ਦੋਹਾ ਕਤਰ ਵਿਖੇ ਹੋਈਆਂ ਖੇਡਾਂ ਵਿਚ ਰਾਜਪੁਰਾ ਵਾਸੀ ਅਮਨਪ੍ਰੀਤ ਨੇ ਸੋਨ ਤਗਮਾ ਜਿੱਤ ਕੇ ਲਹਿਰਾਇਆ ਤਿਰੰਗਾ
ਰਾਜਪੁਰਾ, 3 ਨਵੰਬਰ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਦੇ ਜੰਮਪਲ ਹੋਣਹਾਰ ਖਿਡਾਰੀ ਅਮਨਪ੍ਰੀਤ ਸਿੰਘ ਨੇ ਦੋਹਾ ਕਤਰ ਵਿਖੇ ਹੋਈਆਂ ਖੇਡਾਂ ਵਿਚ ਸ਼ੂਟਿੰਗ ਸਪੋਰਟਸ ਵਿਖੇ ਸੋਨ ਤਗਮਾ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਕੇ ਵਿਸ਼ਵ ਪੱਧਰ ’ਤੇ ਤਿਰੰਗਾ ਲਹਿਰਾਇਆ ਹੈ। ਉਨ੍ਹਾਂ ਨੂੰ ਬਚਪਨ ਤੋਂ ਹੀ ਖੇਡਾਂ ਦਾ ਸ਼ੌਕ ਸੀ ਅਤੇ ਉਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਕਈ ਵਾਰੀ ਸਫਲਤਾ ਦੇ ਝੰਡੇ ਗੱਡੇ ਹਨ।
ਰ
ਰਾਜਪੁਰਾ ਵਾਸੀ ਅਮਨਪ੍ਰੀਤ ਸਿੰਘ ਦੋਹਾ ਕਤਰ ਵਿਖੇ ਹੋਈਆਂ ਖੇਡਾਂ ਵਿਚ ਸੋਨ ਤਗਮਾ ਜਿੱਤ ਕੇ ਖ਼ੁਸ਼ੀ ਦੇ ਰੌਂਅ ਵਿਚ। ਅਜੀਤ ਤਸਵੀਰ
04-11-2026
ਰਾਜਪੁਰਾ, 3 ਨਵੰਬਰ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਦੇ ਜੰਮਪਲ ਹੋਣਹਾਰ ਖਿਡਾਰੀ ਅਮਨਪ੍ਰੀਤ ਸਿੰਘ ਨੇ ਦੋਹਾ ਕਤਰ ਵਿਖੇ ਹੋਈਆਂ ਖੇਡਾਂ ਵਿਚ ਸ਼ੂਟਿੰਗ ਸਪੋਰਟਸ ਵਿਖੇ ਸੋਨ ਤਗਮਾ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਕੇ ਵਿਸ਼ਵ ਪੱਧਰ ’ਤੇ ਤਿਰੰਗਾ ਲਹਿਰਾਇਆ ਹੈ। ਉਨ੍ਹਾਂ ਨੂੰ ਬਚਪਨ ਤੋਂ ਹੀ ਖੇਡਾਂ ਦਾ ਸ਼ੌਕ ਸੀ ਅਤੇ ਉਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਕਈ ਵਾਰੀ ਸਫਲਤਾ ਦੇ ਝੰਡੇ ਗੱਡੇ ਹਨ। ਸੋਨ ਤਗਮਾ ਜਿੱਤਣ ਦੀ ਖ਼ਬਰ ਨਾਲ ਘਰੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਪਿਤਾ ਸੇਵਕ ਸਿੰਘ ਨੇ ਦੱਸਿਆ ਕਿ ਅਮਨਪ੍ਰੀਤ ਸਿੰਘ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਸ਼ੌਕ ਨੂੰ ਪੂਰੀ ਲਗਨ ਨਾਲ ਬਰਕਰਾਰ ਰੱਖ ਕੇ ਦਰਜਨਾ ਹੀ ਉਪਲਬਧੀਆਂ ਹਾਸਲ ਕੀਤੀਆਂ। ਉਨ੍ਹਾਂ ਨੇ ਦੱਸਿਆ ਕਿ ਭਾਰਤ ਦੇ ਨਿਸ਼ਾਨੇਬਾਜ਼ਾਂ ਨੇ 155 ਫੁੱਟ ਵਿਸ਼ਵ ਚੈਂਪੀਅਨਸ਼ਿਪ 2026 ਵਿਚ ਕਮਾਲ ਕਰਕੇ ਰੱਖ ਦਿੱਤਾ। ਭਾਰਤ ਦੀ ਤਿੱਕੜੀ ਅਮਨਪ੍ਰੀਤ ਸਿੰਘ, ਰਵਿੰਦਰ ਸਿੰਘ ਅਤੇ ਸੌਰਭ ਚੌਧਰੀ ਨੇ 50 ਮੀਟਰ ਪਿਸਟਲ ਟੀਮ ਮੁਕਾਬਲੇ ’ਚ 1 659 ਅੰਕਾਂ ਨਾਲ ਸੋਨ ਤਗਮਾ ਜਿੱਤ ਲਿਆ ਹੈ। ਇਸ ਖ਼ੁਸ਼ੀ ਦੇ ਮੌਕੇ ’ਤੇ ਅਮਨਪ੍ਰੀਤ ਸਿੰਘ ਦੇ ਘਰ ਵਾਲਿਆਂ ਨੇ ਲੱਡੂ ਵੱਡੇ। ਉਨ੍ਹਾਂ ਨੇ ਦੱਸਿਆ ਕਿ ਏਸ਼ੀਅਨ ਚੈਂਪੀਅਨਸ਼ਿਪ 2025 ਸ਼ਿਮਕੈਟ ਵਿਚ ਚਾਂਦੀ ਦਾ ਤਗਮਾ, ਸਾਲ 2023 ਕੋਰੀਆਂ ਵਿਖੇ ਹੋਈਆਂ ਖੇਡਾਂ ਵਿਚ ਕਾਂਸੇ ਦਾ ਤਗਮਾ ਜਿੱਤਿਆ। ਇਸ ਤੋਂ ਬਾਅਦ ਕਾਮਨਵੈਲਥ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗਮਾ ਜਿੱਤਿਆ ਅਤੇ ਸਾਲ 2010 ਨਵੀ ਦਿਲੀ ਵਿਖੇ ਹੋਈਆਂ ਖੇਡਾਂ ਵਿਚ ਸੋਨ ਤਗਮਾ ਜਿੱਤਿਆ।