06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬ ਵਿਚ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ ਭਾਜਪਾ-ਪ੍ਰਦੀਪ ਜੋਸ਼ਨ

ਸਨੌਰ, 5 ਨਵੰਬਰ (ਸੋਖਲ)-ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਿਨੋਂ-ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਆਗੂ ਅਤੇ ਨਗਰ ਕੌਂਸਲ ਸਨੌਰ ਦੇ ਪ੍ਰਧਾਨ ਪ੍ਰਦੀਪ ਜੋਸ਼ਨ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 06-11-2026
ਸਨੌਰ, 5 ਨਵੰਬਰ (ਸੋਖਲ)-ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਿਨੋਂ-ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਆਗੂ ਅਤੇ ਨਗਰ ਕੌਂਸਲ ਸਨੌਰ ਦੇ ਪ੍ਰਧਾਨ ਪ੍ਰਦੀਪ ਜੋਸ਼ਨ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਭਾਜਪਾ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਬਾਰੇ ਸੋਚਦੀ ਹੈ। ਪ੍ਰਦੀਪ ਜੋਸ਼ਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਤੋਂ ਪੰਜਾਬ ਦੇ ਲੋਕ ਵੀ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮਕਸਦ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ‘ਤੇ ਅੱਗੇ ਲਿਜਾਣਾ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਕਿਸਾਨਾਂ, ਵਪਾਰੀਆਂ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਭਾਜਪਾ ਨੂੰ ਵੱਡਾ ਸਮਰਥਨ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਬਲੌਸਮਜ਼ ਸੀਨੀਅਰ ਸੈਕੰਡਰੀ ਸਕੂਲ ਵਲੋਂ ਅੰਤਰ-ਸਕੂਲ ਬਾਸਕਟਬਾਲ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਮਿੰਨੀ ਫਾਊਂਡਰਜ਼ ਡੇ ਮੌਕੇ ਸੱਭਿਆਚਾਰਕ ਪ੍ਰੋਗਰਾਮ ਨੇ ਬੰਨ੍ਹਿਆ ਸਮਾਂ
Ad Position 24