ਪੀ.ਐਮ. ਸ਼੍ਰੀ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਖੇਤੀਬਾੜੀ ਅਤੇ ਵਾਤਾਵਰਣ ਸੰਬੰਧੀ ਕਰਵਾਇਆ ਵਿਸ਼ੇਸ਼ ਭਾਸ਼ਨ
ਸ੍ਰੀ ਅਨੰਦਪੁਰ ਸਾਹਿਬ, 04 ਨਵੰਬਰ (ਜੇ ਐਸ ਨਿੱਕੂਵਾਲ)ਪੀ. ਐਮ.
ਸ੍ਰੀ ਅਨੰਦਪੁਰ ਸਾਹਿਬ, 04 ਨਵੰਬਰ (ਜੇ ਐਸ ਨਿੱਕੂਵਾਲ)ਪੀ.ਐਮ. ਸ਼੍ਰੀ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਵਿਦਿਆਰਥੀਆਂ ਨੂੰ ਖੇਤੀਬਾੜੀ ਅਤੇ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਗੈਰ ਸਰਕਾਰੀ ਸੰਸਥਾ ਖੇਤੀ ਵਿਰਾਸਤ ਦੇ ਡਾਇਰੈਕਟਰ ਸੁਰਿੰਦਰ ਸਿੰਘ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਤੀਬਾੜੀ ਦੇ ਮਹੱਤਵ, ਆਧੁਨਿਕ ਖੇਤੀਬਾੜੀ ਤਕਨੀਕਾਂ, ਵਾਤਾਵਰਣ ਦੀ ਸੰਭਾਲ, ਕੁਦਰਤੀ ਸਰੋਤਾਂ ਦੀ ਸੁਰੱਖਿਆ ਅਤੇ ਸਾਫ਼-ਸੁਥਰੇ ਵਾਤਾਵਰਣ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਗੁਰਜਤਿੰਦਰਪਾਲ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਕਿਹਾ ਕਿ ਖੇਤੀਬਾੜੀ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕੁਦਰਤ ਦੀ ਰੱਖਿਆ ਕਰਨ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।