05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ 1 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਕੀਤਾ ਉਦਘਾਟਨ

ਪਟਿਆਲਾ, 4 ਨਵੰਬਰ (ਅ. ਸ.

Ad Position 21
No active advertisement
ਸੜਕ ਦੇ ਨਿਰਮਾਣ ਕਾਰਜ ਦਾ ਕੀਤਾ ਉਦਘਾਟਨ ਕਰਨ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਹੋਰ। ਅਜੀਤ ਤਸਵੀਰ 05-11-2026
ਪਟਿਆਲਾ, 4 ਨਵੰਬਰ (ਅ.ਸ. ਆਹਲੂਵਾਲੀਆ)-ਪਟਿਆਲਾ ਸ਼ਹਿਰ ਵਿਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਅੱਜ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ 1 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਵਾਈ.ਪੀ.ਐੱਸ. ਮਾਰਕੀਟ ਤੋਂ ਗਊ ਮਾਤਾ ਚੌਂਕ ਰੋਡ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੀ ਸੜਕੀ ਵਿਵਸਥਾ ਵਿਚ ਸੁਧਾਰ ਹੋਣ ਦੇ ਨਾਲ-ਨਾਲ ਆਮ ਲੋਕਾਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਨਾਗਰਿਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਸ਼ਹਿਰ ਦੇ ਵਿਕਾਸ ਦਾ ਅਹਿਮ ਹਿੱਸਾ ਹੁੰਦੀਆਂ ਹਨ ਅਤੇ ਇਨ੍ਹਾਂ ਦੀ ਬਿਹਤਰ ਹਾਲਤ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਸੁਖਾਲਾ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਵਾਈ.ਪੀ.ਐੱਸ. ਮਾਰਕੀਟ ਤੋਂ ਗਊ ਮਾਤਾ ਚੌਂਕ ਤੱਕ ਸੜਕ ਦੇ ਨਿਰਮਾਣ ਨਾਲ ਇਸ ਰਸਤੇ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਆਵਾਜਾਈ ਦੌਰਾਨ ਵਧੇਰੇ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਇਲਾਕੇ ਦੇ ਵਸਨੀਕਾਂ ਅਤੇ ਵਪਾਰਕ ਗਤੀਵਿਧੀਆਂ ਨਾਲ ਜੁੜੇ ਲੋਕਾਂ ਨੂੰ ਵੀ ਲਾਭ ਹੋਵੇਗਾ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਦਿਸ਼ਾ ਵਿਚ ਪਟਿਆਲਾ ਸ਼ਹਿਰ ਅੰਦਰ ਵੀ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬਿਹਤਰ ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਲੋਕਾਂ ਦੀਆਂ ਲੋੜਾਂ ਅਤੇ ਸੁਝਾਵਾਂ ਨੂੰ ਧਿਆਨ ਵਿਚ ਰੱਖਣਾ ਜ਼ਰੂਰੀ ਹੈ ਅਤੇ ਇਲਾਕੇ ਦੇ ਵਿਕਾਸ ਨਾਲ ਜੁੜੇ ਕੰਮਾਂ ਨੂੰ ਅੱਗੇ ਵਧਾਉਣ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਰਾਜਵੀਰ ਸਿੰਘ ਚਹਿਲ ਬਲਾਕ ਪ੍ਰਧਾਨ, ਜੋਨੀ ਕੋਹਲੀ, ਰਮਨਪ੍ਰੀਤ ਕੌਰ ਕੋਹਲੀ, ਜਸਪ੍ਰੀਤ ਸਿੰਘ ਭੋਲਾ ਸੇਠੀ, ਜਸਬੀਰ ਸਿੰਘ ਬਿੱਟੂ ਅਤੇ ਭਵਨਪੁਨੀਤ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸਨੌਰ ’ਚ ਬਲਜਿੰਦਰ ਸਿੰਘ ਢਿੱਲੋਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਅਗਲੀ ਖ਼ਬਰ ਚਰਨਜੀਤ ਸਿੰਘ ਧਾਲੀਵਾਲ ਨੇ ਵੱਡੀ ਰੌਣੀ ਵਿਖੇ ਕਰਵਾਏ ਸਖੀਆਂ ਮਿਲਣੀ ਸਮਾਗਮ ’ਚ ਕੀਤੀ ਸ਼ਿਰਕਤ
Ad Position 24