੀ ਜੋ ਹੌਲੀ-ਹੌਲੀ ਆਪਣੇ ਅਮੀਰ ਪੰਜਾਬੀ ਵਿਰਸੇ ਤੋਂ ਦੂਰ ਹੁੰਦੀ ਜਾ ਰਹੀ ਹੈ, ਉਸ ਨੂੰ ਆਪਣੇ ਸੱਭਿਆਚਾਰ ਅਤੇ ਵਿਰਾਸਤ ਨਾਲ ਮੁੜ ਜੋੜਨ ਲਈ ਇਹ ਉਪਰਾਲਾ ਕੀਤਾ ਗਿਆ। ਇਸ ਮੌਕੇ ਪਟਿਆਲਾ ਸਹੋਦਿਆ ਸਕੂਲ ਕੰਪਲੈਕਸ ਦੇ ਪ੍ਰਧਾਨ ਵਿਵੇਕ ਤਿਵਾੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਕੁੱਲ ਪੰਜ ਰੌਚਕ ਅਤੇ ਗਿਆਨਵਰਧਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਮੁਟਿਆਰਾਂ ਦੀ ਲੁੱਡੀ ‘ਪੰਜਾਬ ਦੀ ਰੂਹ’, ‘ਅੱਖਰਾਂ ਦੀ ਮਹਿਕ’, ‘ਵਿਰਾਸਤ ਦੀ ਸਮਾਂ ਯਾਤਰਾ’, ‘ਇਨਸਾਫ਼ ਦੀ ਅਦਾਲਤ’ ਅਤੇ ‘ਰੰਗਾਂ ’ਚ ਰੰਗਿਆ ਪੰਜਾਬ’ ਸ਼ਾਮਲ ਸਨ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਪੰਜਾਬੀ ਲੋਕ-ਨਾਚ, ਸਾਹਿਤ, ਇਤਿਹਾਸ, ਸੱਭਿਆਚਾਰ ਅਤੇ ਕਲਾਤਮਕ ਪ੍ਰਤਿਭਾ ਦੀ ਬੇਮਿਸਾਲ ਪੇਸ਼ਕਾਰੀ ਕੀਤੀ। ਹਰ ਵਿਦਿਆਰਥੀ ਨੇ ਪੂਰੇ ਜੋਸ਼ ਅਤੇ ਆਤਮ-ਵਿਸ਼ਵਾਸ ਨਾਲ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੇ ਅੰਤ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਜੇਤੂ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਮਾਗਮ ਵਿਚ ਪਹੁੰਚੇ ਸਾਰੇ ਜੱਜਾਂ ਨੂੰ ਵੀ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹਾਜ਼ਰੀ ਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਵਿਕਾਸ ਸੇਠ ਅਤੇ ਸਕੂਲ ਪ੍ਰਿੰਸੀਪਲ ਸੁਮੀਰਾ ਸ਼ਰਮਾ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਉਨ੍ਹਾਂ ਵਲੋਂ ਕੀਤੀਆਂ ਗਈਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰਿੰਸੀਪਲ ਸੁਮੀਰਾ ਸ਼ਰਮਾ ਨੇ ਸਮਾਗਮ ਵਿਚ ਭਾਗ ਲੈਣ ਵਾਲੇ ਸਾਰੇ ਸਕੂਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਿਗਮ ਚੋਣਾਂ ਦੇ ਮੱਦੇਨਜ਼ਰ ਦੋ ਐਸ . ਐਚ . ਓ . ਤਬਦੀਲ ਅਗਲੀ ਖ਼ਬਰ ਪੱਤਰਕਾਰ ਰਾਜਿੰਦਰ ਸਿੰਘ ਮੌਜੀ ਨੂੰ ਸਦਮਾ . ਪਤਨੀ ਸ੍ਰੀਮਤੀ ਪਰਮਿੰਦਰ ਕੌਰ ਨੇ ਦਿੱਤਾ ਸਦੀਵੀ ਵਿਛੋੜਾ
Ad Position 24