07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਵਾਸੀ ਦੇਣਗੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੂੰ ਸਮਰਥਨ -ਬਾਪੂ ਤਰਸੇਮ ਸਿੰਘ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਬਣਾਵੇਗੀ ਸਰਕਾਰ-ਜਥੇਦਾਰ ਲੌਟ

ਨਾਭਾ, 7 ਨਵੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਪਹੁੰਚੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਸੂਝਵਾਨ ਲੋਕ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੂੰ ਸਮਰਥਨ ਦੇਣਗੇ ਕਿਉਂ ਜੋ ਅੱਜ ਤੱਕ ਕਿਸੇ ਵੀ ਸਰਕਾਰ ਨੇ ਪੰਜਾਬ ਦੇ ਭਲੇ ਦੀ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਬੱਚਾ-ਬੱਚਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨਾਲ ਜੁੜ ਰਿਹਾ ਹੈ, ਕਿਉਂ ਜੋ ਪੰਜਾਬੀਆਂ ਨੂੰ ਆਸ ਹੈ ਕਿ ਪੰਜਾਬ ਨੂੰ ਤਰੱਕੀ ਦੀ ਰਾਹ ’ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਹੀ ਲਿਆ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 08-11-2026
ਨਾਭਾ, 7 ਨਵੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਪਹੁੰਚੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਸੂਝਵਾਨ ਲੋਕ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੂੰ ਸਮਰਥਨ ਦੇਣਗੇ ਕਿਉਂ ਜੋ ਅੱਜ ਤੱਕ ਕਿਸੇ ਵੀ ਸਰਕਾਰ ਨੇ ਪੰਜਾਬ ਦੇ ਭਲੇ ਦੀ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਬੱਚਾ-ਬੱਚਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨਾਲ ਜੁੜ ਰਿਹਾ ਹੈ, ਕਿਉਂ ਜੋ ਪੰਜਾਬੀਆਂ ਨੂੰ ਆਸ ਹੈ ਕਿ ਪੰਜਾਬ ਨੂੰ ਤਰੱਕੀ ਦੀ ਰਾਹ ’ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਹੀ ਲਿਆ ਸਕਦਾ ਹੈ। ਇਸ ਮੌਕੇ ਪਟਿਆਲਾ ਦਿਹਾਤੀ ਦੇ ਆਗੂ ਜਥੇਦਾਰ ਲਖਵੀਰ ਸਿੰਘ ਲੌਟ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਹੀ ਸਰਕਾਰ ਬਣਾਵੇਗੀ ਕਿਉਂ ਜੋ ਹੋਰਨਾ ਪਾਰਟੀਆਂ ’ਚੋਂ ਲੋਕ ਖਾਸ ਕਰ ਨੌਜਵਾਨ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੇ ਹਨ। ਜਥੇਦਾਰ ਲੌਟ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਆਸ ਹੈ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਹੀ ਉਨਾਂ ਦੀ ਬਾਂਹ ਫੜ ਸਕਦੀ ਹੈ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਸਮਰੱਥ ਹੈ। ਇਸ ਮੌਕੇ ਨਾਭਾ ਹਲਕੇ ਦੇ ਸਰਗਰਮ ਆਗੂ ਜਰਨੈਲ ਸਿੰਘ, ਯੂਥ ਆਗੂ ਤੇਜੀ ਥੂਹੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਾਸੀ ਬਣਾਉਣਗੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ-ਗੁਰਸੇਵਕ ਸਿੰਘ ਗੋਲੂ ਸ... ਅਗਲੀ ਖ਼ਬਰ ਚੰਦੂਮਾਜਰਾ ਦੀ ਅਕਾਲੀ ਦਲ ’ਚ ਵਾਪਸੀ ਨਾਲ ਸਨੌਰ ਹਲਕੇ ’ਚ ਪਾਰਟੀ ਮਜ਼ਬੂਤ ਹੋਈ-ਅਵਤਾਰ ਸਿੰਘ ਘਲੋੜੀ
Ad Position 24