07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਹਲਕਾ ਵਿਧਾਇਕ ਦੇਵ ਮਾਨ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ

ਨਾਭਾ, 7 ਨਵੰਬਰ (ਵਰਿੰਦਰ ਵਰਮਾ)-ਹਲਕਾ ਨਾਭਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਉਨ੍ਹਾਂ ਦੀ ਪਤਨੀ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਦਿਵਾਲੀ ਦੇ ਤਿਉਹਾਰ ਦੀਆ ਅਤੇ ਬੰਦੀਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੁਲਾਕਾਤ ਦੌਰਾਨ ਹਲਕਾ ਵਿਧਾਇਕ ਦੇਵ ਮਾਨ ਵਲੋਂ ਆਪਣੇ ਹਲਕੇ ਦੇ ਵਿਕਾਸ ਕਾਰਜਾਂ ਦੀ ਰਿਪੋਰਟ ਪਾਰਟੀ ਸੁਪਰੀਮੋ ਨਾਲ ਸਾਂਝੀ ਕੀਤੀ ਗਈ ਅਤੇ ਉਨ੍ਹਾਂ ਦੀ ਸਿਹਤ ਦੀ ਤੰਦਰੁਸਤੀ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 08-11-2026
ਨਾਭਾ, 7 ਨਵੰਬਰ (ਵਰਿੰਦਰ ਵਰਮਾ)-ਹਲਕਾ ਨਾਭਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਉਨ੍ਹਾਂ ਦੀ ਪਤਨੀ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਦਿਵਾਲੀ ਦੇ ਤਿਉਹਾਰ ਦੀਆ ਅਤੇ ਬੰਦੀਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੁਲਾਕਾਤ ਦੌਰਾਨ ਹਲਕਾ ਵਿਧਾਇਕ ਦੇਵ ਮਾਨ ਵਲੋਂ ਆਪਣੇ ਹਲਕੇ ਦੇ ਵਿਕਾਸ ਕਾਰਜਾਂ ਦੀ ਰਿਪੋਰਟ ਪਾਰਟੀ ਸੁਪਰੀਮੋ ਨਾਲ ਸਾਂਝੀ ਕੀਤੀ ਗਈ ਅਤੇ ਉਨ੍ਹਾਂ ਦੀ ਸਿਹਤ ਦੀ ਤੰਦਰੁਸਤੀ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ ਗਈ। ਉਪਰੰਤ ਵਿਧਾਇਕ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ (ਜਿਵੇਂ ਕਿ ਸੰਪਰਕ ਮੁਹਿੰਮ ਅਤੇ ਹੋਰ ਯੋਜਨਾਵਾਂ) ਬਾਰੇ ਕੇਜਰੀਵਾਲ ਨੂੰ ਜਾਣੂ ਕਰਵਾਇਆ। ਇਸ ਮੌਕੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਤਿਉਹਾਰਾਂ ਦੇ ਮੌਕੇ ਵਿਧਾਇਕ ਦੇਵ ਮਾਨ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜੇ ਰਹਿਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਮੁਲਾਕਾਤ ਰਾਹੀਂ ਪਾਰਟੀ ਹਾਈਕਮਾਂਡ ਅਤੇ ਆਪਸੀ ਭਾਈਚਾਰਕ ਨਾਲ ਤਾਲਮੇਲ ਮਜ਼ਬੂਤ ਰੱਖਦੀ ਹੈ। ਵਿਧਾਇਕ ਦੇਵ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵਿਸ਼ਵਾਸ ਦਵਾਇਆ ਕਿ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ ਅਤੇ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਦੀ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਹੈਲਿਕਸ ਸਕੂਲ ਦੇ ਪ੍ਰਬੰਧਕਾਂ ਅਤੇ ਵਿੱਦਿਆਰਥੀਆਂ ਨੇ ਝੌਪੜੀਆਂ ’ਚ ਰਹਿੰਦੇ ਬੱਚਿਆਂ ਨਾਲ ਮਨਾਈ ਦੀਵਾਲੀ ਮਠਿਆਈਆਂ ਅਤੇ ਫਲ... ਅਗਲੀ ਖ਼ਬਰ ਬੰਦੀਛੋੜ ਦਿਵਸ ਤੋਂ ਪਹਿਲਾਂ ਜਗਮੀਤ ਸਿੰਘ ਹਰਿਆਊ ਨੇ ਪਿੰਡ ਡਕਾਲਾ ’ਚ ਵਰਕਰਾਂ ਨਾਲ ਕੀਤੀ ਮੀਟਿੰਗ
Ad Position 24