06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੰਜਾਬੀ ’ਵਰਸਿਟੀ ਵਿਖੇ ਅੰਤਰ-ਰਾਸ਼ਟਰੀ ਵਿਦਿਆਰਥੀਆਂ ਦਾ ਵਿਸ਼ੇਸ਼ ਸਭਿਆਚਾਰਕ ਪ੍ਰੋਗਰਾਮ ਕਰਵਾਇਆ

ਪਟਿਆਲਾ, 6 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਵੱਖ-ਵੱਖ ਕੋਰਸਾਂ ਵਿਚ ਪੜ੍ਹਦੇ ਵਿਦੇਸ਼ੀ ਅਤੇ ਅੰਤਰ-ਰਾਸ਼ਟਰੀ ਵਿਦਿਆਰਥੀਆਂ ਲਈ ‘ਯੂਨਿਟੀ ਫ਼ੇਅਰ’ ਨਾਮਕ ਇਕ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਯੂਨੀਵਰਸਿਟੀ ਵਿਖੇ ਸਥਾਪਤ ਅੰਤਰ-ਰਾਸ਼ਟਰੀ ਮਾਮਲਿਆਂ ਦੇ ਡਾਇਰੈਕਟੋਰੇਟ ਵਲੋਂ ਕਰਵਾਏ ਇਸ ਪ੍ਰੋਗਰਾਮ ਦੌਰਾਨ 42 ਵੱਖ-ਵੱਖ ਦੇਸ਼ਾਂ ਤੋਂ ਆਏ ਵਿਦਿਆਰਥੀਆਂ ਨੇ ਆਪਣੇ-ਆਪਣੇ ਸਭਿਆਚਾਰ ਦੀਆਂ ਖ਼ੂਬਸੂਰਤ ਵੰਨਗੀਆਂ ਪੇਸ਼ ਕੀਤੀਆਂ।

Ad Position 21
No active advertisement
ਪੰਜਾਬੀ ਯੂਨੀਵਰਸਿਟੀ ਵਿਖੇ ਅੰਤਰ-ਰਾਸ਼ਟਰੀ ਵਿਦਿਆਰਥੀਆਂ ਦੇ ਵਿਸ਼ੇਸ਼ ਸਭਿਆਚਾਰਕ ਪ੍ਰੋਗਰਾਮ ਦੌਰਾਨ ਉਪਕੁਲਪਤੀ ਡਾ. ਜਗਦੀਪ ਸਿੰਘ, ਡਾ. ਜਤਿੰਦਰ ਸਿੰਘ ਸ਼ੈਂਟੀ ਅਤੇ ਅਧਿਆਪਕ। ਅਜੀਤ ਤਸਵੀਰ 07-11-2026
ਪਟਿਆਲਾ, 6 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਵੱਖ-ਵੱਖ ਕੋਰਸਾਂ ਵਿਚ ਪੜ੍ਹਦੇ ਵਿਦੇਸ਼ੀ ਅਤੇ ਅੰਤਰ-ਰਾਸ਼ਟਰੀ ਵਿਦਿਆਰਥੀਆਂ ਲਈ ‘ਯੂਨਿਟੀ ਫ਼ੇਅਰ’ ਨਾਮਕ ਇਕ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਯੂਨੀਵਰਸਿਟੀ ਵਿਖੇ ਸਥਾਪਤ ਅੰਤਰ-ਰਾਸ਼ਟਰੀ ਮਾਮਲਿਆਂ ਦੇ ਡਾਇਰੈਕਟੋਰੇਟ ਵਲੋਂ ਕਰਵਾਏ ਇਸ ਪ੍ਰੋਗਰਾਮ ਦੌਰਾਨ 42 ਵੱਖ-ਵੱਖ ਦੇਸ਼ਾਂ ਤੋਂ ਆਏ ਵਿਦਿਆਰਥੀਆਂ ਨੇ ਆਪਣੇ-ਆਪਣੇ ਸਭਿਆਚਾਰ ਦੀਆਂ ਖ਼ੂਬਸੂਰਤ ਵੰਨਗੀਆਂ ਪੇਸ਼ ਕੀਤੀਆਂ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ ਅਤੇ ਪੰਜਾਬ ਰਾਜ ਅਤੇ ਚੰਡੀਗੜ੍ਹ ਯੂ.ਟੀ. ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਡਾ. ਜਤਿੰਦਰ ਸਿੰਘ ਸ਼ੈਂਟੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਡਾ. ਜਗਦੀਪ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਰਾਹੀਂ ਵਿਦੇਸ਼ੀ ਵਿਦਿਆਰਥੀਆਂ ਨੂੰ ਕੇਵਲ ਉਨ੍ਹਾਂ ਦੇ ਸੰਬੰਧਿਤ ਵਿਸ਼ੇ ਦੀ ਪੜ੍ਹਾਈ ਹੀ ਨਹੀਂ ਕਰਵਾਈ ਜਾ ਰਹੀ, ਸਗੋਂ ਇਹ ਉਪਰਾਲਾ ਪੰਜਾਬੀਅਤ ਦੇ ਪ੍ਰਸਾਰ ਦਾ ਇਕ ਵੱਡਾ ਸਬੱਬ ਵੀ ਬਣਦਾ ਹੈ। ਵਿਦਿਆਰਥੀ ਇੱਥੇ ਰਹਿ ਕੇ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨਾਲ ਆਪਣਾ ਗਹਿਰਾ ਨਾਤਾ ਜੋੜਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇੱਥੇ ਰਹਿ ਕੇ ਪੜ੍ਹਾਈ ਕਰਨ, ਇੱਥੋਂ ਦਾ ਅਮੀਰ ਪੰਜਾਬੀ ਸੱਭਿਆਚਾਰ ਸਿੱਖਣ ਅਤੇ ਇਸ ਨੂੰ ਦੁਨੀਆ ਭਰ ਵਿਚ ਫੈਲਾਉਣ ਲਈ ਪੰਜਾਬੀ ਯੂਨੀਵਰਸਿਟੀ ਦੇ ਦੂਤ ਬਣ ਕੇ ਵਿਚਰਨ। ਡਾ. ਜਤਿੰਦਰ ਸਿੰਘ ਸ਼ੈਂਟੀ ਨੇ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ ਆਪਸੀ ਮੇਲ-ਜੋਲ ਅਤੇ ਸਭਿਆਚਾਰਕ ਅਦਾਨ-ਪ੍ਰਦਾਨ ਦਾ ਇਕ ਸ਼ਾਨਦਾਰ ਮਾਹੌਲ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ ਵੰਨ-ਸੁਵੰਨਤਾ ਅਤੇ ਧਰਮ ਨਿਰਪੱਖਤਾ ਜਿਹੇ ਸੰਕਲਪਾਂ ਦੇ ਅਸਲੀ ਰੂਪ ਵਿਚ ਦਰਸ਼ਨ ਹੋਏ ਜਿੱਥੇ ਦੁਨੀਆਂ ਭਰ ਦੇ ਵੱਖ-ਵੱਖ ਖਿੱਤਿਆਂ ਨਾਲ ਸੰਬੰਧ ਰੱਖਦੇ ਵਿਦਿਆਰਥੀਆਂ ਨੇ ਬਿਨਾਂ ਕਿਸੇ ਭੇਦ-ਭਾਵ ਜਾਂ ਊਚ ਨੀਚ ਤੋਂ ਆਪੋ ਆਪਣੇ ਸਭਿਆਚਾਰ ਦੀਆਂ ਕਲਾਤਮਿਕ ਵੰਨਗੀਆਂ ਦੀ ਪੇਸ਼ਕਾਰੀ ਦਿੱਤੀ। ਇਸ ਮੌਕੇ ਅੰਤਰ-ਰਾਸ਼ਟਰੀ ਮਾਮਲਿਆਂ ਦੇ ਡਾਇਰੈਕਟੋਰੇਟ ਅਤੇ ਡੀਨ ਡਾ. ਦਮਨਜੀਤ ਕੌਰ ਸੰਧੂ ਨੇ ਵੀ ਵਿਚਾਰ ਸਾਂਝੇ ਕੀਤੇ।
Ad Position 22
No active advertisement
ਪਿਛਲੀ ਖ਼ਬਰ ਸਮਾਣਾ ਵਿਚ ਅਣਅਧਿਕਾਰਤ ਪਟਾਕਿਆਂ ਤੇ ਆਤਿਸ਼ਬਾਜ਼ੀ ਦੀਆਂ ਸਟਾਲਾਂ ਲੱਗੀਆਂ, ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੰਡਰ-14 ਲੜਕੀਆਂ ਦੇ ਖੋਖੋ ਟੂਰਨਾਮੈਂਟ ’ਚ ਪਟਿਆਲਾ ਨੇ ਜਿੱਤੀ ਓਵਰਆਲ ਟਰਾਫੀ
Ad Position 24