07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

12 ਨਵੰਬਰ ਤੋਂ ਬਾਅਦ ਹਲਕਾ ਸਨੌਰ ’ਚ ਸ਼ੁਰੂ ਹੋਵੇਗੀ ‘ਭਾਜਪਾ ਨਾਲ ਜੁੜੋ’ ਮੁਹਿੰਮ- ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ

ਡਕਾਲਾ, 7 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ 12 ਨਵੰਬਰ ਤੋਂ ਬਾਅਦ ਹਲਕਾ ਸਨੌਰ ਅੰਦਰ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤੀ ਲਈ ਵਿਸ਼ੇਸ਼ ਮੁਹਿੰਮ ‘ਭਾਜਪਾ ਨਾਲ ਜੁੜੋ’ ਸ਼ੁਰੂ ਕੀਤੀ ਜਾਵੇਗੀ। ਇਸ ਮੁਹਿੰਮ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਰੋਜ਼ਾਨਾ ਪੰਚਾਇਤਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਭਾਜਪਾ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ।

Ad Position 21
No active advertisement
ਅਜੀਤ ਡੈਸਕ 08-11-2026
ਡਕਾਲਾ, 7 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ 12 ਨਵੰਬਰ ਤੋਂ ਬਾਅਦ ਹਲਕਾ ਸਨੌਰ ਅੰਦਰ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤੀ ਲਈ ਵਿਸ਼ੇਸ਼ ਮੁਹਿੰਮ ‘ਭਾਜਪਾ ਨਾਲ ਜੁੜੋ’ ਸ਼ੁਰੂ ਕੀਤੀ ਜਾਵੇਗੀ। ਇਸ ਮੁਹਿੰਮ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਰੋਜ਼ਾਨਾ ਪੰਚਾਇਤਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਭਾਜਪਾ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ। ਪਠਾਣਮਾਜਰਾ ਨੇ ਕਿਹਾ ਕਿ ਹਲਕਾ ਸਨੌਰ ਦੇ ਪਿੰਡਾਂ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪਿੰਡ ਪੱਧਰ ’ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਪਿੰਡਾਂ ਦੀਆਂ ਪੰਚਾਇਤਾਂ, ਮੋਹਤਬਰ ਵਿਅਕਤੀਆਂ ਅਤੇ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਭਾਜਪਾ ਨਾਲ ਜੁੜੋ ਮੁਹਿੰਮ ਰਾਹੀਂ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਪਿੰਡਾਂ ਦੇ ਸਥਾਨਕ ਮੁੱਦਿਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾਵੇਗੀ। ਪਠਾਣਮਾਜਰਾ ਨੇ ਇਹ ਵੀ ਕਿਹਾ ਕਿ ਆਪਣੇ ਵਿਧਾਇਕ ਵਜੋਂ ਕਾਰਜਕਾਲ ਦੌਰਾਨ ਉਨ੍ਹਾਂ ਵਲੋਂ ਹਲਕਾ ਸਨੌਰ ਅੰਦਰ ਵੱਡੇ ਪੱਧਰ ’ਤੇ ਵਿਕਾਸ ਕਾਰਜਾਂ ਦੇ ਪ੍ਰਸਤਾਵ ਪਾਸ ਕਰਵਾਏ ਗਏ ਸਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੌਰਾਨ ਉਹ ਇਨ੍ਹਾਂ ਵਿਕਾਸ ਕਾਰਜਾਂ ਅਤੇ ਹਲਕੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚ ਜਾਣਗੇ। ਉਨ੍ਹਾਂ ਅਨੁਸਾਰ ਉਹ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਅਤੇ ਪਾਸ ਕਰਵਾਏ ਗਏ ਵਿਕਾਸ ਕਾਰਜਾਂ ਦਾ ਵੇਰਵਾ ਲੋਕਾਂ ਸਾਹਮਣੇ ਰੱਖਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਹਲਕੇ ਦੇ ਹਰ ਪਿੰਡ ਤੱਕ ਪਹੁੰਚ ਬਣਾਈ ਜਾਵੇਗੀ ਅਤੇ ਪਿੰਡ ਪੱਧਰ ’ਤੇ ਮੀਟਿੰਗਾਂ ਰਾਹੀਂ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬੰਦੀਛੋੜ ਦਿਵਸ ਤੋਂ ਪਹਿਲਾਂ ਜਗਮੀਤ ਸਿੰਘ ਹਰਿਆਊ ਨੇ ਪਿੰਡ ਡਕਾਲਾ ’ਚ ਵਰਕਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ...
Ad Position 24