ਸੂਬੇਦਾਰ ਕਰਤਾਰ ਸਿੰਘ ਧਾਲੀਵਾਲ ਦੇ 30ਵੀਂ ਬਰਸੀ ਸਮਾਗਮ ਮੌਕੇ ਵੱਡੀ ਗਿਣਤੀ ’ਚ ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤ ਨੇ ਭਰੀ ਹਾਜ਼ਰੀ
ਪਟਿਆਲਾ, 5 ਨਵੰਬਰ (ਮਨਦੀਪ ਸਿੰਘ ਖਰੌੜ)-ਉੱਘੇ ਸਮਾਜ ਸੇਵੀ ਅਤੇ ਇਲਾਕੇ ਵਿਚ ਬਾਪੂ ਜੀ ਵਜੋਂ ਜਾਣੇ ਜਾਂਦੇ ਸੂਬੇਦਾਰ ਸਵ. ਕਰਤਾਰ ਸਿੰਘ ਧਾਲੀਵਾਲ ਦੀ ਨਿੱਘੀ ਯਾਦ ਨੂੰ ਸਮਰਪਿਤ 30ਵੇਂ ਸਾਲਾਨਾ ਬਰਸੀ ਸਮਾਗਮ ਕਰਤਾਰ ਵਿਲਾ, ਰੱਖੜਾ ਨਾਭਾ ਰੋਡ, ਪਟਿਆਲਾ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ।
ਪਟਿਆਲਾ, 5 ਨਵੰਬਰ (ਮਨਦੀਪ ਸਿੰਘ ਖਰੌੜ)-ਉੱਘੇ ਸਮਾਜ ਸੇਵੀ ਅਤੇ ਇਲਾਕੇ ਵਿਚ ਬਾਪੂ ਜੀ ਵਜੋਂ ਜਾਣੇ ਜਾਂਦੇ ਸੂਬੇਦਾਰ ਸਵ. ਕਰਤਾਰ ਸਿੰਘ ਧਾਲੀਵਾਲ ਦੀ ਨਿੱਘੀ ਯਾਦ ਨੂੰ ਸਮਰਪਿਤ 30ਵੇਂ ਸਾਲਾਨਾ ਬਰਸੀ ਸਮਾਗਮ ਕਰਤਾਰ ਵਿਲਾ, ਰੱਖੜਾ ਨਾਭਾ ਰੋਡ, ਪਟਿਆਲਾ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਉੱਘੇ ਸਮਾਜ ਸੇਵੀ ਅਤੇ ਅਮਰੀਕਾ ਦੇ ਕਾਰੋਬਾਰੀ ਦਰਸ਼ਨ ਸਿੰਘ ਧਾਲੀਵਾਲ, ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਸਮਾਣਾ ਇੰਚਾਰਜ ਸੁਰਜੀਤ ਸਿੰਘ ਰੱਖੜਾ, ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਵਲੋਂ ਕਰਵਾਏ ਗਏ ਸਮਾਗਮ ’ਚ ਵੱਡੀ ਗਿਣਤੀ ਵਿਚ ਧਾਰਮਿਕ ਤੇ ਸਮਾਜ ਸੇਵੀ ਸ਼ਖ਼ਸੀਅਤਾਂ ਅਤੇ ਸੰਗਤ ਨੇ ਸ਼ਮੂਲੀਅਤ ਕਰਕੇ ਬਾਪੂ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਬਰਸੀ ਸਮਾਗਮ ਮੌਕੇ 3 ਨਵੰਬਰ ਨੂੰ ਆਰੰਭ ਕਰਵਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 10 ਵਜੇ ਪਾਏ ਗਏ। ਉਪਰੰਤ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ ਅਤੇ ਦੁਪਹਿਰ 12 ਵਜੇ ਸਮਾਪਤੀ ਅਰਦਾਸ ਕੀਤੀ ਗਈ। ਇਸ ਮੌਕੇ ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਪਰਿਵਾਰ ਨਾਲ ਮਿਲ ਕੇ ਸੂਬੇਦਾਰ ਕਰਤਾਰ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀ ਭੇਂਟ ਕੀਤੀ ਸੰਤ ਬਲਜੀਤ ਸਿੰਘ ਦਾਦੂਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਵਲੋਂ ਉਨ੍ਹਾਂ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਨੇ ਬਰਸੀ ਸਮਾਗਮ ’ਚ ਹਾਜ਼ਰੀ ਲਗਵਾਈ। ਸਮਾਗਮ ਦੌਰਾਨ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਬਾਪੂ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਦੀ ਬਹਾਦਰੀ, ਅਨੁਸ਼ਾਸਨ, ਸੇਵਾ ਭਾਵਨਾ ਅਤੇ ਸਮਾਜ ਪ੍ਰਤੀ ਸਮਰਪਣ ਨੂੰ ਯਾਦ ਕੀਤਾ। ਸਮਾਗਮ ਦੇ ਅੰਤ ਵਿਚ ਸੁਰਜੀਤ ਸਿੰਘ ਰੱਖੜਾ ਨੇ ਪਹੁੰਚੀਆਂ ਸਮੂਹ ਸੰਗਤਾਂ, ਵੱਖ-ਵੱਖ ਸ਼ਖ਼ਸੀਅਤਾਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਰਸੀ ਸਮਾਗਮ ਵਿਚ ਸੰਗਤ ਦੀ ਇਹ ਭਰਵੀਂ ਹਾਜ਼ਰੀ ਬਾਪੂ ਜੀ ਵਲੋਂ ਜੀਵਨ ਭਰ ਕੀਤੇ ਲੋਕ ਭਲਾਈ ਦੇ ਕਾਰਜਾਂ ਅਤੇ ਉਨ੍ਹਾਂ ਪ੍ਰਤੀ ਲੋਕਾਂ ਦੇ ਅਥਾਹ ਪਿਆਰ ਤੇ ਸਤਿਕਾਰ ਦਾ ਪ੍ਰਤੀਕ ਹੈ। ਸਮਾਗਮ ਦੌਰਾਨ ਸਟੇਜ ਦੀ ਸੇਵਾ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ ਨੇ ਨਿਭਾਉਂਦਿਆਂ ਬਾਪੂ ਕਰਤਾਰ ਸਿੰਘ ਧਾਲੀਵਾਲ ਦੇ ਲੋਕ ਸੇਵਾ ਨੂੰ ਸਮਰਪਿਤ ਜੀਵਨ ‘ਤੇ ਚਾਨਣਾ ਪਾਇਆ। ਇਸ ਮੌਕੇ ਬਾਬਾ ਭੁਪਿੰਦਰ ਸਿੰਘ ਪਟਿਆਲਾ ਵਾਲੇ, ਬਾਬਾ ਬਲਕਾਰ ਸਿੰਘ ਰੱਖੜਾ, ਸੁੱਖੀ ਰੱਖੜਾ, ਹਰਿੰਦਰ ਸਿੰਘ ਭਾਂਬਰੀ, ਡਾ. ਸਰਤਾਜ ਸਿੰਘ, ਸੁੱਖੀ ਗਿੱਲ, ਦਿਲਸ਼ਾਦ ਸਿੱਧੂ, ਵੀਰਪ੍ਰਤਾਪ ਸਿੰਘ, ਹਰੀ ਸਿੰਘ ਪ੍ਰੀਤ ਗਰੁੱਪ ਨਾਭਾ, ਚਰਨ ਸਿੰਘ ਮਲਕੀਤ ਕੰਬਾਈਨ ਨਾਭਾ, ਗੁਰਪ੍ਰੀਤ ਸਿੰਘ ਪ੍ਰੀਤ ਗਰੁੱਪ ਨਾਭਾ, ਸਾ. ਵਿਧਾਇਕ ਵਨਿੰਦਰ ਕੌਰ ਲੂੰਬਾ, ਰਣਧੀਰ ਸਿੰਘ ਰੱਖੜਾ, ਇੰਦਰਜੀਤ ਸਿੰਘ ਰੱਖੜਾ, ਰਘਬੀਰ ਸਿੰਘ ਕਲਿਆਣ, ਅਦਾਕਾਰ ਹੌਬੀ ਧਾਲੀਵਾਲ, ਚੇਅਰਮੈਨ ਜੱਸੀ ਸੋਹੀਆਂ, ਚੇਅਰਮੈਨ ਤੇਜਿੰਦਰ ਮਹਿਤਾ ਸਮੇਤ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ‘ਚ ਇਲਾਕੇ ਦੀ ਸੰਗਤ ਮੌਜੂਦ ਸਨ।