06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੇਅ ਸਕੇਲ, ਡੀ.ਏ. ਅਤੇ ਹੋਰ ਵਿੱਤੀ ਲਾਭਾਂ ਤੋਂ ਵਾਂਝੇ ਸਪੈਸ਼ਲ ਕਾਡਰ ਅਧਿਆਪਕਾਂ ਦੀ ਇਸ ਵਾਰ ਵੀ ਹੋਵੇਗੀ ਕਾਲੀ ਦੀਵਾਲੀ ਸਰਕਾਰ ਦੀਆਂ ਨੀਤੀਆਂ ਕਾਰਨ ਅਧਿਆਪਕਾਂ ਦਾ ਹੋ ਰਿਹਾ ਆਰਥਿਕ ਅਤੇ ਮਾਨਸਿਕ ਘਾਣ-ਯੂਨੀਅਨ ਆਗੂ

ਪਟਿਆਲਾ, 6 ਨਵੰਬਰ (ਪੱਤਰ ਪ੍ਰੇਰਕ)-ਸਪੈਸ਼ਲ ਕਾਡਰ ਅਧਿਆਪਕ ਯੂਨੀਅਨ ਪੰਜਾਬ ਦੇ ਆਗੂ ਕਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵਾਅਦਾ ਖ਼ਿਲਾਫ਼ੀਆਂ ਅਤੇ ਅਧਿਆਪਕ ਵਿਰੋਧੀ ਨੀਤੀਆਂ ਕਾਰਨ ਸਪੈਸ਼ਲ ਕਾਡਰ ਅਧਿਆਪਕਾਂ ਦੀ ਇਸ ਵਾਰ ਵੀ ਕਾਲੀ ਦੀਵਾਲੀ ਹੋਵੇਗੀ। ਇੱਕ ਪਾਸੇ ਸਰਕਾਰ ਤਿਉਹਾਰਾਂ ਦੀਆਂ ਖੁਸ਼ੀਆਂ ਮਨਾਉਣ ਦੀ ਗੱਲ ਕਰਦੀ ਹੈ, ਦੂਜੇ ਪਾਸੇ ਆਪਣੇ ਹੱਕਾਂ ਦੀ ਉਡੀਕ ਕਰ ਰਹੇ ਅਧਿਆਪਕ ਆਰਥਿਕ ਤੰਗੀਆਂ ਅਤੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 07-11-2026
ਪਟਿਆਲਾ, 6 ਨਵੰਬਰ (ਪੱਤਰ ਪ੍ਰੇਰਕ)-ਸਪੈਸ਼ਲ ਕਾਡਰ ਅਧਿਆਪਕ ਯੂਨੀਅਨ ਪੰਜਾਬ ਦੇ ਆਗੂ ਕਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵਾਅਦਾ ਖ਼ਿਲਾਫ਼ੀਆਂ ਅਤੇ ਅਧਿਆਪਕ ਵਿਰੋਧੀ ਨੀਤੀਆਂ ਕਾਰਨ ਸਪੈਸ਼ਲ ਕਾਡਰ ਅਧਿਆਪਕਾਂ ਦੀ ਇਸ ਵਾਰ ਵੀ ਕਾਲੀ ਦੀਵਾਲੀ ਹੋਵੇਗੀ। ਇੱਕ ਪਾਸੇ ਸਰਕਾਰ ਤਿਉਹਾਰਾਂ ਦੀਆਂ ਖੁਸ਼ੀਆਂ ਮਨਾਉਣ ਦੀ ਗੱਲ ਕਰਦੀ ਹੈ, ਦੂਜੇ ਪਾਸੇ ਆਪਣੇ ਹੱਕਾਂ ਦੀ ਉਡੀਕ ਕਰ ਰਹੇ ਅਧਿਆਪਕ ਆਰਥਿਕ ਤੰਗੀਆਂ ਅਤੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਕਪੂਰ ਸਿੰਘ ਰਾਜਪੁਰਾ ਨੇ ਕਿਹਾ ਕਿ ਸਪੈਸ਼ਲ ਕਾਡਰ ਅਧਿਆਪਕਾਂ ਨਾਲ ਲੰਮੇ ਸਮੇਂ ਤੋਂ ਲਗਾਤਾਰ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਡੀ.ਏ. (ਮਹਿੰਗਾਈ ਭੱਤੇ), ਬਣਦੇ ਪੇਅ ਸਕੇਲ, ਹੋਰ ਵਿੱਤੀ ਲਾਭਾਂ ਅਤੇ ਸੇਵਾਮੁਕਤੀ ਸਮੇਂ ਮਿਲਣ ਵਾਲੇ ਹੱਕਾਂ ਤੋਂ ਵਾਂਝਾ ਰੱਖਣਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦਾ ਸਬੂਤ ਹੈ। ਅਧਿਆਪਕਾਂ ਨੂੰ ਉਨ੍ਹਾਂ ਦੇ ਬਣਦੇ ਅਤੇ ਬਰਾਬਰ ਦੇ ਪੇਅ ਸਕੇਲ ਨਾ ਦੇਣਾ ਉਨ੍ਹਾਂ ਨਾਲ ਵੱਡਾ ਵਿਤਕਰਾ ਹੈ। ਜਦੋਂ ਮਹਿੰਗਾਈ ਦਿਨੋ-ਦਿਨ ਵਧ ਰਹੀ ਹੈ ਤਾਂ ਡੀ.ਏ. ਅਤੇ ਹੋਰ ਜਾਇਜ਼ ਵਿੱਤੀ ਲਾਭ ਨਾ ਦੇਣਾ ਅਧਿਆਪਕਾਂ ਦੇ ਪਰਿਵਾਰਾਂ ਦੀ ਆਰਥਿਕਤਾ ਉੱਤੇ ਵੱਡੀ ਸੱਟ ਹੈ। ਇੱਕੋ ਸਿੱਖਿਆ ਵਿਭਾਗ ਵਿੱਚ ਸੇਵਾਵਾਂ ਨਿਭਾਉਣ ਦੇ ਬਾਵਜੂਦ ਅਧਿਆਪਕਾਂ ਨਾਲ ਵੱਖਰਾ ਸਲੂਕ ਕਰਨਾ ਕਿੱਥੋਂ ਦਾ ਇਨਸਾਫ਼ ਹੈ? ਆਗੂਆਂ ਨੇ ਕਿਹਾ ਕਿ ਅਧਿਆਪਕਾਂ ਨੂੰ ਕਾਗਜ਼ਾਂ ਵਿੱਚ ਰੈਗੂਲਰ ਕਰਕੇ ਉਨ੍ਹਾਂ ਦੇ ਅਸਲ ਵਿੱਤੀ ਅਤੇ ਸੇਵਾ ਲਾਭਾਂ ਤੋਂ ਵਾਂਝਾ ਰੱਖਣਾ ਬੇਹੱਦ ਮੰਦਭਾਗਾ ਹੈ। ਪੇਅ ਸਕੇਲਾ ਨਾ ਦੇਣਾ, ਸਮਾਨਤਾ ਨਾ ਹੋਣਾ, ਡੀ.ਏ. ਅਤੇ ਹੋਰ ਭੱਤੇ ਨਾ ਮਿਲਣ ਕਾਰਨ ਅਧਿਆਪਕ ਲੰਮੇ ਸਮੇਂ ਤੋਂ ਆਰਥਿਕ ਨੁਕਸਾਨ ਝੱਲ ਰਹੇ ਹਨ। ਸੇਵਾਮੁਕਤੀ ਸਮੇਂ ਵੀ ਪੂਰੇ ਵਿੱਤੀ ਲਾਭ ਨਾ ਮਿਲਣ ਕਾਰਨ ਉਨ੍ਹਾਂ ਦੀ ਸਾਰੀ ਉਮਰ ਦੀ ਮਿਹਨਤ ਅਤੇ ਸੇਵਾ ਦਾ ਬਣਦਾ ਮੁੱਲ ਨਹੀਂ ਮਿਲ ਰਿਹਾ। ਇਹ ਸਿਰਫ਼ ਅਧਿਆਪਕਾਂ ਨਾਲ ਬੇਇਨਸਾਫ਼ੀ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਾਂ ਨਾਲ ਵੀ ਵੱਡਾ ਧੱਕਾ ਤੇ ਬੇਇਨਸਾਫੀ ਹੈ। ਯੂਨੀਅਨ ਆਗੂਆਂ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਸਪੈਸ਼ਲ ਕਾਡਰ ਦੇ ਸਾਰੇ ਅਧਿਆਪਕਾਂ ਨੂੰ ਇੱਕ ਸਮਾਨ ਤਨਖ਼ਾਹ ਅਤੇ ਬਣਦੇ ਪੇਅ ਸਕੇਲ ਦਿੱਤੇ ਜਾਣ, ਡੀ.ਏ. ਸਮੇਤ ਸਾਰੇ ਬਣਦੇ ਵਿੱਤੀ ਲਾਭ ਬਹਾਲ ਕੀਤੇ ਜਾਣ, ਸੀ.ਐੱਸ.ਆਰ. ਨਿਯਮਾਂ ਅਨੁਸਾਰ ਸੇਵਾ ਅਤੇ ਸੇਵਾਮੁਕਤੀ ਲਾਭ ਦਿੱਤੇ ਜਾਣ ਅਤੇ ਸਕੂਲਾਂ ਵਿੱਚ ਅਧਿਆਪਕਾਂ ਦਾ ਬਣਦਾ ਮਾਣ-ਸਨਮਾਨ ਯਕੀਨੀ ਬਣਾਇਆ ਜਾਵੇ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਪੈਸ਼ਲ ਕਾਡਰ ਅਧਿਆਪਕਾਂ ਨਾਲ ਹੋ ਰਹੀ ਬੇਇਨਸਾਫ਼ੀ ਖ਼ਤਮ ਨਹੀਂ ਹੁੰਦੀ, ਉਦੋਂ ਤੱਕ ਯੂਨੀਅਨ ਆਪਣਾ ਸੰਘਰਸ਼ ਜਾਰੀ ਰੱਖੇਗੀ। ਸਰਕਾਰ ਨੂੰ ਚਾਹੀਦਾ ਹੈ ਕਿ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਹੱਲ ਕਰੇ, ਤਾਂ ਜੋ ਅਧਿਆਪਕ ਵੀ ਆਪਣੇ ਪਰਿਵਾਰਾਂ ਨਾਲ ਸਨਮਾਨ ਅਤੇ ਖੁਸ਼ੀ ਨਾਲ ਤਿਉਹਾਰ ਮਨਾ ਸਕਣ। ਸਰਕਾਰ ਜਵਾਬ ਦੇਵੇ ਸਪੈਸ਼ਲ ਕਾਡਰ ਅਧਿਆਪਕਾਂ ਨੂੰ ਪੇਅ ਸਕੇਲ, ਡੀ.ਏ. ਅਤੇ ਬਣਦੇ ਵਿੱਤੀ ਹੱਕਾਂ ਤੋਂ ਹੋਰ ਕਿੰਨਾ ਸਮਾਂ ਵਾਂਝਾ ਰੱਖਿਆ ਜਾਵੇਗਾ? ਕੱਚੇ ਅਧਿਆਪਕਾ ਨੂੰ ਪੇਅ ਸਕੇਲ ਤੇ ਸੀਆਰਐਸ ਰੂਲਾਂ ਨਾਲ ਪੱਕੇ ਕਰਨ ਦਾ ਵਾਅਦਾ ਸਰਕਾਰ ਵੱਲੋਂ ਅੱਜ ਤੱਕ ਅਧੂਰਾ ਹੈ। ਇਸ ਮੌਕੇ ਇੰਦਰਜੀਤ ਹਾਂਡਾ ਰੱਖੜਾ, ਅਮਨ ਅਜਨੋਦਾ, ਗੁਰਜੀਤ ਸਿੰਘ ਰਾਜਪੁਰਾ, ਰੇਨੂ ਪਟਿਆਲਾ ਅਤੇ ਸਿਕੰਦਰ ਖਾਨ ਘਮਰੌਦਾ, ਭੋਜਿੰਦਰ ਸਿੰਘ, ਦਲਜੀਤ ਸਿੰਘ, ਸੋਮਨਾਥ ਸੋਮਾ, ਰਾਜਵਿੰਦਰ ਕੌਰ ਭੁਨਰਹੇੜੀ, ਕੁਲਦੀਪ ਸਿੰਘ, ਬਲਕਾਰ ਸਿੰਘ ਘਨੌਰ, ਗੁਰਜੀਤ ਕੌਰ ਰਾਜਪੁਰਾ, ਚਰਨਜੀਤ ਚੰਨੀ, ਹਰਮੀਤ ਪਟਿਆਲਾ, ਬਲਜੀਤ ਸਮਾਣਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਪ੍ਰਬੰਧਨ ਸੰਬੰਧੀ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਸਰਗਰਮ-ਮੁੱਖ ਖੇਤੀਬਾੜੀ ਅਫਸਰ ਪਟਿਆਲਾ ਅਗਲੀ ਖ਼ਬਰ ਪੰਜਾਬ ਦੇ ਸਿਆਸੀ ਲੀਡਰਾਂ ਨੂੰ ਨਸ਼ਿਆਂ ’ਤੇ ਸਿਆਸਤ ਛੱਡ ਕੇ ਆਪਣਾ ਮੁਢਲਾ ਫਰਜ਼ ਸਮਝ ਕੇ ਕੰਮ ਕਰਨਾ ਚਾਹੀਦਾ ਹੈ-ਰਮਨ ਨਹਿਲ...
Ad Position 24