ਰਣਜੋਧ ਸਿੰਘ ਹਡਾਣਾ ਦੀ ਆਂਗਣਵਾੜੀ ਵਰਕਰਾਂ ਨਾਲ ਮੀਟਿੰਗ
ਭੁੱਨਰਹੇੜੀ, 6 ਨਵੰਬਰ (ਧਨਵੰਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸਬੰਧੀ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਦੇਵੀਗੜ੍ਹ ਵਿਖੇ ਹਲਕੇ ਦੀਆਂ ਆਂਗਣਵਾੜੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੀਆਂ ਵਰਕਰਾਂ ਨੇ ਦੀਵਾਲੀ ਤੋਂ ਪਹਿਲਾਂ ਮਾਣ-ਭੱਤਾ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਡਾਣਾ ਦਾ ਧੰਨਵਾਦ ਕੀਤਾ।
ਭੁੱਨਰਹੇੜੀ, 6 ਨਵੰਬਰ (ਧਨਵੰਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸਬੰਧੀ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਦੇਵੀਗੜ੍ਹ ਵਿਖੇ ਹਲਕੇ ਦੀਆਂ ਆਂਗਣਵਾੜੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੀਆਂ ਵਰਕਰਾਂ ਨੇ ਦੀਵਾਲੀ ਤੋਂ ਪਹਿਲਾਂ ਮਾਣ-ਭੱਤਾ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਡਾਣਾ ਦਾ ਧੰਨਵਾਦ ਕੀਤਾ।ਇਸ ਮੌਕ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਸਰਕਾਰੀ ਲੋਕ-ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਉਣ ਅਤੇ ਇਨ੍ਹਾਂ ਦਾ ਲਾਭ ਘਰ-ਘਰ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਸਦਕਾ ਸਰਕਾਰੀ ਯੋਜਨਾਵਾਂ ਦਾ ਲਾਭ ਲੋੜਵੰਦ ਪਰਿਵਾਰਾਂ ਤੱਕ ਪਹੁੰਚਦਾ ਹੈ। ਉਨ੍ਹਾਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਵਰਕਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਹਡਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਤਿਕਾਰ ਅਤੇ ਆਰਥਿਕ ਸਸ਼ਕਤੀਕਰਨ ਲਈ ਵਚਨਬੱਧ ਹੈ। ਉਨ੍ਹਾਂ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਸਰਕਾਰ ਦੇ ਧਿਆਨ ਵਿਚ ਲਿਆਂਦੀਆਂ ਜਾਣਗੀਆਂ ਤਾਂ ਜੋ ਇਨ੍ਹਾਂ ਦਾ ਢੁਕਵਾਂ ਹੱਲ ਹੋ ਸਕੇ। ਇਸ ਮੌਕੇ ਪ੍ਰਿੰਸੀਪਲ ਕਰਮ ਸਿੰਘ, ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ, ਚੇਅਰਮੈਨ ਚਰਨਜੀਤ ਸਿੰਘ ਨੈਣਾ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ, ਪ੍ਰਧਾਨ ਸ਼ਵਿੰਦਰ ਕੌਰ ਧੰਜੂ, ਬਲਾਕ ਪ੍ਰਧਾਨ ਮਨਦੀਪ ਬੱਤੀ, ਡਾ. ਰਣਜੀਤ ਸਿੰਘ ਸੰਧੂ, ਸੀ.ਡੀ.ਪੀ.ਓ. ਸੁਰਪ੍ਰੀਤ ਬਾਜਵਾ, ਅਕਾਂਕਸ਼ਾ ਸੋਨੀ ਅਤੇ ਹਰਪਵਿੰਦਰ ਕੌਰ, ਸਰਪੰਚ ਕਰਮਜੀਤ ਰਣਵਾ, ਸਰਪੰਚ ਬਲਕਾਰ ਸਿੰਘ ਦੁਧਨਸਾਧਾਂ, ਸਰਪੰਚ ਬਲਵਿੰਦਰ ਕੌਰ ਸਮੇਤ ਹੋਰ ਆਗੂ ਅਤੇ ਆਂਗਣਵਾੜੀ ਵਰਕਰ ਹਾਜ਼ਰ ਸਨ।