07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

ਨਾਭਾ, 7 ਨਵੰਬਰ (ਵਰਿੰਦਰ ਵਰਮਾ)- ਵਿਧਾਨ ਸਭਾ ਹਲਕਾ ਨਾਭਾ ਦੇ ਹੋਣਹਾਰ ਨੌਜਵਾਨ ਆਗੂ ਅਤੇ ਨਾਭਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਜੱਸੀ ਸੋਹੀਆਂ ਵਾਲਾ ਨੇ ਅਰਵਿੰਦ ਕੇਜਰੀਵਾਲ ਨੂੰ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ।

Ad Position 21
No active advertisement
ਅਜੀਤ ਡੈਸਕ 08-11-2026
ਨਾਭਾ, 7 ਨਵੰਬਰ (ਵਰਿੰਦਰ ਵਰਮਾ)- ਵਿਧਾਨ ਸਭਾ ਹਲਕਾ ਨਾਭਾ ਦੇ ਹੋਣਹਾਰ ਨੌਜਵਾਨ ਆਗੂ ਅਤੇ ਨਾਭਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਜੱਸੀ ਸੋਹੀਆਂ ਵਾਲਾ ਨੇ ਅਰਵਿੰਦ ਕੇਜਰੀਵਾਲ ਨੂੰ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਕਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਨਾਭਾ ਦੇ ਸਿਆਸੀ ਹਾਲਾਤਾਂ, ਪਾਰਟੀ ਦੀਆਂ ਸਰਗਰਮੀਆਂ ਅਤੇ ਹਲਕੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਤਿਉਹਾਰ ਸਾਡੇ ਸਮਾਜ ਵਿਚ ਆਪਸੀ ਭਾਈਚਾਰੇ, ਪਿਆਰ ਅਤੇ ਸਾਂਝ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਉਹ ਹਲਕਾ ਨਾਭਾ ਦੇ ਲੋਕਾਂ ਦੀ ਆਵਾਜ਼ ਅਤੇ ਉਨ੍ਹਾਂ ਨਾਲ ਜੁੜੇ ਮੁੱਦਿਆਂ ਨੂੰ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਪਹੁੰਚਾਕੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ 12 ਨਵੰਬਰ ਤੋਂ ਬਾਅਦ ਹਲਕਾ ਸਨੌਰ ’ਚ ਸ਼ੁਰੂ ਹੋਵੇਗੀ ‘ਭਾਜਪਾ ਨਾਲ ਜੁੜੋ’ ਮੁਹਿੰਮ- ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਚੋਣਾਂ ਸਮੇਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ-ਸੰਧੂ ਅਤੇ ਡਰੋਲਾ
Ad Position 24