05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਹੋਇਆ ਆਗਾਜ਼

ਪਟਿਆਲਾ , 5 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸਕੂਲ ਪ੍ਰਾਇਮਰੀ ਖੇਡਾਂ ਦਾ ਹੋਇਆ ਆਗਾਜ਼ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਵਿਖੇ ਹੋਇਆ। ਅੱਜ ਮੁਖ ਮਹਿਮਾਨ ਦੇ ਤੌਰ ਤੇ ਡਾ ਪੁਸ਼ਪਿੰਦਰ ਸਿੰਘ ਗਿੱਲ ( ਵਾਈਸ ਚਾਂਸਲਰ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ),ਡਾ.

Ad Position 21
No active advertisement
ਅਜੀਤ ਡੈਸਕ 06-11-2026
ਪਟਿਆਲਾ , 5 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸਕੂਲ ਪ੍ਰਾਇਮਰੀ ਖੇਡਾਂ ਦਾ ਹੋਇਆ ਆਗਾਜ਼ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਵਿਖੇ ਹੋਇਆ।ਅੱਜ ਮੁਖ ਮਹਿਮਾਨ ਦੇ ਤੌਰ ਤੇ ਡਾ ਪੁਸ਼ਪਿੰਦਰ ਸਿੰਘ ਗਿੱਲ ( ਵਾਈਸ ਚਾਂਸਲਰ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ),ਡਾ. ਹਰਮਨਜੋਤ ਕੌਰ (ਪ੍ਰਿੰਸੀਪਲ ਫਿਜੀਕਲ ਕਾਲਜ ਪਟਿਆਲਾ) ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਨੇ ਅਸਮਾਨ ਵਿੱਚ ਗੁਬਾਰੇ ਛੱਡਦੇ ਹੋਏ ਜ਼ਿਲਾ ਪੱਧਰੀ ਪ੍ਰਾਇਮਰੀ ਖੇਡਾਂ ਦਾ ਆਗਾਜ਼ ਕੀਤਾ। ਇਨ੍ਹਾਂ ਪ੍ਰਾਇਮਰੀ ਖੇਡਾਂ ਵਿੱਚ 16 ਬਲਾਕਾਂ ਦੇ ਖਿਡਾਰੀ ਭਾਗ ਲੈ ਰਹੇ ਹਨ। ਖਿਡਾਰੀਆਂ ਦੀ ਗਿਣਤੀ ਲਗਭਗ 3000 ਹੈ। ਇਨ੍ਹਾਂ ਖੇਡਾਂ ਵਿਚ ਅਥਲੈਟਿਕਸ, ਲੰਬੀਛਾਲ, ਬੈਡਮਿੰਟਨ, ਕੁਸ਼ਤੀਆਂ, ਸ਼ਤਰੰਜ, ਤੈਰਾਕੀ, ਕਬੱਡੀ ਨੈਸ਼ਨਲ ਸਟਾਈਲ ਤੇ ਸਰਕਲ ਸਟਾਈਲ, ਜਿਮਨਾਸਟਿਕ, ਰੱਸਾਕੱਸੀ ਖੇਡਾਂ ਕਰਵਾਈਆਂ ਜਾਣਗੀਆਂ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਨੇ ਸਾਰੇ ਆਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ।ਸਮੂਹ ਜ਼ਿਲਾ ਖੇਡ ਕਮੇਟੀ ਅਤੇ ਸਮੂਹ ਬੀਪੀਈਓ ਸਾਹਿਬਾਨ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ਚ ਅੰਡਰ-14 ਲੜਕੀਆਂ ਦੇ ਖੋਖੋ ਦੇ ਸੈਮੀਫਾਈਨਲ ਮੈਚ ’ਚ ਪਟਿਆਲੇ ਨੇ ਮੋਗੇ ਨੂੰ ਹਰਾਇਆ ਅਗਲੀ ਖ਼ਬਰ ਸੂਬੇਦਾਰ ਕਰਤਾਰ ਸਿੰਘ ਧਾਲੀਵਾਲ ਦੇ 30ਵੀਂ ਬਰਸੀ ਸਮਾਗਮ ਮੌਕੇ ਵੱਡੀ ਗਿਣਤੀ ’ਚ ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਸ...
Ad Position 24