ਪਟਾਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੇ ਹਨ, ਲੋਕ ਗਰੀਨ ਦੀਵਾਲੀ ਨੂੰ ਦੇਣ ਤਰਜੀਹ-ਹਰਚਰਨ ਉੱਪਲ
ਅਮਲੋਹ, 7 ਨਵੰਬਰ (ਕੇਵਲ ਸਿੰਘ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸਮਾਜ ਸੇਵਕ ਹਰਚਰਨ ਸਿੰਘ ਉੱਪਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਮੁਕਤ ਅਤੇ ਵਾਤਾਵਰਨ ਦੀ ਸੰਭਾਲ ਕਰਦਿਆਂ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਪਟਾਕੇ ਚਲਾਉਣ ਤੋਂ ਗੁਰੇਜ਼ ਕਰਦਿਆਂ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਅਤੇ ਦੀਵੇ ਜਗਾ ਕੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ।
ਅਮਲੋਹ, 7 ਨਵੰਬਰ (ਕੇਵਲ ਸਿੰਘ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸਮਾਜ ਸੇਵਕ ਹਰਚਰਨ ਸਿੰਘ ਉੱਪਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਮੁਕਤ ਅਤੇ ਵਾਤਾਵਰਨ ਦੀ ਸੰਭਾਲ ਕਰਦਿਆਂ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਪਟਾਕੇ ਚਲਾਉਣ ਤੋਂ ਗੁਰੇਜ਼ ਕਰਦਿਆਂ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਅਤੇ ਦੀਵੇ ਜਗਾ ਕੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪਟਾਕੇ ਚਲਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਜਿਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੋਣ ਦਾ ਖ਼ਤਰਾ ਵਧ ਜਾਂਦਾ ਹੈ। ਇਸ ਲਈ ਸਾਨੂੰ ਆਪਣੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਵਾਤਾਵਰਨ ਦੀ ਸੁਰੱਖਿਆ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰ ਸਾਨੂੰ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਹਨ। ਇਸ ਮੌਕੇ ਸਾਰਿਆਂ ਨੂੰ ਮਿਲਜੁਲ ਕੇ ਤਿਉਹਾਰ ਮਨਾਉਣ ਅਤੇ ਧਾਰਮਿਕ ਅਸਥਾਨਾਂ ’ਤੇ ਪਹੁੰਚ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨੀ ਚਾਹੀਦੀ ਹੈ।