05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਾਬਕਾ ਵਿਧਾਇਕ ਰਾਜਿੰਦਰ ਸਿੰਘ ਦੀ ਅਗਵਾਈ ਵਿਚ ਵੱਡਾ ਕਾਫ਼ਲਾ ਸੰਗਰੂਰ ਰੈਲੀ ਵਿਚ ਹੋਇਆ ਸ਼ਾਮਿਲ

ਸਮਾਣਾ, 4 ਨਵੰਬਰ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਕਾਂਗਰਸ ਦੀ ਸੰਗਰੂਰ ਰੈਲੀ ਜਿਸ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਸਣੇ ਕਾਂਗਰਸ ਦੇ ਵੱਡੇ ਨੇਤਾਵਾਂ ਨੇ ਸੰਬੋਧਨ ਕੀਤਾ, ਵਿਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਰੈਲੀ ਪ੍ਰਤੀ ਕਾਂਗਰਸ ਵਰਕਰਾਂ ਤੇ ਸਥਾਨਕ ਆਗੂਆਂ ਵਿਚ ਭਾਰੀ ਉਤਸ਼ਾਹ ਸੀ।

Ad Position 21
No active advertisement
ਅਜੀਤ ਡੈਸਕ 05-11-2026
ਸਮਾਣਾ, 4 ਨਵੰਬਰ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਕਾਂਗਰਸ ਦੀ ਸੰਗਰੂਰ ਰੈਲੀ ਜਿਸ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਸਣੇ ਕਾਂਗਰਸ ਦੇ ਵੱਡੇ ਨੇਤਾਵਾਂ ਨੇ ਸੰਬੋਧਨ ਕੀਤਾ, ਵਿਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਰੈਲੀ ਪ੍ਰਤੀ ਕਾਂਗਰਸ ਵਰਕਰਾਂ ਤੇ ਸਥਾਨਕ ਆਗੂਆਂ ਵਿਚ ਭਾਰੀ ਉਤਸ਼ਾਹ ਸੀ। ਸਾਬਕਾ ਵਿਧਾਇਕ ਕਾਂਗਰਸ ਵਰਕਰਾਂ ਦੇ ਉਤਸ਼ਾਹ ਤੇ ਸ਼ਮੂਲੀਅਤ ਨੂੰ ਵੇਖ ਕੇ ਖੁਸ਼ ਵਿਖਾਈ ਦੇ ਰਹੇ ਸਨ। ਰਾਜਿੰਦਰ ਸਿੰਘ ਨੇ ਦੱਸਿਆ ਕਿ ਸਮਾਣਾ ਹਲਕੇ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਸਮਾਣਾ ਸ਼ਹਿਰ ਦੀਆਂ 6 ਬੱਸਾਂ ਸਣੇ ਹਲਕੇ ਵਿਚੋਂ ਕੁਲ 40 ਬੱਸਾਂ ਪੂਰੀ ਤਰ੍ਹਾਂ ਭਰ ਕੇ ਗਈਆਂ ਸਨ। ਲੰਗਰ, ਚਾਹ-ਪਾਣੀ ਦਾ ਸੁੱਚਜਾ ਪ੍ਰਬੰਧ ਬੱਸਾਂ ਵਿਚ ਹੀ ਕੀਤਾ ਗਿਆ ਸੀ। ਉਨ੍ਹਾਂ ਅਨੁਸਾਰ ਅੱਜ ਦੀ ਰੈਲੀ ਨੇ 2027 ਵਿਚ ਕਾਂਗਰਸ ਦੀ ਸਰਕਾਰ ਪੱਕੀ ਕਰ ਦਿੱਤੀ ਹੈ। ਰੈਲੀ ਵਿਚ ਸ਼ਾਮਲ ਹੋਏ ਲੱਖਾਂ ਲੋਕਾਂ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਸ਼ੀਸ਼ਾ ਵਿਖਾ ਦਿੱਤਾ ਹੈ। ਨਸ਼ਿਆਂ, ਬੇਰੁਜ਼ਗਾਰੀ, ਲੁੱਟ-ਮਾਰ ਤੇ ਸਰਕਾਰੀ ਧੱਕੇਸ਼ਾਹੀ ਦੀ ਸਤਾਈ ਜਨਤਾ ਨੇ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਦਾ ਸਾਥ ਦੇਣ ਦਾ ਸੰਕਲਪ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ 70 ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਤਲਵਾਰਬਾਜ਼ੀ ਮੁਕਾਬਲੇ ’ਚ ਆਰਵ ਕੁਮਾਰ ਨੇ ਜਿੱਤਿਆ ਸੋਨੇ ਦਾ ਤਗਮਾ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੀ 63ਵੀਂ ਸਾਲਾਨਾ ਐਥਲੈਟਿਕਸ ਮੀਟ ਆਰੰਭ
Ad Position 24