05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬ ਸਟੂਡੈਂਟਸ ਯੂਨੀਅਨ ਨਾਭਾ ਵਲੋਂ ਰੋਸ ਪ੍ਰਦਰਸ਼ਨ

ਨਾਭਾ, 5 ਨਵੰਬਰ (ਵਰਿੰਦਰ ਵਰਮਾ)-ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਆਗੂ ਆਰਤੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 06-11-2026
ਨਾਭਾ, 5 ਨਵੰਬਰ (ਵਰਿੰਦਰ ਵਰਮਾ)-ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਆਗੂ ਆਰਤੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਤਲੇਆਮ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾਵਾਂ ਦਿੱਤੀਆਂ ਜਾਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿੱਤਾ ਜਾਵੇ। ਕਿਸੇ ਵੀ ਲੋਕਤੰਤਰੀ ਸਮਾਜ ਵਿਚ ਲੋਕਾਂ ਦੇ ਜਾਨ-ਮਾਲ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਅਰਸ਼ਦੀਪ ਅਤੇ ਜਸਪ੍ਰੀਤ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਬੁਲਾਰਿਆਂ ਨੇ ਕਿਹਾ ਕਿ ਇਤਿਹਾਸ ਦੇ ਅਜਿਹੇ ਦੁਖਦਾਈ ਵਰਤਾਰਿਆਂ ਨੂੰ ਯਾਦ ਰੱਖਣਾ ਅਤੇ ਇਨਸਾਫ਼ ਦੀ ਆਵਾਜ਼ ਬੁਲੰਦ ਕਰਨਾ ਬੇਹੱਦ ਜ਼ਰੂਰੀ ਹੈ। ਇਸ ਦੇ ਨਾਲ ਹੀ ਬੁਲਾਰਿਆਂ ਨੇ ਪਰਮਿੰਦਰ ਇਨਸਾਫ਼ ਮੋਰਚੇ ਵਲੋਂ ਕੀਤੇ ਜਾ ਰਹੇ ਸੰਘਰਸ਼ ਅਤੇ ਆਉਣ ਵਾਲੇ ਪ੍ਰੋਗਰਾਮ ਵਿਚ ਵਿਦਿਆਰਥੀਆਂ ਤੇ ਇਨਸਾਫ਼ਪਸੰਦ ਲੋਕਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਲੜਾਈ ਨੂੰ ਇਕਜੁੱਟ ਹੋ ਕੇ ਅੱਗੇ ਵਧਾਉਣ ਦੀ ਲੋੜ ਹੈ। ਅੰਤ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਨੇ ਕਿਹਾ ਕਿ ਜਦੋਂ ਤੱਕ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਇਨਸਾਫ਼ ਦੀ ਮੰਗ ਉਠਾਉਂਦੇ ਰਹਿਣਾ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ’ਚ ਸ਼ਾਮਿਲ ਹੋਣ ਤੋਂ ਬਾਅਦ ਅੱਜ ਹਲਕਾ ਸਨੌਰ ਪਹੁੰਚਣਗੇ ਹਰਮੀਤ ਸਿੰਘ ਪਠਾਣਮਾਜਰਾ, ਕੱਢਣਗੇ ਸ਼ੁਕਰਾਨਾ ਯਾਤਰਾ ਅਗਲੀ ਖ਼ਬਰ ਪੰਜਾਬੀ ‘ਵਰਸਿਟੀ ਵਿਖੇ ਕਾਮੇਡੀ ਨਾਟਕ ‘ਬਫ਼ਰਿੰਗ ਰਿਸ਼ਤੇ’ ਦਾ ਸਫਲ ਮੰਚਨ ਨਾਟਕ ਅਤੇ ਰੰਗਮੰਚ ਹੁੰਦੇ ਹਨ ਸਮਾਜ ਦਾ ਦਰਪਣ-...
Ad Position 24