06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਰਣਜੋਧ ਸਿੰਘ ਹਡਾਣਾ ਨੇ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਮਕਬੂਲ ਭੈਣੀ ਵੰਡੇ ਦਸਤਾਵੇਜ਼

ਭੁੱਨਰਹੇੜੀ, 5 ਨਵੰਬਰ (ਧਨਵੰਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਮਕਬੂਲਪੁਰ ਭੈਣੀ ਵਿਖੇ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਐੱਸ.

Ad Position 21
No active advertisement
ਅਜੀਤ ਡੈਸਕ 06-11-2026
ਭੁੱਨਰਹੇੜੀ, 5 ਨਵੰਬਰ (ਧਨਵੰਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਮਕਬੂਲਪੁਰ ਭੈਣੀ ਵਿਖੇ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਐੱਸ.ਡੀ.ਐੱਮ. ਹਰਜੋਤ ਕੌਰ ਨੇ ਲਾਭਪਾਤਰੀਆਂ ਨੂੰ ਕਾਰਡ ਸੌਂਪੇ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪਿੰਡਾਂ ਵਿੱਚ ਲੰਮੇ ਸਮੇਂ ਤੋਂ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰ ਆਪਣੇ ਘਰਾਂ ਦੇ ਪੱਕੇ ਮਾਲਕੀ ਦਸਤਾਵੇਜ਼ਾਂ ਤੋਂ ਵਾਂਝੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਪਹਿਲਕਦਮੀ ਨਾਲ ਅਜਿਹੇ ਪਰਿਵਾਰਾਂ ਨੂੰ ਜਾਇਦਾਦ ਦੇ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਨਾਲ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਸਬੰਧੀ ਕਾਨੂੰਨੀ ਦਸਤਾਵੇਜ਼ ਮਿਲਣ ਦੇ ਨਾਲ-ਨਾਲ ਭਵਿੱਖ ਵਿੱਚ ਬੈਂਕਾਂ ਤੋਂ ਕਰਜ਼ਾ ਲੈਣ ਅਤੇ ਹੋਰ ਵਿੱਤੀ ਸਹੂਲਤਾਂ ਪ੍ਰਾਪਤ ਕਰਨ ਵਿੱਚ ਵੀ ਮਦਦ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਾਇਦਾਦ ਸਬੰਧੀ ਲੰਮੇ ਸਮੇਂ ਤੋਂ ਚੱਲ ਰਹੇ ਕਈ ਵਿਵਾਦਾਂ ਦੇ ਨਿਪਟਾਰੇ ਵਿੱਚ ਵੀ ਸਹਾਇਤਾ ਮਿਲੇਗੀ।ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਪਿੰਡਾਂ ਦੇ ਲੋਕਾਂ ਨੂੰ ਮਾਲਕੀ ਹੱਕ ਦਿਵਾਉਣ ਵੱਲ ਅਹਿਮ ਕਦਮ ਹੈ। ਇਸ ਦਾ ਲਾਭ ਵੱਧ ਤੋਂ ਵੱਧ ਯੋਗ ਪਰਿਵਾਰਾਂ ਤੱਕ ਪਹੁੰਚਾਉਣ ਲਈ ਸਰਕਾਰ ਯਤਨਸ਼ੀਲ ਹੈ।ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਗੁਰਿੰਦਰ ਸਿੰਘ ਅਦਾਲਤੀਵਾਲਾ, ਰਾਜਾ ਧੰਜੂ, ਆਪ ਆਗੂ ਹਰਪਿੰਦਰ ਚੀਮਾ, ਮੈਂਬਰ ਹਰਪਾਲ ਸਿੰਘ ਤੋਂ ਇਲਾਵਾ ਹੋਰ ਪੰਚ-ਸਰਪੰਚ, ਪਾਰਟੀ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ। ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਮਿੰਨੀ ਫਾਊਂਡਰਜ਼ ਡੇ ਮੌਕੇ ਸੱਭਿਆਚਾਰਕ ਪ੍ਰੋਗਰਾਮ ਨੇ ਬੰਨ੍ਹਿਆ ਸਮਾਂ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਸਕੂਲ ਦਾ 66ਵਾਂ ਸਥਾਪਨਾ ਦਿਵਸ ਬੜੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਇਆ
Ad Position 24