06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪ੍ਰੋ. ਚੰਦੂਮਾਜਰਾ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ ਹੋਵੇਗਾ ਮਜ਼ਬੂਤ

ਸਨੌਰ, 6 ਨਵੰਬਰ (ਮੋਹਣ ਸਿੰਘ ਭੱਟੀ)-ਸਾਬਕਾ ਪਾਰਲੀਮੈਂਟ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ।

Ad Position 21
No active advertisement
ਅਜੀਤ ਡੈਸਕ 07-11-2026
ਸਨੌਰ, 6 ਨਵੰਬਰ (ਮੋਹਣ ਸਿੰਘ ਭੱਟੀ)-ਸਾਬਕਾ ਪਾਰਲੀਮੈਂਟ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਖ਼ੁਸ਼ੀ ਦੇ ਮੌਕੇ ’ਤੇ ਸਰਕਲ ਪ੍ਰਧਾਨ ਰਾਜ ਕੁਮਾਰ ਸੈਣੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦੇ ਇਕ ਵਿਸ਼ੇਸ਼ ਵਫ਼ਦ ਨੇ ਪ੍ਰੋ. ਚੰਦੂਮਾਜਰਾ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਪਾਰਟੀ ਵਿਚ ਵਾਪਸੀ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਤਰਸੇਮ ਸਿੰਘ ਕੋਟਲਾ ਨੇ ਕਿਹਾ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀਆਂ ਅਕਾਲੀ ਦਲ ਲਈ ਨਿਭਾਈਆਂ ਸੇਵਾਵਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੇ ਮੁੜ ਪਾਰਟੀ ਵਿਚ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਅਤੇ ਕੇਂਦਰੀ ਰਾਜਨੀਤੀ ਵਿਚ ਵੱਡਾ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹਮੇਸ਼ਾ ਹੀ ਖੇਤਰੀ ਪਾਰਟੀ ਅਕਾਲੀ ਦਲ ਨੂੰ ਮਜ਼ਬੂਤ ਦੇਖਣਾ ਚਾਹੁੰਦੇ ਹਨ ਅਤੇ ਇਹ ਫ਼ੈਸਲਾ ਸਮੇਂ ਦੀ ਮੰਗ ਸੀ। ਸਾਬਕਾ ਸਰਪੰਚ ਗੁਰਦੀਪ ਸਿੰਘ ਨੇ ਕਿਹਾ ਕਿ ਚੰਦੂਮਾਜਰਾ ਪਰਿਵਾਰ ਦਾ ਇਲਾਕੇ ਦੇ ਵਿਕਾਸ ਵਿਚ ਹਮੇਸ਼ਾ ਵੱਡਾ ਯੋਗਦਾਨ ਰਿਹਾ ਹੈ। ਪ੍ਰੋ. ਚੰਦੂਮਾਜਰਾ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਆਉਣ ਨਾਲ ਜ਼ਮੀਨੀ ਪੱਧਰ ’ਤੇ ਵਰਕਰਾਂ ਅੰਦਰ ਇਕ ਨਵਾਂ ਉਤਸ਼ਾਹ ਅਤੇ ਊਰਜਾ ਦੇਖਣ ਨੂੰ ਮਿਲ ਰਹੀ ਹੈ। ਸਰਕਲ ਪ੍ਰਧਾਨ ਰਾਜ ਕੁਮਾਰ ਸੈਣੀ ਨੇ ਆਗੂਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਸਾਰਾ ਸਰਕਲ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਏਗਾ। ਅਕਾਲੀ ਵਰਕਰਾਂ ਨੇ ਮੂੰਹ ਮਿੱਠਾ ਕਰਵਾ ਕੇ ਅਤੇ ਜੈਕਾਰੇ ਛੱਡ ਕੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਸਥਾਨਕ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਸ਼ਾਨਦਾਰ ਨਤੀਜੇ ਹਾਸਿਲ ਕਰੇਗੀ-ਸੰਤੋਖ ਸਿੰਘ ਅਗਲੀ ਖ਼ਬਰ ਤੀਰ-ਅੰਦਾਜ਼ੀ ਵਿਚ ਟੈਗੋਰ ਇੰਟਰਨੈਸ਼ਨਲ ਸਕੂਲ ਦੀ ਖਿਡਾਰਨ ਖ਼ੁਸ਼ਬੂ ਨੇ ਗੱਡੇ ਜਿੱਤ ਦੇ ਝੰਡੇ
Ad Position 24