07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਬੰਦੀਛੋੜ ਦਿਵਸ ਤੋਂ ਪਹਿਲਾਂ ਜਗਮੀਤ ਸਿੰਘ ਹਰਿਆਊ ਨੇ ਪਿੰਡ ਡਕਾਲਾ ’ਚ ਵਰਕਰਾਂ ਨਾਲ ਕੀਤੀ ਮੀਟਿੰਗ

ਡਕਾਲਾ, 7 ਨਵੰਬਰ (ਰਵਿੰਦਰ ਸਿੰਘ ਪੰਜੇਟਾ)- ਬੰਦੀਛੋੜ ਦਿਵਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਗਮੀਤ ਸਿੰਘ ਹਰਿਆਊ ਵਲੋਂ ਪਿੰਡ ਡਕਾਲਾ ਵਿਖੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੀਆਂ ਨਵੀਆਂ ਨੀਤੀਆਂ ਅਤੇ ਸੂਬੇ ਅੰਦਰ ਪਾਰਟੀ ਦੀ ਸਰਕਾਰ ਸਮੇਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 08-11-2026
ਡਕਾਲਾ, 7 ਨਵੰਬਰ (ਰਵਿੰਦਰ ਸਿੰਘ ਪੰਜੇਟਾ)- ਬੰਦੀਛੋੜ ਦਿਵਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਗਮੀਤ ਸਿੰਘ ਹਰਿਆਊ ਵਲੋਂ ਪਿੰਡ ਡਕਾਲਾ ਵਿਖੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੀਆਂ ਨਵੀਆਂ ਨੀਤੀਆਂ ਅਤੇ ਸੂਬੇ ਅੰਦਰ ਪਾਰਟੀ ਦੀ ਸਰਕਾਰ ਸਮੇਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪੰਜਾਬ ਦੇ ਵਿਕਾਸ ਲਈ ਕੀਤੇ ਗਏ ਕਾਰਜਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਬੂਥ ਪੱਧਰ ’ਤੇ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾਵੇਗਾ ਅਤੇ ਪਾਰਟੀ ਦੀਆਂ ਜੜ੍ਹਾਂ ਹੋਰ ਮਜ਼ਬੂਤ ਕੀਤੀਆਂ ਜਾਣਗੀਆਂ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਭਰਪੂਰ ਸਿੰਘ ਸਰਕਲ ਪ੍ਰਧਾਨ ਡਕਾਲਾ, ਅਤੁਲ ਗੋਇਲ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਡਕਾਲਾ, ਕਮਲ ਗੋਇਲ ਪ੍ਰਧਾਨ ਸ਼ੇਰਮਾਜਰਾ ਮੰਡੀ, ਚੀਮਨ ਲਾਲ ਬਾਂਸਲ, ਹਰਮੇਸ਼ ਗੋਇਲ, ਬਿਸ਼ਨ ਪ੍ਰਕਾਸ਼ ਗੋਇਲ, ਗਿਆਨ ਬਠੋਈ, ਜਤਿੰਦਰ ਬਠੋਈ, ਦੀਪਕ ਬਾਂਸਲ, ਸ਼ਾਮ ਲਾਲ, ਤਰਸੇਮ ਮਿੱਤਲ, ਭੀਮ ਸੇਨ, ਜੀਵਨ ਸਿੰਗਲਾ, ਮੇਘਰਾਜ, ਵਰਿੰਦਰ, ਲਲਿਤ, ਮਿਲਨਦੀਪ, ਪੱਪੂ ਅਤੇ ਕਿਰਤਪਾਲ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਦੇਵ ਮਾਨ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ ਅਗਲੀ ਖ਼ਬਰ 12 ਨਵੰਬਰ ਤੋਂ ਬਾਅਦ ਹਲਕਾ ਸਨੌਰ ’ਚ ਸ਼ੁਰੂ ਹੋਵੇਗੀ ‘ਭਾਜਪਾ ਨਾਲ ਜੁੜੋ’ ਮੁਹਿੰਮ- ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ
Ad Position 24