04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ’ਚ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜਾਂ ਦਾ ਕੀਤਾ ਉਦਘਾਟਨ

ਸਮਾਣਾ, 3 ਨਵੰਬਰ (ਹਰਵਿੰਦਰ ਸਿੰਘ ਟੋਨੀ)-ਮਾਨ ਸਰਕਾਰ ਵਲੋਂ ਸੂਬੇ ਭਰ ਵਿਚ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੀ ਨੁਹਾਰ ਬਦਲਣ ਲਈ ਵੱਡੇ ਪੱਧਰ ‘ਤੇ ਸੜਕ ਨਿਰਮਾਣ ਦੇ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸਮਾਣਾ ਵਿਖੇ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਵਾਰਡ ਨੰਬਰ 15 ਵਿਚ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕ ਦੇ ਨਿਰਮਾਣ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ।

Ad Position 21
No active advertisement
ਅਜੀਤ ਡੈਸਕ 04-11-2026
ਸਮਾਣਾ, 3 ਨਵੰਬਰ (ਹਰਵਿੰਦਰ ਸਿੰਘ ਟੋਨੀ)-ਮਾਨ ਸਰਕਾਰ ਵਲੋਂ ਸੂਬੇ ਭਰ ਵਿਚ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੀ ਨੁਹਾਰ ਬਦਲਣ ਲਈ ਵੱਡੇ ਪੱਧਰ ‘ਤੇ ਸੜਕ ਨਿਰਮਾਣ ਦੇ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸਮਾਣਾ ਵਿਖੇ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਵਾਰਡ ਨੰਬਰ 15 ਵਿਚ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕ ਦੇ ਨਿਰਮਾਣ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ. ਰੱਖੜਾ ਨੇ ਕਿਹਾ ਕਿ ਸਮਾਣਾ ਵਾਸੀਆਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਸੜਕੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣਾ ਮੇਰੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕਾਂ ਨਾ ਸਿਰਫ਼ ਆਵਾਜਾਈ ਨੂੰ ਸੁਖਾਲਾ ਬਣਾਉਣਗੀਆਂ ਸਗੋਂ ਇਲਾਕੇ ਦੇ ਵਿਕਾਸ, ਵਪਾਰਕ ਗਤੀਵਿਧੀਆਂ ਅਤੇ ਲੋਕਾਂ ਦੀ ਰੋਜ਼ਾਨਾ ਆਵਾਜਾਈ ਨੂੰ ਵੀ ਨਵੀਂ ਰਫ਼ਤਾਰ ਦੇਣਗੀਆਂ ਅਤੇ ਸੜਕਾਂ ਬਣਨ ਨਾਲ ਇਲਾਕਾ ਵਾਸੀਆਂ ਨੂੰ ਲੰਮੇ ਸਮੇਂ ਤੋਂ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਸ. ਰੱਖੜਾ ਨੇ ਕਿਹਾ ਕਿ ਸਮਾਣਾ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਹਰ ਖੇਤਰ ਵਿਚ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸੜਕ ਦੇ ਨਿਰਮਾਣ ਵਿਚ ਮਿਆਰ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਸੰਬੰਧਿਤ ਵਿਭਾਗ ਅਤੇ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਕੰਮ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਇਸ ਦੌਰਾਨ ਵਾਰਡ ਵਾਸੀਆਂ ਨੇ ਸ. ਰੱਖੜਾ ਅਤੇ ਮਾਨ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਕੌਂਸਲਰ ਹੈਪੀ ਢੀਂਗਰਾ, ਸੀਨੀਅਰ ਵਾਈਸ ਪ੍ਰਧਾਨ ਪਾਰਸ ਸ਼ਰਮਾ, ਸਾਬਕਾ ਚੇਅਰਮੈਨ ਹਰਿੰਦਰ ਸਿੰਘ ਕੁਲਬੁਰਛਾਂ, ਸਾਬਕਾ ਚੇਅਰਮੈਨ ਅਸ਼ੋਕ ਮੋਦਗਿੱਲ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਕੌਂਸਲਰ ਪਵਨ ਕੁਮਾਰ ਪੰਨੀ, ਕੌਂਸਲਰ ਬੇਅੰਤ ਬੱਗਾ, ਕੌਂਸਲਰ ਜਗਤਾਰ ਸੰਧੂ, ਗੁਰਦਿਆਲ ਰੰਧਾਵਾ ਸਮੇਤ ਹੋਰ ‘ਆਪ’ ਵਰਕਰ ਵੱਡੀ ਗਿਣਤੀ ’ਚ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਰੈਲੀ ਸੰਬੰਧੀ ਨਛੱਤਰ ਸਿੰਘ ਅਰਾਈਂਮਾਜਰਾ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਅਗਲੀ ਖ਼ਬਰ ਸਤਨਾਮ ਸੰਧੂ ਬਣਾਏ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਭਾਦਸੋਂ ਦੇ ਸ਼ਹਿਰੀ ਪ੍ਰਧਾਨ
Ad Position 24