08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਮਾਣਾ ਵਿਖੇ ਸ਼ਰਧਾ ਨਾਲ ਮਨਾਇਆ ਦੀਵਾਲੀ ਅਤੇ ਬੰਦੀ ਛੋੜ ਦਿਵਸ

ਸਮਾਣਾ, 9 ਨਵੰਬਰ (ਸਾਹਿਬ ਸਿੰਘ)-ਇਤਿਹਾਸਕ ਸ਼ਹਿਰ ਸਮਾਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਗੁਰਦੁਆਰਾ ਥੜ੍ਹਾ ਸਾਹਿਬ, ਗੁਰਦੁਆਰਾ ਛੇਵੀਂ ਪਾਤਸ਼ਾਹੀ 6ਵੀਂ ਮਲਕਾਣਾ ਪੱਤੀ, ਗੁਰਦੁਆਰਾ ਗੁਰੂ ਰਵਿਦਾਸ ਮਲਕਾਣਾ ਪੱਤੀ, ਗੁਰਦੁਆਰਾ ਰਾਮਗੜ੍ਹੀਆ, ਗੁਰਦੁਆਰਾ ਸਤਿਸੰਗ ਸਭਾ, ਗੁਰਦੁਆਰਾ ਸਿੰਘ ਸਭਾ ਅਤੇ ਪੰਚ ਮੁਖੀ ਮੰਦਿਰ, ਮਾਤਾ ਸੀਤਲਾ ਮੰਦਿਰ, ਅਗਰਵਾਲ ਧਰਮਸ਼ਾਲਾ ਅਤੇ ਹੋਰ ਮੰਦਰਾਂ ਵਿਚ ਸਵੇਰ ਤੋਂ ਹੀ ਸੰਗਤਾਂ ਦੀ ਭਾਰੀ ਆਮਦ ਵੇਖਣ ਨੂੰ ਮਿਲੀ।

Ad Position 21
No active advertisement
ਅਜੀਤ ਡੈਸਕ 10-11-2026
ਸਮਾਣਾ, 9 ਨਵੰਬਰ (ਸਾਹਿਬ ਸਿੰਘ)-ਇਤਿਹਾਸਕ ਸ਼ਹਿਰ ਸਮਾਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਗੁਰਦੁਆਰਾ ਥੜ੍ਹਾ ਸਾਹਿਬ, ਗੁਰਦੁਆਰਾ ਛੇਵੀਂ ਪਾਤਸ਼ਾਹੀ 6ਵੀਂ ਮਲਕਾਣਾ ਪੱਤੀ, ਗੁਰਦੁਆਰਾ ਗੁਰੂ ਰਵਿਦਾਸ ਮਲਕਾਣਾ ਪੱਤੀ, ਗੁਰਦੁਆਰਾ ਰਾਮਗੜ੍ਹੀਆ, ਗੁਰਦੁਆਰਾ ਸਤਿਸੰਗ ਸਭਾ, ਗੁਰਦੁਆਰਾ ਸਿੰਘ ਸਭਾ ਅਤੇ ਪੰਚ ਮੁਖੀ ਮੰਦਿਰ, ਮਾਤਾ ਸੀਤਲਾ ਮੰਦਿਰ, ਅਗਰਵਾਲ ਧਰਮਸ਼ਾਲਾ ਅਤੇ ਹੋਰ ਮੰਦਰਾਂ ਵਿਚ ਸਵੇਰ ਤੋਂ ਹੀ ਸੰਗਤਾਂ ਦੀ ਭਾਰੀ ਆਮਦ ਵੇਖਣ ਨੂੰ ਮਿਲੀ। ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ਸੰਗਤਾਂ ਨੇ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਆਪਣੀ ਸ਼ਰਧਾ ਅਨੁਸਾਰ ਭੇਟਾਵਾਂ ਅਰਪਣ ਕੀਤੀਆਂ। ਗੁਰਦੁਆਰਾ ਸਾਹਿਬਾਨ ਵਿਚ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸੇ ਤਰ੍ਹਾਂ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਵੀ ਵਿਸ਼ੇਸ਼ ਰੌਣਕ ਦੇਖਣ ਨੂੰ ਮਿਲੀ। ਸ਼ਰਧਾਲੂਆਂ ਨੇ ਮੰਦਰਾਂ ਵਿਚ ਪੂਜਾ-ਅਰਚਨਾ ਕਰਕੇ ਸੁੱਖ-ਸ਼ਾਂਤੀ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ। ਲੋਕਾਂ ਵਲੋਂ ਆਪਣੇ ਘਰਾਂ ਨੂੰ ਦੀਵਿਆਂ, ਰੰਗੋਲੀਆਂ ਅਤੇ ਰੰਗ-ਬਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ। ਤਿਉਹਾਰ ਨੂੰ ਲੈ ਕੇ ਬੱਚਿਆਂ ਅਤੇ ਨੌਜਵਾਨਾਂ ਵਿਚ ਵੀ ਉਤਸ਼ਾਹ ਵੇਖਣ ਨੂੰ ਮਿਲਿਆ। ਸਮੁੱਚੇ ਸ਼ਹਿਰ ਵਿਚ ਭਾਰੀ ਭੀੜ ਵੇਖਣ ਨੂੰ ਮਿਲੀ। ਮਿਠਾਈਆਂ ਦਾ ਵੱਡੀ ਪੱਧਰ ’ਤੇ ਲੈਣ-ਦੇਣ ਹੋਇਆ। ਲੋਕਾਂ ਨੇ ਸਰਕਾਰੀ ਹਦਾਇਤਾਂ ਦੀ ਪਾਲਨਾ ਨਾ ਕਰਦਿਆਂ 12 ਵਜੇ ਤੋਂ ਬਾਅਦ ਤੱਕ ਬੰਬ ਪਟਾਕੇ ਚਲਾਏ। ਹਵਾ ਦੀ ਗੁਣਵੱਤਾ ਵਿਚ ਭਾਰੀ ਗਿਰਾਵਟ ਵੇਖਣ ਨੂੰ ਮਿਲੀ। ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਸਾਬਕਾ ਵਿਧਾਇਕ ਰਾਜਿੰਦਰ ਸਿੰਘ, ਕਾਂਗਰਸ ਆਗੂ ਸੰਦੀਪ ਸਿੰਗਲਾ, ਭਾਈ ਰਾਜਿੰਦਰ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਤੇ ਅਕਾਲੀ ਦਲ ਬਾਦਲ ਦੇ ਹਲਕਾ ਮੁਖੀ ਜਗਮੀਤ ਸਿੰਘ ਹਰਿਆਊ ਨੇ ਲੋਕਾਂ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ’ਤੇ ਚੱਲੇ ਪਟਾਕਿਆਂ ਦੀ ਠਾਹ-ਠਾਹ ਕਾਰਨ ਹਵਾ ਪ੍ਰਦੂਸ਼ਣ ’ਚ ਹੋਇਆ ਵਾਧਾ ਅਗਲੀ ਖ਼ਬਰ ਨਟਾਸ ਵਲੋਂ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ 291ਵਾਂ ‘ਗਾਰਡਨ ਦੀਵਾਲੀ ਨਾਟਕ ਮੇਲਾ’ ਕਰਵਾਇਆ
Ad Position 24