05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵਿਸ਼ਾਲ ਸ਼ਰਮਾ ਨੂੰ ਭਾਜਪਾ ਯੁਵਾ ਮੋਰਚਾ ਪੰਜਾਬ ਦਾ ਉਪ ਪ੍ਰਧਾਨ ਨਿਯੁਕਤ ਹੋਣ ’ਤੇ ਮਿਲ ਰਹੀਆਂ ਨੇ ਵਧਾਈਆਂ

ਨਾਭਾ, 4 ਨਵੰਬਰ (ਜਗਨਾਰ ਸਿੰਘ ਦੁਲੱਦੀ)-ਭਾਜਪਾ ਨਾਭਾ ਦੇ ਮਿਹਨਤੀ, ਜੁਝਾਰੂ ਅਤੇ ਸੀਨੀਅਰ ਆਗੂ ਵਿਸ਼ਾਲ ਸ਼ਰਮਾ ਦੀ ਪਾਰਟੀ ਪ੍ਰਤੀ ਅਟੁੱਟ ਨਿਸ਼ਠਾ, ਸਖ਼ਤ ਮਿਹਨਤ ਅਤੇ ਸਮਰਪਣ ਦੇ ਮੱਦੇਨਜ਼ਰ ਉਸ ਨੂੰ ਪੰਜਾਬ ਯੁਵਾ ਮੋਰਚਾ ਦਾ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਪਾਰਟੀ ਵਰਕਰਾਂ ਤੇ ਸ਼ਹਿਰਾਂ ਵਾਸੀਆਂ ਵਲੋਂ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਇਸ ਵੱਡੀ ਜ਼ਿੰਮੇਵਾਰੀ ਲਈ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਆਲ ਇੰਡੀਆ ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਦੇ ਨਾਲ ਨਾਲ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਵਿਸ਼ਾਲ ਸ਼ਰਮਾ ਨੇ ਕਿਹਾ ਕਿ ਇਹ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

Ad Position 21
No active advertisement
ਨਾਭਾ ਵਿਖੇ ਪੰਜਾਬ ਭਾਜਪਾ ਯੁਵਾ ਮੋਰਚਾ ਦੇ ਸੂਬਾ ਉਪ ਪ੍ਰਧਾਨ ਨਿਯੁਕਤ ਹੋਣ ਲਈ ਵਿਸ਼ਾਲ ਸ਼ਰਮਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਭਾਜਪਾ ਆਗੂ ਰਾਮ ਕ੍ਰਿਸ਼ਨ ਭੱਲਾ। ਤਸਵੀਰ : ਜਗਨਾਰ ਸਿੰਘ ਦੁਲੱਦੀ 05-11-2026
ਨਾਭਾ, 4 ਨਵੰਬਰ (ਜਗਨਾਰ ਸਿੰਘ ਦੁਲੱਦੀ)-ਭਾਜਪਾ ਨਾਭਾ ਦੇ ਮਿਹਨਤੀ, ਜੁਝਾਰੂ ਅਤੇ ਸੀਨੀਅਰ ਆਗੂ ਵਿਸ਼ਾਲ ਸ਼ਰਮਾ ਦੀ ਪਾਰਟੀ ਪ੍ਰਤੀ ਅਟੁੱਟ ਨਿਸ਼ਠਾ, ਸਖ਼ਤ ਮਿਹਨਤ ਅਤੇ ਸਮਰਪਣ ਦੇ ਮੱਦੇਨਜ਼ਰ ਉਸ ਨੂੰ ਪੰਜਾਬ ਯੁਵਾ ਮੋਰਚਾ ਦਾ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਪਾਰਟੀ ਵਰਕਰਾਂ ਤੇ ਸ਼ਹਿਰਾਂ ਵਾਸੀਆਂ ਵਲੋਂ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।ਇਸ ਵੱਡੀ ਜ਼ਿੰਮੇਵਾਰੀ ਲਈ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਆਲ ਇੰਡੀਆ ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਦੇ ਨਾਲ ਨਾਲ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਵਿਸ਼ਾਲ ਸ਼ਰਮਾ ਨੇ ਕਿਹਾ ਕਿ ਇਹ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਭਾਜਪਾ ਆਗੂ ਰਾਮਕ੍ਰਿਸ਼ਨ ਭੱਲਾ ਨੇ ਵਿਸ਼ਾਲ ਸ਼ਰਮਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ 2027 ਦੀਆਂ ਚੋਣਾਂ ਦੌਰਾਨ ਭਾਜਪਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਆਪਣੇ ਦਮ ਤੇ ਚੋਣਾਂ ਲੜ ਕੇ ਬਹੁਮਤ ਨਾਲ ਚੋਣ ਜਿੱਤੇਗੀ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਭਾਜਪਾ ਆਗੂ ਭੱਲਾ ਨੇ ਕਿਹਾ ਕਿ ਵਿਸ਼ਾਲ ਸ਼ਰਮਾ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਐਫ.ਡੀ.ਡੀ.ਆਈ. ਦੀ ਟੀਮ ਨੇ ਆਲ ਇੰਡੀਆ ਮੁਕਾਬਲਿਆ ’ਚ ਕੀਤਾ ਤੀਜਾ ਸਥਾਨ ਹਾਸਿਲ ਅਗਲੀ ਖ਼ਬਰ ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਵਿਖੇ ਟੇਲੈਂਟ ਹੰਟ ਦੇ ਦੂਜੇ ਦਿਨ ਪੰਜਾਬੀ ਲੋਕਧਾਰਾ ਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਈਆ...
Ad Position 24