06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਮਾਣਾ ਵਿਚ ਅਣਅਧਿਕਾਰਤ ਪਟਾਕਿਆਂ ਤੇ ਆਤਿਸ਼ਬਾਜ਼ੀ ਦੀਆਂ ਸਟਾਲਾਂ ਲੱਗੀਆਂ, ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ

ਸਮਾਣਾ, 6 ਨਵੰਬਰ (ਸਾਹਿਬ ਸਿੰਘ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਮਾਣਾ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਬੰਬਾਂ, ਪਟਾਕਿਆਂ, ਆਤਿਸ਼ਬਾਜ਼ੀਆਂ ਅਤੇ ਹੋਰ ਧਮਾਕਾਖੇਜ਼ ਸਮੱਗਰੀ ਦੀਆਂ ਸਟਾਲਾਂ ਲੱਗ ਗਈਆਂ ਹਨ ਅਤੇ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿਚੋਂ ਜ਼ਿਆਦਾਤਰ ਸਟਾਲਾਂ ’ਤੇ ਲੋੜੀਂਦੇ ਲਾਇਸੈਂਸ ਅਤੇ ਪ੍ਰਸ਼ਾਸਨਿਕ ਮਨਜ਼ੂਰੀਆਂ ਸੰਬੰਧੀ ਸਵਾਲ ਖੜ੍ਹੇ ਹੋ ਰਹੇ ਹਨ।

Ad Position 21
No active advertisement
ਸਮਾਣਾ ਸ਼ਹਿਰ ਦੀ ਸੰਘਣੀ ਆਬਾਦੀ ਤੇ ਭੀੜ ਵਾਲੇ ਬਾਜ਼ਾਰ ਵਿਚ ਲੱਗੀ ਸਟਾਲ। ਤਸਵੀਰ : ਸਾਹਿਬ ਸਿੰਘ 07-11-2026
ਸਮਾਣਾ, 6 ਨਵੰਬਰ (ਸਾਹਿਬ ਸਿੰਘ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਮਾਣਾ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਬੰਬਾਂ, ਪਟਾਕਿਆਂ, ਆਤਿਸ਼ਬਾਜ਼ੀਆਂ ਅਤੇ ਹੋਰ ਧਮਾਕਾਖੇਜ਼ ਸਮੱਗਰੀ ਦੀਆਂ ਸਟਾਲਾਂ ਲੱਗ ਗਈਆਂ ਹਨ ਅਤੇ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿਚੋਂ ਜ਼ਿਆਦਾਤਰ ਸਟਾਲਾਂ ’ਤੇ ਲੋੜੀਂਦੇ ਲਾਇਸੈਂਸ ਅਤੇ ਪ੍ਰਸ਼ਾਸਨਿਕ ਮਨਜ਼ੂਰੀਆਂ ਸੰਬੰਧੀ ਸਵਾਲ ਖੜ੍ਹੇ ਹੋ ਰਹੇ ਹਨ। ਇਸ ਦੇ ਬਾਵਜੂਦ ਪ੍ਰਸ਼ਾਸਨ ਦੀ ਚੁੱਪ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਦੀਵਾਲੀ ਮੌਕੇ ਪਟਾਕਿਆਂ ਦੀ ਵਿਕਰੀ ਲਈ ਨਿਯਮਾਂ ਅਨੁਸਾਰ ਨਿਰਧਾਰਤ ਥਾਵਾਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ। ਪਰ ਸ਼ਹਿਰ ਵਿਚ ਜਿੱਥੇ-ਕਿੱਥੇ ਸਟਾਲਾਂ ਲੱਗਣ ਕਾਰਨ ਕਿਸੇ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਦਸ਼ਾ ਬਣਿਆ ਹੋਇਆ ਹੈ। ਖ਼ਾਸ ਕਰਕੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਅਜਿਹੀ ਸਮੱਗਰੀ ਦੀ ਵਿਕਰੀ ਲੋਕਾਂ ਦੀ ਸੁਰੱਖਿਆ ਲਈ ਚਿੰਤਾ ਦਾ ਵਿਸ਼ਾ ਹੈ। ਲੋਕਾਂ ਨੇ ਸਵਾਲ ਉਠਾਇਆ ਹੈ ਕਿ ਜੇਕਰ ਇਨ੍ਹਾਂ ਸਟਾਲਾਂ ਨੂੰ ਲੋੜੀਂਦੀਆਂ ਮਨਜ਼ੂਰੀਆਂ ਨਹੀਂ ਮਿਲੀਆਂ ਤਾਂ ਇਹ ਕਿਸ ਦੀ ਸ਼ਹਿ ’ਤੇ ਚੱਲ ਰਹੀਆਂ ਹਨ ਅਤੇ ਸੰਬੰਧਿਤ ਵਿਭਾਗਾਂ ਵਲੋਂ ਹੁਣ ਤੱਕ ਜਾਂਚ ਕਿਉਂ ਨਹੀਂ ਕੀਤੀ ਗਈ? ਸ਼ਹਿਰ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਪਟਾਕਿਆਂ ਦੀਆਂ ਸਾਰੀਆਂ ਸਟਾਲਾਂ ਦੀ ਜਾਂਚ ਕਰਵਾਈ ਜਾਵੇ, ਬਿਨਾਂ ਲਾਇਸੈਂਸ ਵਿਕਰੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਕਿਸੇ ਹਾਦਸੇ ਦੀ ਉਡੀਕ ਕਰਨ ਦੀ ਬਜਾਏ ਪ੍ਰਸ਼ਾਸਨ ਨੂੰ ਸਮੇਂ ਸਿਰ ਹਰਕਤ ਵਿਚ ਆਉਣਾ ਚਾਹੀਦਾ ਹੈ। ਇਸ ਸੰਬੰਧੀ ਪੁਲਿਸ ਉਪ ਕਪਤਾਨ ਸਮਾਣਾ ਫ਼ਤਹਿ ਸਿੰਘ ਬਰਾੜ ਨੇ ਆਖਿਆ ਕਿ ਬੰਬ ਪਟਾਕਿਆਂ ਦੀਆਂ ਸਟਾਲਾਂ ਸੰਬੰਧੀ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਨਾਲ ਸੰਪਰਕ ਕੀਤਾ ਜਾਵੇ। ਉਪ ਮੰਡਲ ਮੈਜਿਸਟ੍ਰੇਟ ਰਿਚਾ ਗੋਇਲ ਨੂੰ ਮੈਸੇਜ ਭੇਜ ਕੇ ਪੁੱਛਿਆ ਗਿਆ ਤਾਂ ਕੋਈ ਜਵਾਬ ਨਹੀਂ ਆਇਆ। ਉਨ੍ਹਾਂ ਦੇ ਦਫ਼ਤਰ ਦੇ ਸੰਬੰਧਿਤ ਕਲਰਕ ਰੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਲਾਇਸੰਸ ਜ਼ਿਲ੍ਹਾ ਪ੍ਰਸ਼ਾਸਨ ਜਾਰੀ ਕਰਦਾ ਹੈ। ਬੰਬ ਪਟਾਕੇ ਵੇਚਣ ਲਈ ਸਿਰਫ਼ ਗਾਂਧੀ ਗਰਾਊਂਡ ਤੇ ਨਗਰ ਕੌਂਸਲ ਦਫ਼ਤਰ ਨੇੜੇ ਪਈ ਖਾਲੀ ਜਗ੍ਹਾ ਨਿਸ਼ਚਿਤ ਕੀਤੀ ਗਈ ਹੈ। ਸਾਰੇ ਸ਼ਹਿਰ ਵਿਚ ਲੱਗੀਆਂ ਸਟਾਲਾਂ ਬਾਰੇ ਉਨ੍ਹਾਂ ਕੁਝ ਨਹੀਂ ਦੱਸਿਆ। ਬੰਬ ਪਟਾਕੇ ਵੇਚਣ ਵਾਲਿਆਂ ਨੇ ਆਖਿਆ ਕਿ ਉਨ੍ਹਾਂ ਤੋਂ ਸਮਾਨ ਲੈਣ ਵਾਲੇ ਗਾਹਕ ਨਾਮਾਤਰ ਹਨ।
Ad Position 22
No active advertisement
ਪਿਛਲੀ ਖ਼ਬਰ ਰਣਜੋਧ ਸਿੰਘ ਹਡਾਣਾ ਦੀ ਆਂਗਣਵਾੜੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਅੰਤਰ-ਰਾਸ਼ਟਰੀ ਵਿਦਿਆਰਥੀਆਂ ਦਾ ਵਿਸ਼ੇਸ਼ ਸਭਿਆਚਾਰਕ ਪ੍ਰੋਗਰਾਮ ਕਰਵਾਇਆ
Ad Position 24