ਦੇਵੀਗੜ੍ਹ ਵਿਖੇ ਭਗਵਾਨ ਵਿਸ਼ਵਕਰਮਾ ਦਿਵਸ ਸ਼ਰਧਾ ਨਾਲ ਮਨਾਇਆ
ਸਨੌਰ, 9 ਨਵੰਬਰ (ਮੋਹਨ ਸਿੰਘ ਭੱਟੀ)-ਅੱਡਾ ਦੇਵੀਗੜ੍ਹ ਸਥਿਤ ਭਗਵਾਨ ਵਿਸ਼ਵਕਰਮਾ ਮੰਦਰ ਵਿਖੇ ਸਿ੍ਰਸ਼ਟੀ ਦੇ ਮਹਾਨ ਰਚਨਹਾਰ ਭਗਵਾਨ ਵਿਸ਼ਵਕਰਮਾ ਜੀ ਦਾ ਪਾਵਨ ਦਿਹਾੜਾ ਸ਼ਰਧਾ-ਭਾਵਨਾ, ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ। ਇਸ ਪਵਿੱਤਰ ਮੌਕੇ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਵਿਸ਼ੇਸ਼ ਧਾਰਮਿਕ ਸਮਾਗਮ ਦੌਰਾਨ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਸਟੇਟ ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।
ਅ
ਅੱਡਾ ਦੇਵੀਗੜ੍ਹ ਵਿਖੇ ਭਗਵਾਨ ਵਿਸ਼ਵਕਰਮਾ ਮੰਦਰ ਵਿਚ ਨਤਮਸਤਕ ਹੋਣ ਉਪਰੰਤ ਪੰਜਾਬ ਸਟੇਟ ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ। ਅਜੀਤ ਤਸਵੀਰ
10-11-2026
ਸਨੌਰ, 9 ਨਵੰਬਰ (ਮੋਹਨ ਸਿੰਘ ਭੱਟੀ)-ਅੱਡਾ ਦੇਵੀਗੜ੍ਹ ਸਥਿਤ ਭਗਵਾਨ ਵਿਸ਼ਵਕਰਮਾ ਮੰਦਰ ਵਿਖੇ ਸਿ੍ਰਸ਼ਟੀ ਦੇ ਮਹਾਨ ਰਚਨਹਾਰ ਭਗਵਾਨ ਵਿਸ਼ਵਕਰਮਾ ਜੀ ਦਾ ਪਾਵਨ ਦਿਹਾੜਾ ਸ਼ਰਧਾ-ਭਾਵਨਾ, ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ। ਇਸ ਪਵਿੱਤਰ ਮੌਕੇ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਵਿਸ਼ੇਸ਼ ਧਾਰਮਿਕ ਸਮਾਗਮ ਦੌਰਾਨ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਸਟੇਟ ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਮੰਦਰ ਵਿਖੇ ਸ਼ਰਧਾਪੂਰਵਕ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੁੱਚੇ ਇਲਾਕੇ ਦੀ ਖ਼ੁਸ਼ਹਾਲੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਸਮੂਹ ਸੰਗਤਾਂ ਨੂੰ ਪਾਵਨ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਡਾ ਦੇਵੀਗੜ੍ਹ ਵਿਖੇ ਭਗਵਾਨ ਵਿਸ਼ਵਕਰਮਾ ਜੀ ਦੇ ਪਵਿੱਤਰ ਦਰਬਾਰ ਵਿਚ ਨਤਮਸਤਕ ਹੋਣ ਦਾ ਸੁਭਾਗ ਉਨ੍ਹਾਂ ਨੂੰ ਹਾਸਿਲ ਹੋਇਆ ਹੈ। ਉਨ੍ਹਾਂ ਆਖਿਆ ਕਿ ਭਗਵਾਨ ਵਿਸ਼ਵਕਰਮਾ ਜੀ ਸਿ੍ਸ਼ਟੀ ਦੇ ਮਹਾਨ ਸ਼ਿਲਪਕਾਰ ਅਤੇ ਹੱਥੀਂ ਕਿਰਤ ਦੇ ਪ੍ਰਤੀਕ ਹਨ। ਉਨ੍ਹਾਂ ਅਰਦਾਸ ਕੀਤੀ ਕਿ ਭਗਵਾਨ ਵਿਸ਼ਵਕਰਮਾ ਮਹਾਰਾਜ ਸਮੂਹ ਦੇਵੀਗੜ੍ਹ ਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ’ਤੇ ਆਪਣਾ ਮਿਹਰ ਭਰਿਆ ਹੱਥ ਹਮੇਸ਼ਾ ਬਣਾਈ ਰੱਖਣ। ਸੰਧੂ ਨੇ ਕਿਹਾ ਕਿ ਹੱਥੀਂ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨਾ ਹੀ ਭਗਵਾਨ ਵਿਸ਼ਵਕਰਮਾ ਜੀ ਦਾ ਮੁੱਖ ਸੰਦੇਸ਼ ਹੈ। ਸਾਡਾ ਸਮਾਜ ਅਤੇ ਦੇਸ਼ ਉਨ੍ਹਾਂ ਸਾਰੇ ਕਿਰਤੀਆਂ, ਮਜ਼ਦੂਰਾਂ ਅਤੇ ਕਾਰੀਗਰਾਂ ਦੀ ਅਣਥੱਕ ਮਿਹਨਤ ਦੇ ਸਿਰ ’ਤੇ ਹੀ ਤਰੱਕੀ ਦੀਆਂ ਬੁਲੰਦੀਆਂ ’ਤੇ ਪਹੁੰਚਦਾ ਹੈ, ਜਿਸ ਲਈ ਸਾਨੂੰ ਸਾਰਿਆਂ ਨੂੰ ਇਮਾਨਦਾਰੀ ਨਾਲ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ। ਇਸ ਮੌਕੇ ਮੰਦਰ ਪ੍ਰਬੰਧਕ ਕਮੇਟੀ ਵਲੋਂ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਦਾ ਮੰਦਰ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਸੰਧੂ ਨੇ ਇਸ ਮਾਣ-ਸਤਿਕਾਰ ਲਈ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਵਿਸ਼ਵਕਰਮਾ ਮੰਦਰ ਦੇਵੀਗੜ੍ਹ ਵਿਖੇ ਸੋਨੂੰ ਧੀਮਾਨ, ਸੰਤੋਖ ਸਿੰਘ ਦੋਰਾਹਾ ਵਾਲੇ, ਰੋਹਿਤ ਗਰਗ, ਸੁਭਾਸ਼ ਸ਼ਰਮਾ, ਰਾਮ ਸ਼ਰਨ ਸੰਗਮ ਪੈਲੇਸ, ਰੁਪਿੰਦਰ ਸਿੰਘ ਬਹਿਰੂ, ਅਮਰ ਅਲੀ, ਮਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਤੇ ਸ਼ਰਧਾਲੂਆਂ ਨੇ ਸ਼ਿਰਕਤ ਕਰਕੇ ਭਗਵਾਨ ਦਾ ਆਸ਼ੀਰਵਾਦ ਲਿਆ।