ਭਗਵੰਤ ਮਾਨ ਸਰਕਾਰ ਨੇ ਚੋਣਾਂ ਸਮੇਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ-ਸੰਧੂ ਅਤੇ ਡਰੋਲਾ
ਸਮਾਣਾ, 7 ਨਵੰਬਰ (ਪ੍ਰੀਤਮ ਸਿੰਘ ਨਾਗੀ)-ਹੁਣ ਤੱਕ ਜਿੰਨੀਆਂ ਵੀ ਸਿਆਸੀ ਪਾਰਟੀਆਂ ਨੇ ਪੰਜਾਬ ’ਚ ਰਾਜ ਕੀਤਾ ਹੈ ਕਿਸੇ ਵੀ ਪਾਰਟੀ ਨੇ ਚੋਣਾਂ ਸਮੇਂ ਕੀਤੇ ਵੋਟਰਾਂ ਨਾਲ ਵਾਅਦੇ ਪੂਰੇ ਨਹੀਂ ਕੀਤੇ ਪਰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਇੱਕੋ ਇੱਕ ਸਰਕਾਰ ਹੈ ਜਿਸ ਨੇ ਚੋਣਾਂ ਸਮੇਂ ਕੀਤਾ ਹਰ ਵਾਅਦਾ ਪੂਰਾ ਕੀਤਾ ਇਹ ਵਿਚਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਤਾਰ ਸਿੰਘ ਸੰਧੂ ਕੌਂਸਲਰ ਅਤੇ ਰਣਦੀਪ ਸਿੰਘ ਡਰੋਲਾ ਨੇ ਪ੍ਰਗਟ ਕੀਤੇ ਉਨ੍ਹਾਂ ਕਿਹਾ ਕਿ ਲੋਕ ਹੁਣ ਵੀ ਪੂਰੇ ਉਤਸ਼ਾਹ ਨਾਲ ਉਤਾਵਲੇ ਹਨ ਕਿ ਆਉਣ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ ਜਿਸ ਵਿਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦਾ ਵਿਸ਼ੇਸ਼ ਯੋਗਦਾਨ ਹੋਵੇਗਾ ਕਿਉਂਕਿ ਸੁਰਜੀਤ ਸਿੰਘ ਰੱਖੜਾ ਪੂਰੇ ਪੰਜਾਬ ਵਿੱਚ ਇੱਕ ਦਰਵੇਸ਼ ਸਿਆਸਤਦਾਨ ਵਜੋਂ ਜਾਣੇ ਜਾਂਦੇ ਹਨ ਜੋ ਲੋਕਾਂ ਦੇ ਕੰਮ ਕਰਾਉਣ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਇਹੋ ਕਾਰਨ ਹੈ ਕਿ ਰੱਖੜਾ ਸਾਹਿਬ ਦੇ ਦਫਤਰ ਅਤੇ ਰਿਹਾਇਸ਼ ਦੇ ਹਰ ਸਮੇਂ ਲੋਕਾਂ ਦਾ ਭਾਰੀ ਇਕੱਠ ਜੁੜਿਆ ਰਹਿੰਦਾ ਹੈ।