07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ-ਹਰਦਿਆਲ ਸਿੰਘ ਭੱਟੀ

ਪਟਿਆਲਾ, 7 ਨਵੰਬਰ (ਅ. ਸ.

Ad Position 21
No active advertisement
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਮਿਲਦੇ ਆਗੂ ਹਰਦਿਆਲ ਸਿੰਘ ਭੱਟੀ। ਅਜੀਤ ਤਸਵੀਰ 08-11-2026
ਪਟਿਆਲਾ, 7 ਨਵੰਬਰ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਹਰਦਿਆਲ ਸਿੰਘ ਭੱਟੀ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਵਾਪਸੀ ਨਾਲ ਪਟਿਆਲਾ ਹਲਕੇ ਵਿਚ ਪਾਰਟੀ ਨੂੰ ਵੱਡਾ ਸਿਆਸੀ ਅਤੇ ਜਥੇਬੰਦਕ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਰਗੇ ਤਜਰਬੇਕਾਰ ਅਤੇ ਸਿਆਸੀ ਸੂਝ-ਬੂਝ ਵਾਲੇ ਆਗੂ ਦੀ ਪਾਰਟੀ ਵਿਚ ਵਾਪਸੀ ਨਾਲ ਟਕਸਾਲੀ ਅਕਾਲੀਆਂ ਵਿਚ ਖੁਸ਼ੀ ਦੀ ਲਹਿਰ ਦੌੜੀ ਹੈ ਅਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸੋਚ ਤੇ ਸਿਧਾਂਤਾਂ ’ਤੇ ਪਹਿਰਾ ਦੇਣ ਵਾਲੇ ਹਰ ਅਕਾਲੀ ਨੇ ਇਸ ਫ਼ੈਸਲੇ ਦਾ ਦਿਲੋਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਰਾਜਨੀਤਿਕ ਸੋਚ, ਸਿਧਾਂਤਕ ਵਚਨਬੱਧਤਾ ਅਤੇ ਪੰਥਕ ਹਿੱਤਾਂ ਪ੍ਰਤੀ ਸਮਰਪਣ ਅੱਜ ਵੀ ਟਕਸਾਲੀ ਅਕਾਲੀਆਂ ਲਈ ਪ੍ਰੇਰਨਾ ਦਾ ਸਰੋਤ ਹੈ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਵਾਪਸੀ ਨਾਲ ਉਨ੍ਹਾਂ ਵਿਚਾਰਾਂ ਨੂੰ ਅੱਗੇ ਵਧਾਉਣ ਅਤੇ ਪਾਰਟੀ ਦੇ ਪੁਰਾਣੇ ਤੇ ਨਵੇਂ ਆਗੂਆਂ ਨੂੰ ਇਕੱਠੇ ਕਰਕੇ ਜਥੇਬੰਦੀ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ ਹੋਰ ਵਧੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਮਿੱਟੀ ਦੇ ਬਣੇ ਚੂੰਗੜੇ ਅਤੇ ਕੁੱਜੀਆਂ ਦੀ ਬੱਲੇ ਬੱਲੇ ਅਗਲੀ ਖ਼ਬਰ ਨਸ਼ੇੜੀਆਂ ਨੂੰ ਗਲਤ ਦੱਸਦੇ ਹਨ ਆਪਣਾ ਨਾਂਅ ਪੁਲਿਸ ਮੁਲਾਜ਼ਮ
Ad Position 24