04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪੰਜਾਬੀ ‘ਵਰਸਿਟੀ ਵਿਖੇ ‘ਆਧੁਨਿਕ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ’ ਬਾਰੇ ਕੌਮੀ ਸੈਮੀਨਾਰ ਕਰਵਾਇਆ

ਪਟਿਆਲਾ, 3 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵੱਲੋਂ ਅੱਜ ‘ਆਧੁਨਿਕ ਯੁੱਗ ਦੀ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਆਟੋਮੇਸ਼ਨ ਦੀ ਭੂਮਿਕਾ’ ਵਿਸ਼ੇ ’ਤੇ ਪੰਜਵਾਂ ਸਾਲਾਨਾ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਡਾ.

Ad Position 21
No active advertisement
ਪੰਜਾਬੀ ਯੂਨੀਵਰਸਿਟੀ ਵਿਖੇ ਸੈਮੀਨਾਰ ਦਾ ਉਦਘਾਟਨ ਕਰਦੇ ਹੋਏ ਉਪ-ਕੁਲਪਤੀ ਡਾ. ਜਗਦੀਪ ਸਿੰਘ ਨਾਲ ਅਧਿਆਪਕ। ਅਜੀਤ ਤਸਵੀਰ 04-11-2026
ਪਟਿਆਲਾ, 3 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵੱਲੋਂ ਅੱਜ ‘ਆਧੁਨਿਕ ਯੁੱਗ ਦੀ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਆਟੋਮੇਸ਼ਨ ਦੀ ਭੂਮਿਕਾ’ ਵਿਸ਼ੇ ’ਤੇ ਪੰਜਵਾਂ ਸਾਲਾਨਾ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਖੇਤੀਬਾੜੀ ਖੇਤਰ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਆਟੋਮੇਸ਼ਨ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਤਕਨੀਕਾਂ ਦਾ ਅੰਤਿਮ ਲਾਭ ਕਿਸਾਨਾਂ ਤੱਕ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਤਕਨੀਕੀ ਤਰੱਕੀ ਦਾ ਅਸਲ ਉਦੇਸ਼ ਕਿਸਾਨਾਂ ਨੂੰ ਸਿੱਧੇ ਤੌਰ ’ਤੇ ਲਾਭ ਪਹੁੰਚਾਉਣਾ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਰਾਸ਼ਟਰੀ ਪੱਧਰ ਦੇ ਸੈਮੀਨਾਰਾਂ ਅਤੇ ਅਕਾਦਮਿਕ ਵਿਚਾਰ-ਵਟਾਂਦਰਿਆਂ ਵਿੱਚ ਕਿਸਾਨਾਂ ਨੂੰ ਵੀ ਸੱਦਾ ਦਿੱਤਾ ਜਾਣਾ ਚਾਹੀਦਾ ਹੈ, ਤਾਂ ਜੋ ਖੋਜ ਅਤੇ ਤਕਨੀਕੀ ਵਿਕਾਸ ਕਿਸਾਨਾਂ ਦੀਆਂ ਅਸਲ ਲੋੜਾਂ ਅਨੁਸਾਰ ਹੋ ਸਕਣ।ਡੀਨ ਵਿਦਿਆਰਥੀ ਭਲਾਈ, ਡਾ. ਮਮਤਾ ਸ਼ਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਅਜੋਕੇ ਦੌਰ ਵਿੱਚ ਨੌਜਵਾਨ ਪੀੜ੍ਹੀ ਅਤੇ ਵਿਦਿਆਰਥੀਆਂ ਨੂੰ ਤਕਨਾਲੋਜੀ ਦੀ ਵਰਤੋਂ ਸਮਾਜਿਕ ਭਲਾਈ ਅਤੇ ਖਾਸਕਰ ਕਿਸਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਕਰਨੀ ਚਾਹੀਦੀ ਹੈ। ਵਿਭਾਗ ਮੁਖੀ ਡਾ. ਜਸਵਿੰਦਰ ਸਿੰਘ ਨੇ ਖੇਤੀਬਾੜੀ ਵਿੱਚ ਆਟੋਮੇਸ਼ਨ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਵੈਚਾਲਿਤ ਤਕਨੀਕਾਂ ਖੇਤੀਬਾੜੀ ਦੇ ਕੰਮਕਾਜ, ਉਤਪਾਦਕਤਾ ਅਤੇ ਕਾਰਜਕੁਸ਼ਲਤਾ ਵਿੱਚ ਸੁਧਾਰ ਲਿਆਉਣ ਲਈ ਮਹੱਤਵਪੂਰਨ ਯੋਗਦਾਨ ਪਾ ਸਕਦੀਆਂ ਹਨ। ਪ੍ਰੋ. ਰਮਨ ਮੈਨੀ, ਡਾਇਰੈਕਟਰ, ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਨੇ ਆਧੁਨਿਕ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਧ ਰਹੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਖੋਜਾਰਥੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਏ.ਆਈ. ਆਧਾਰਿਤ ਤਕਨੀਕਾਂ ਅਪਣਾਉਣ ਅਤੇ ਖੇਤੀਬਾੜੀ ਖੇਤਰ ਦੀਆਂ ਉੱਭਰ ਰਹੀਆਂ ਚੁਣੌਤੀਆਂ ਦੇ ਹੱਲ ਲਈ ਨਵੀਆਂ ਤਕਨੀਕਾਂ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਸੈਮੀਨਾਰ ਦੇ ਕਨਵੀਨਰ ਡਾ. ਸਿਕੰਦਰ ਸਿੰਘ ਚੀਮਾ ਨੇ ਫ਼ਸਲੀ ਵਿਭਿੰਨਤਾ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਪਾਣੀ ਦੇ ਵਧ ਰਹੇ ਸੰਕਟ ਅਤੇ ਮਿੱਟੀ ਦੀ ਘਟ ਰਹੀ ਉਪਜਾਊ ਸ਼ਕਤੀ ਦੀ ਸਮੱਸਿਆ ਦੇ ਹੱਲ ਲਈ ਬਹੁਤ ਜ਼ਰੂਰੀ ਹੈ। ਸੈਮੀਨਾਰ ਦੇ ਉਦਘਾਟਨੀ ਸੈਸ਼ਨ ਦੀ ਸ਼ੁਰੂਆਤ ਡਾ. ਨਵਜੋਤ ਕੌਰ ਵੱਲੋਂ ਸਵਾਗਤੀ ਭਾਸ਼ਣ ਨਾਲ ਕੀਤੀ ਗਈ ਅਤੇ ਡਾ. ਨਵਨੀਤ ਕੌਰ ਨੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਤਨਾਮ ਸੰਧੂ ਬਣਾਏ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਭਾਦਸੋਂ ਦੇ ਸ਼ਹਿਰੀ ਪ੍ਰਧਾਨ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਦਲਵੀਰ ਸਿੰਘ ਸਿੱਧੂਪੁਰ ਦੀ ਮੀਟਿੰਗ
Ad Position 24