05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

70 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ਚ ਮਾਨਸਾ ਜਿਲ੍ਹੇ ਨੇ ਜਿੱਤੀ ਅੰਡਰ-14 ਕਿੱਕ ਬਾਕਸਿੰਗ ਲੜਕੀਆਂ ਦੀ ਚੈਂਪੀਅਨਸ਼ਿਪ

ਪਟਿਆਲਾ, 5 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-14/1719 ਲੜਕੀਆਂ ਦੇ ਕਿੱਕ ਬਾਕਸਿੰਗ ਮੁਕਾਬਲੇ ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 06-11-2026
ਪਟਿਆਲਾ, 5 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-14/1719 ਲੜਕੀਆਂ ਦੇ ਕਿੱਕ ਬਾਕਸਿੰਗ ਮੁਕਾਬਲੇ ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ।ਅੱਜ ਮੁੱਖ ਮਹਿਮਾਨ ਦੇ ਤੌਰ ’ਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ, ਡੀਐਸਸੀ ਡਾ.ਦਲਜੀਤ ਸਿੰਘ,ਡਾ ਰਾਜਦੀਪ ਸਿੰਘ (ਚੇਅਰਮੈਨ ,ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ),ਹਰਲੀਨ ਕੌਰ (ਪ੍ਰੈਜੀਡੈਂਟ,ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ) ਨੇ ਉਚੇਚੇ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।ਅੰਡਰ- 14 ਲੜਕੀਆਂ ਦੇ ਮੁਕਾਬਲਿਆਂ ਵਿੱਚ ਮਾਨਸਾ ਨੇ ਪਹਿਲਾ, ਬਠਿੰਡੇ ਨੇ ਦੂਜਾ ਤੇ ਪਠਾਨਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਅੰਡਰ-19 ਲੜਕੀਆਂ ਦੇ ਮੁਕਾਬਲਿਆਂ ਵਿੱਚ ਹੁਸ਼ਿਆਰਪੁਰ ਨੇ ਪਹਿਲਾ, ਪਟਿਆਲਾ ਨੇ ਦੂਜਾ ਤੇ ਫਰੀਦਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਤੇ ਸੰਦੀਪ ਜੈਨ ਸੁਪਰਡੰਟ,ਅਬਜਰਵਰ ਹਰਬੰਸ ਸਿੰਘ,ਸੁਰਿੰਦਰ ਪਾਲ ਵਿੱਜ ਇੰਟਰਨੈਸ਼ਨਲ ਰੈਫਰੀ,ਰਾਜਨ ਸਲੈਕਟਰ, ਕਨਵੀਨਰ ਰਾਜੇਸ਼ ਕੁਮਾਰ, ਡਾ ਆਸਾ ਸਿੰਘ, ਸ਼ੰਕਰ ਨੇਗੀ,ਜਸਦੇਵ ਸਿੰਘ,ਹਰਦੀਪ ਸਿੰਘ, ਸਾਹਿਲ ਹਨੀਫ, ਵਿਸ਼ਾਲ, ਸਤਵਿੰਦਰ ਸਿੰਘ ਤਾਇਕਵਾਡੋ ਕੋਚ, ਕੁਲਦੀਪ ਕੌਰ,ਚਰਨਪਾਲ ਸਿੰਘ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ਼੍ਰੀ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਖੇਤੀਬਾੜੀ ਅਤੇ ਵਾਤਾਵਰਣ ਸੰਬੰਧੀ ਕਰਵਾਇਆ ਵਿਸ਼ੇਸ਼ ਭਾਸ਼ਨ ਅਗਲੀ ਖ਼ਬਰ ਰੈਲੀ ਦਾ ਭਾਰੀ ਇਕੱਠ ਮੌਜੂਦਾ ਸਰਕਾਰ ਦੀਆਂ ਨੀਤੀਆਂ ਪ੍ਰਤੀ ਲੋਕਾਂ ਦੀ ਨਾਰਾਜ਼ਗੀ ਦਾ ਪ੍ਰਗਟਾਵਾ–ਕੁਲਵਿੰਦਰ ਸਿੰਘ ਅਰਨੋ
Ad Position 24