07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਚੰਦੂਮਾਜਰਾ ਦੀ ਘਰ ਵਾਪਸੀ ਨੇ ਪੁਨਰ ਸੁਰਜੀਤ ਅਕਾਲੀ ਦਲ ਦੀ ਸਿਆਸੀ ਡੁਗਡੁਗੀ ਕੀਤੀ ਬੰਦ-ਐਡਵੋਕੇਟ ਧਾਰਨੀ

ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਪ੍ਰਧਾਨ ਤੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਮੌਜੂਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਅਤੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਲ ਹੋਏ ਸਮੂਹ ਆਗੂਆਂ ਤੇ ਵਰਕਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਇਹ ਘਰ ਵਾਪਸੀ ਸ਼੍ਰੋਮਣੀ ਅਕਾਲੀ ਦਲ ਲਈ ਇਕ ਵੱਡੀ ਸਿਆਸੀ ਤਾਕਤ ਸਾਬਤ ਹੋਵੇਗੀ ਅਤੇ ਇਸ ਦਾ ਪ੍ਰਭਾਵ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਪਟਿਆਲਾ ਜ਼ਿਲਿ੍ਹਆਂ ਨੂੰ ਛੱਡ ਕੇ ਪੰਜਾਬ ਦੇ ਬਾਕੀ ਸਮੁੱਚੇ ਹਿੱਸਿਆਂ ਵਿਚ ਵੀ ਦੇਖਣ ਨੂੰ ਮਿਲੇਗਾ। ਐਡਵੋਕੇਟ ਧਾਰਨੀ ਨੇ ਕਿਹਾ ਕਿ ਪ੍ਰੇਮ ਸਿੰਘ ਚੰਦੂਮਾਜਰਾ ਕੋਈ ਆਮ ਸਿਆਸੀ ਆਗੂ ਨਹੀਂ ਹਨ, ਸਗੋਂ ਪੰਜਾਬ ਦੀ ਰਾਜਨੀਤੀ ਵਿਚ ਲੰਮਾ ਤਜਰਬਾ, ਵੱਡਾ ਜਨ ਆਧਾਰ ਅਤੇ ਪੰਥਕ ਸਿਆਸਤ ਵਿਚ ਅਹਿਮ ਸਥਾਨ ਰੱਖਦੇ ਹਨ।

Ad Position 21
No active advertisement
ਅਜੀਤ ਡੈਸਕ 08-11-2026
ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਪ੍ਰਧਾਨ ਤੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਮੌਜੂਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਅਤੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਲ ਹੋਏ ਸਮੂਹ ਆਗੂਆਂ ਤੇ ਵਰਕਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਇਹ ਘਰ ਵਾਪਸੀ ਸ਼੍ਰੋਮਣੀ ਅਕਾਲੀ ਦਲ ਲਈ ਇਕ ਵੱਡੀ ਸਿਆਸੀ ਤਾਕਤ ਸਾਬਤ ਹੋਵੇਗੀ ਅਤੇ ਇਸ ਦਾ ਪ੍ਰਭਾਵ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਪਟਿਆਲਾ ਜ਼ਿਲਿ੍ਹਆਂ ਨੂੰ ਛੱਡ ਕੇ ਪੰਜਾਬ ਦੇ ਬਾਕੀ ਸਮੁੱਚੇ ਹਿੱਸਿਆਂ ਵਿਚ ਵੀ ਦੇਖਣ ਨੂੰ ਮਿਲੇਗਾ। ਐਡਵੋਕੇਟ ਧਾਰਨੀ ਨੇ ਕਿਹਾ ਕਿ ਪ੍ਰੇਮ ਸਿੰਘ ਚੰਦੂਮਾਜਰਾ ਕੋਈ ਆਮ ਸਿਆਸੀ ਆਗੂ ਨਹੀਂ ਹਨ, ਸਗੋਂ ਪੰਜਾਬ ਦੀ ਰਾਜਨੀਤੀ ਵਿਚ ਲੰਮਾ ਤਜਰਬਾ, ਵੱਡਾ ਜਨ ਆਧਾਰ ਅਤੇ ਪੰਥਕ ਸਿਆਸਤ ਵਿਚ ਅਹਿਮ ਸਥਾਨ ਰੱਖਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਸ ਸਮੇਂ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਨਰ ਸੁਰਜੀਤ ਅਕਾਲੀ ਦਲ ਬਣਾਉਣ ਦੀ ਮੁਹਿੰਮ ਚਲਾਈ ਗਈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਖ਼ਿਲਾਫ਼ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਗਈ, ਉਸ ਨੇ ਪੰਥਕ ਏਕਤਾ ਨੂੰ ਵੱਡੀ ਸੱਟ ਮਾਰੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਪੂਰੀ ਮੁਹਿੰਮ ਦਾ ਇਕੋ-ਇਕ ਮਕਸਦ ਸੁਖਬੀਰ ਸਿੰਘ ਬਾਦਲ ਨੂੰ ਸਿਆਸੀ ਤੌਰ ’ਤੇ ਬਦਨਾਮ ਕਰਨਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਅੰਦਰੋਂ ਕਮਜ਼ੋਰ ਕਰਨਾ ਸੀ। ਪਰ ਅੱਜ ਆਗੂਆਂ ਅਤੇ ਵਰਕਰਾਂ ਦੀ ਘਰ ਵਾਪਸੀ ਨੇ ਅਜਿਹੀਆਂ ਕੋਸ਼ਿਸ਼ਾਂ ਦੇ ਨਤੀਜਿਆਂ ’ਤੇ ਵੱਡਾ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਹਰਪ੍ਰੀਤ ਸਿੰਘ ’ਤੇ ਤਿੱਖਾ ਵਿਅੰਗ ਕਰਦਿਆਂ ਐਡਵੋਕੇਟ ਧਾਰਨੀ ਨੇ ਕਿਹਾ ਕਿ ਜਿਹੜੇ ਲੋਕ ਕਦੇ ਸ਼੍ਰੋਮਣੀ ਅਕਾਲੀ ਦਲ ਨੂੰ ਤੋੜਨ ਅਤੇ ਆਪਣੇ ਆਪ ਨੂੰ ਪੰਥਕ ਸਿਆਸਤ ਦਾ ਨਵਾਂ ਕੇਂਦਰ ਬਣਾਉਣ ਲਈ ਡੁਗਡੁਗੀ ਵਜਾ ਰਹੇ ਸਨ, ਅੱਜ ਉਨ੍ਹਾਂ ਦੀ ਆਪਣੀ ਸਿਆਸੀ ਮਹਿਫ਼ਲ ਵਿਚ ਹੀ ਕੋਈ ਬੈਠਣ ਵਾਲਾ ਨਹੀਂ ਬਚਿਆ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪਿੰਡ ਕੋਟਲਾ ਬਜਵਾੜਾ ਵਿਖੇ ਲਗਾਇਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਪਟਾਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੇ ਹਨ, ਲੋਕ ਗਰੀਨ ਦੀਵਾਲੀ ਨੂੰ ਦੇਣ ਤਰਜੀਹ-ਹਰਚਰਨ ਉੱਪਲ
Ad Position 24