ਐਸ.ਡੀ.ਐਮ. ਰਿਚਾ ਗੋਇਲ ਦੀ ਅਗਵਾਈ ਹੇਠ ਪਿੰਡ ਮਰੌੜੀ ਵਿਖੇ ਲਗਾਇਆ ਜਾਗਰੂਕਤਾ ਕੈਂਪ
ਸਮਾਣਾ, 5 ਨਵੰਬਰ (ਸਾਹਿਬ ਸਿੰਘ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਉਪ ਮੰਡਲ ਸਮਾਣਾ ਦੇ ਪਿੰਡ ਮਰੌੜੀ ਵਿਖੇ ਉਪ ਮੰਡਲ ਮੈਜਿਸਟ੍ਰੇਟ ਰਿਚਾ ਗੋਇਲ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ।
ਸਮਾਣਾ, 5 ਨਵੰਬਰ (ਸਾਹਿਬ ਸਿੰਘ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਉਪ ਮੰਡਲ ਸਮਾਣਾ ਦੇ ਪਿੰਡ ਮਰੌੜੀ ਵਿਖੇ ਉਪ ਮੰਡਲ ਮੈਜਿਸਟ੍ਰੇਟ ਰਿਚਾ ਗੋਇਲ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ। ਕੈਂਪ ਦੌਰਾਨ ਪਿੰਡ ਮਰੌੜੀ ਦੇ ਉਨ੍ਹਾਂ ਸਥਾਨਾਂ ਦੀ ਵਿਸ਼ੇਸ਼ ਤੌਰ ’ਤੇ ਸਫ਼ਾਈ ਕਰਵਾਈ ਗਈ, ਜਿੱਥੇ ਨਸ਼ੇ ਦੇ ਆਦੀ ਵਿਅਕਤੀ ਇਕੱਠੇ ਹੋ ਕੇ ਨਸ਼ੇ ਦਾ ਸੇਵਨ ਕਰਦੇ ਸਨ। ਇਨ੍ਹਾਂ ਵਿਚ ਸ਼ਮਸ਼ਾਨਘਾਟ ਅਤੇ ਪਾਣੀ ਵਾਲੀ ਟੈਂਕੀ ਸਮੇਤ ਹੋਰ ਥਾਵਾਂ ਸ਼ਾਮਲ ਹਨ। ਇਸ ਤੋਂ ਇਲਾਵਾ ਪਾਣੀ ਵਾਲੀ ਟੈਂਕੀ ਵਾਲੇ ਸਥਾਨ ’ਤੇ ਨਿਗਰਾਨੀ ਰੱਖਣ ਲਈ ਇਕ ਵਿਅਕਤੀ ਦੀ ਨਿਯੁਕਤੀ ਵੀ ਕੀਤੀ ਗਈ, ਤਾਂ ਜੋ ਅਜਿਹੀਆਂ ਸਰਗਰਮੀਆਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਹੈਲਪਲਾਈਨ ਨੰਬਰ ਬਾਰੇ ਜਾਣਕਾਰੀ ਦਿੰਦਿਆਂ ਅਪੀਲ ਕੀਤੀ ਗਈ ਕਿ ਉਹ ਆਪਣੇ ਆਲੇ-ਦੁਆਲੇ ਨਸ਼ਾ ਵੇਚਣ ਜਾਂ ਨਸ਼ੇ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਬਾਰੇ ਇਸ ਨੰਬਰ ’ਤੇ ਸੂਚਨਾ ਦੇਣ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।